ਮੁੰਬਈ (ਬਿਊਰੋ) - ਰਤਨ ਟਾਟਾ ਦੀ 9 ਅਕਤੂਬਰ ਨੂੰ 86 ਸਾਲ ਦੀ ਉਮਰ 'ਚ ਬ੍ਰੀਚ ਕੈਂਡੀ ਹਸਪਤਾਲ, ਮੁੰਬਈ 'ਚ ਮੌਤ ਹੋ ਗਈ ਸੀ। ਦੇਸ਼ ਦੇ ਵਿਕਾਸ 'ਚ ਰਤਨ ਟਾਟਾ ਦੇ ਬੇਮਿਸਾਲ ਯੋਗਦਾਨ ਨੂੰ ਯਾਦ ਕਰਦਿਆਂ ਹਰ ਖੇਤਰ ਦੇ ਲੋਕ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਰਹੇ ਹਨ। ਉਨ੍ਹਾਂ ਦੇ ਦਿਹਾਂਤ ‘ਤੇ ਬਾਲੀਵੁੱਡ ਦੇ ਸਿਤਾਰਿਆਂ ਨੇ ਵੀ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਰਤਨ ਟਾਟਾ ਨੇ ਬੀਤੀ ਰਾਤ ਅੰਤਿਮ ਸਾਹ ਲਏ। ਉਨ੍ਹਾਂ ਦੇ ਦਿਹਾਂਤ ‘ਤੇ ਬਾਲੀਵੁੱਡ ਦੇ ਸਿਤਾਰਿਆਂ ਨੇ ਵੀ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉੱਥੇ ਹੀ ਉਨ੍ਹਾਂ ਦੀ ਖ਼ਾਸ ਦੋਸਤ ਸਿੰਮੀ ਗਰੇਵਾਲ ਨੇ ਵੀ ਭਾਵੁਕ ਨੋਟ ਆਪਣੇ ਟਵਿੱਟਰ ਅਕਾਊਂਟ ‘ਤੇ ਸਾਂਝਾ ਕੀਤਾ ਹੈ।ਸਿੰਮੀ ਗਰੇਵਾਲ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਆਪਣੀ ਅਤੇ ਰਤਨ ਟਾਟਾ ਦੀ ਇੱਕ ਤਸਵੀਰ ਸਾਂਝੀ ਕੀਤੀ ਹੈ। ਇਸ ਦੇ ਨਾਲ ਹੀ ਅਦਾਕਾਰਾ ਨੇ ਲਿਖਿਆ ‘ਉਹ ਕਹਿ ਰਹੇ ਹਨ ਕਿ ਤੁਸੀਂ ਚਲੇ ਗਏ…ਤੁਹਾਡੇ ਜਾਣ ਦਾ ਦੁੱਖ ਬਰਦਾਸ਼ ਕਰ ਪਾਉਣਾ ਬਹੁਤ ਮੁਸ਼ਕਿਲ ਹੈ।ਬਹੁਤ ਮੁਸ਼ਕਿਲ ਹੈ ਅਲਵਿਦਾ ਮੇਰੇ ਦੋਸਤ…’।

ਸਲਮਾਨ ਖ਼ਾਨ ਨੇ ਜਤਾਇਆ ਦੁੱਖ
ਅਦਾਕਾਰ ਸਲਮਾਨ ਖ਼ਾਨ ਨੇ ਵੀ ਰਤਨ ਟਾਟਾ ਦੇ ਦਿਹਾਂਤ ਦੇ ਦੁੱਖ ਜਤਾਇਆ ਹੈ ਅਤੇ ਉਨ੍ਹਾਂ ਦੇ ਦਿਹਾਂਤ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ। ਇਸ ਤੋਂ ਇਲਾਵਾ ਅਦਾਕਾਰਾ ਪ੍ਰਿਯੰਕਾ ਚੋਪੜਾ, ਅਦਾਕਾਰ ਰਣਵੀਰ ਸਿੰਘ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਧਰਮਿੰਦਰ ਦੇ ਭਾਵੁਕ ਬੋਲ
ਬਾਲੀਵੁੱਡ ਦੇ ਹੀਮੈਨ ਧਰਮਿੰਦਰ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ, ''ਰਤਨ ਟਾਟਾ ਸਾਹਿਬ, ਹਸਰਤ ਹੀ ਰਹਿ ਗਈ ਤੁਹਾਨੂੰ ਮਿਲਣ ਦੀ। ਇੱਕ ਬਹੁਤ ਹੀ ਨਿਮਰ ਕਿੰਗ, ਜੋ ਆਪਣੇ ਵਰਕਰਾਂ ਨੂੰ ਆਪਣੇ ਬੱਚਿਆਂ ਵਾਂਗ ਖਿਆਲ ਰੱਖਦਾ ਸੀ। ਸਰ ਤੁਹਾਡੇ ਲਈ ਸਾਡੇ ਦਿਲਾਂ ‘ਚ ਹਮੇਸ਼ਾ ਪਿਆਰ ਅਤੇ ਸਤਿਕਾਰ ਰਹੇਗਾ।''

ਰਣਦੀਪ ਹੁੱਡਾ ਨੇ ਵੀ ਸਾਂਝੇ ਕੀਤੇ ਦਿਲ ਦੇ ਜਜ਼ਬਾਤ
ਅਦਾਕਾਰ ਰਣਦੀਪ ਹੁੱਡਾ ਨੇ ਵੀ ਰਤਨ ਟਾਟਾ ਦੀ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ‘ਭਾਰਤ ਦੀ ਬੇਸ਼ਕੀਮਤੀ ਸ਼ਖਸੀਅਤ, ਬੇਸ਼ੁਮਾਰ ਦੌਲਤ ਲਈ ਨਹੀਂ ਬਲਕਿ ਉਸ ਦੀਆਂ ਕਦਰਾਂ ਕੀਮਤਾਂ ਲਈ, ਜੋ ਕਦੇ ਵਿਖਾਵਾ ਨਹੀਂ ਸੀ ਕਰਦਾ। ਰਤਨ ਟਾਟਾ ਜੀ ਦੀ ਅਗਵਾਈ ਵਾਲੀ ਜ਼ਿੰਦਗੀ ਹਮੇਸ਼ਾ ਪ੍ਰੇਰਣਾ ਸਰੋਤ ਰਹੇਗੀ।

ਸੰਜੇ ਦੱਤ ਨੇ ਦਿੱਤੀ ਸ਼ਰਧਾਂਜਲੀ
ਬਾਲੀਵੁੱਡ ਅਦਾਕਾਰ ਸੰਜੇ ਦੱਤ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਭਾਵੁਕ ਨੋਟ ਸਾਂਝਾ ਕਰਦੇ ਹੋਏ ਰਤਨ ਟਾਟਾ ਨੂੰ ਸ਼ਰਧਾਂਜਲੀ ਦਿੱਤੀ ਹੈ।

ਰਿਤੇਸ਼ ਦੇਸ਼ਮੁਖ ਨੇ ਵੀ ਕੀਤਾ ਯਾਦ
ਰਤਨ ਟਾਟਾ ਨੂੰ ਸ਼ਰਧਾਂਜਲੀ ਦਿੰਦੇ ਹੋਏ ਰਿਤੇਸ਼ ਦੇਸ਼ਮੁਖ ਨੇ ਵੀ ਇੱਕ ਪੋਸਟ ਸਾਂਝੀ ਹੈ।ਉਨ੍ਹਾਂ ਨੇ ਰਤਨ ਟਾਟਾ ਦੇ ਦਿਹਾਂਤ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਹੈ।

ਦੱਸਣਯੋਗ ਹੈ ਕਿ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਐਲਾਨ ਕੀਤਾ ਹੈ ਕਿ ਉੱਘੇ ਉਦਯੋਗਪਤੀ ਰਤਨ ਟਾਟਾ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ ਕੀਤਾ ਜਾਵੇਗਾ। ਦੂਜੇ ਪਾਸੇ ਟਾਟਾ ਗਰੁੱਪ ਨੇ ਜਾਣਕਾਰੀ ਦਿੱਤੀ ਹੈ ਕਿ ਰਤਨ ਟਾਟਾ ਦੀ ਮ੍ਰਿਤਕ ਦੇਹ ਨੂੰ ਅੱਜ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਦੱਖਣੀ ਮੁੰਬਈ ਦੇ ਨੈਸ਼ਨਲ ਸੈਂਟਰ ਫਾਰ ਪਰਫਾਰਮਿੰਗ ਆਰਟਸ (NCPA) ਦੇ ਲਾਅਨ ਵਿੱਚ ਰੱਖਿਆ ਜਾਵੇਗਾ, ਤਾਂ ਜੋ ਜਨਤਾ ਉਸ ਨੂੰ ਸ਼ਰਧਾਂਜਲੀ ਦੇ ਸਕਦੀ ਹੈ।

ਪ੍ਰਿਯੰਕਾ ਚੋਪੜਾ

ਆਨਿਲ ਕਪੂਰ

ਅਜੇ ਦੇਵਗਨ

ਅਦਾਕਾਰ ਸ਼ਾਹਰੁਖ ਖ਼ਾਨ ਨੇ ਰਤਨ ਟਾਟਾ ਦੇ ਕੰਮ ਦੀ ਕੀਤੀ ਤਾਰੀਫ਼, ਕਿਹਾ...
NEXT STORY