ਨਵੀਂ ਦਿੱਲੀ - ਕੇਂਦਰ ਸਰਕਾਰ ਨੇ ਇਸ ਵਾਰ ਪੰਜਾਬ ਦੇ ਅਨਾਜ ਕੋਟੇ ਵਿਚ 11 ਫ਼ੀਸਦੀ ਦੀ ਕਟੌਤੀ ਕਰ ਦਿੱਤੀ ਹੈ ਜਿਸ ਕਾਰਨ ਪੰਜਾਬ ਦੇ 17 ਲੱਖ ਲੋਕਾਂ ਨੂੰ ਅਨਾਜ ਦੀ ਘਾਟ ਕਾਰਨ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦੂਜੇ ਪਾਸੇ ਪੰਜਾਬ ਸਰਕਾਰ ਲਈ ਵੀ ਅਨਾਜ ਦੀ ਘਾਟ ਨੂੰ ਪੂਰਾ ਕਰਨਾ ਇਕ ਵੱਡੀ ਚੁਣੌਤੀ ਬਣ ਗਿਆ ਹੈ। ਸਤੰਬਰ ਤੱਕ ਅਨਾਜ ਪਹਿਲਾਂ ਹੀ ਵੰਡਿਆ ਜਾ ਚੁੱਕਾ ਹੈ। ਹੁਣ ਅਕਤੂਬਰ ਤੋਂ ਦਸੰਬਰ ਤੱਕ ਦੇ 3 ਮਹੀਨਿਆਂ ਦਾ ਸਟਾਕ ਆ ਗਿਆ ਹੈ ਇਸ ਅਨਾਜ ਨੂੰ 30 ਨਵੰਬਰ ਤੱਕ ਵੰਡਿਆ ਜਾਣਾ ਹੈ। ਸੂਬੇ ਵਿਚ ਮੌਜੂਦਾ ਸਮੇਂ 46.67 ਲੱਖ ਸਮਾਰਟ ਕਾਰਡ ਧਾਰਕ ਹਨ। 1.57 ਕਰੋੜ ਲਾਭਪਾਰਤਰੀਆਂ ਨੂੰ ਅਨਾਜ ਮਿਲਦਾ ਹੈ। ਪ੍ਰਧਾਨ ਮੰਤਰੀ ਗਰੀਬ ਕਲਿਆਣ ਅਨਾਜ ਯੋਜਨਾ ਤਹਿਤ ਸਰਕਾਰ ਹਰ ਵਿਅਕਤੀ ਨੂੰ 5 ਕਿਲੋ ਅਨਾਜ ਪ੍ਰਤੀ ਮਹੀਨਾ ਦਿੰਦੀ ਹੈ। ਹੁਣ 2.36 ਲੱਖ ਮੀਟ੍ਰਿਕ ਟਨ ਕਣਕ ਦੀ ਲੋੜ ਹੈ।
ਦੂਜੇ ਪਾਸੇ ਕੇਂਦਰ ਸਰਕਾਰ ਅਯੋਗ ਲਾਭਪਾਤਰੀਆਂ ਦੀ ਛਾਂਟੀ ਵੀ ਕਰਨਾ ਚਾਹੁੰਦੀ ਹੈ। ਇਸ ਤੋਂ ਪਹਿਲਾਂ ਵੀ ਲੱਖਾਂ ਅਯੋਗ ਲਾਭਪਾਤਰੀਆਂ ਦੇ ਇਸ ਸਕੀਮ ਵਿਚੋਂ ਨਾਮ ਕੱਢਣ ਦੇ ਹੁਕਮ ਜਾਰੀ ਹੋਏ ਸਨ। ਸੂਬਾ ਸਰਕਾਰ ਵੀ ਇਸ ਦੇ ਤਹਿਤ 11 ਫ਼ੀਸਦੀ ਲਾਭਪਾਤਰੀਆਂ ਦੀ ਛਾਂਟੀ ਕਰਨ ਦੇ ਮੂਡ ਵਿਚ ਹੈ। 3 ਲੱਖ 82 ਹਾਜ਼ਰ 90 ਰਾਸ਼ਨ ਕਾਰਡ ਨੂੰ ਰੱਦ ਕੀਤਾ ਜਾ ਚੁੱਕਾ ਹੈ। ਹੁਣ ਪਹਿਲਾਂ ਆਓ ਪਹਿਲਾਂ ਪਾਓ ਤਰਜ ਤੇ ਮਿਲੇਗਾ ਅਨਾਜ
ਇਹ ਵੀ ਪੜ੍ਹੋ : 5 ਸਾਲ ਨਹੀਂ ਕੀਤਾ ਆਧਾਰ ਕਾਰਡ ਦਾ ਇਸਤੇਮਾਲ ਤਾਂ ਹੋ ਜਾਵੇਗਾ ਬੰਦ, ਜਾਣੋ ਨਵੇਂ ਨਿਯਮਾਂ ਬਾਰੇ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਨਵੇਂ ਸਿਖਰ 'ਤੇ ਸ਼ੇਅਰ ਬਾਜ਼ਾਰ: ਸੈਂਸੈਕਸ 62,700 ਦੇ ਪਾਰ, ਨਿਫਟੀ ਵੀ ਰਿਕਾਰਡ ਉੱਚਾਈ 'ਤੇ
NEXT STORY