ਬਿਜ਼ਨੈੱਸ ਡੈਸਕ : ਦੇਸ਼ ਦੀ ਸਭ ਤੋਂ ਵੱਡੀ ਤਕਨੀਕੀ ਕੰਪਨੀ ਟਾਟਾ ਦੇ ਮਾਲਕ ਰਤਨ ਟਾਟਾ ਨੂੰ ਲੈ ਕੇ ਮੁੰਬਈ ਪੁਲਸ ਨੂੰ ਧਮਕੀ ਭਰਿਆ ਫੋਨ ਆਇਆ ਹੈ। ਫੋਨ ਕਰਨ ਵਾਲੇ ਨੇ ਰਤਨ ਟਾਟਾ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਉਸ ਨੇ ਕਿਹਾ ਕਿ ਰਤਨ ਟਾਟਾ ਦੀ ਸੁਰੱਖਿਆ ਵਧਾਈ ਜਾਵੇ, ਨਹੀਂ ਤਾਂ ਉਨ੍ਹਾਂ ਦਾ ਹਾਲ ਵੀ ਸਾਇਰਸ ਮਿਸਤਰੀ ਵਰਗਾ ਹੋਵੇਗਾ। ਦੱਸ ਦੇਈਏ ਕਿ ਧਮਕੀ ਭਰੀ ਇਸ ਕਾਲ ਤੋਂ ਬਾਅਦ ਮੁੰਬਈ ਪੁਲਸ ਪੂਰੀ ਤਰ੍ਹਾਂ ਅਲਰਟ ਹੋ ਗਈ ਹੈ। ਮੁੰਬਈ ਪੁਲਸ ਦੀ ਇੱਕ ਟੀਮ ਨੇ ਰਤਨ ਟਾਟਾ ਦੀ ਸੁਰੱਖਿਆ ਵਧਾ ਦਿੱਤੀ ਹੈ। ਇਸ ਦੇ ਨਾਲ ਹੀ ਪੁਲਸ ਨੇ ਫੋਨ ਕਰਨ ਵਾਲੇ ਬਾਰੇ ਵੀ ਜਾਣਕਾਰੀ ਹਾਸਲ ਕਰ ਲਈ ਹੈ।
ਇਹ ਵੀ ਪੜ੍ਹੋ - ਜਲਦੀ ਸਸਤਾ ਹੋ ਸਕਦਾ ਹੈ ਪੈਟਰੋਲ-ਡੀਜ਼ਲ! ਸਰਕਾਰ ਕਰ ਰਹੀ ਹੈ ਵੱਡੀ ਤਿਆਰੀ
5 ਦਿਨ ਤੋਂ ਲਾਪਤਾ ਹੈ ਫੋਨ ਰਾਹੀਂ ਧਮਕੀ ਦੇਣ ਵਾਲਾ ਸ਼ਖ਼ਸ
ਸੂਤਰਾਂ ਅਨੁਸਾਰ ਜਦੋਂ ਫੋਨ ਕਰਨ ਵਾਲੇ ਨਾਲ ਦੁਬਾਰਾ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਸ ਦਾ ਫੋਨ ਬੰਦ ਆ ਰਿਹਾ ਸੀ। ਇਸ ਤੋਂ ਬਾਅਦ ਪੁਲਸ ਨੇ ਟੈਲੀਕਾਮ ਕੰਪਨੀ ਦੀ ਮਦਦ ਨਾਲ ਉਸ ਫੋਨ ਨੰਬਰ ਨੂੰ ਟਰੇਸ ਕਰ ਲਿਆ, ਜਿਸ ਦੀ ਲੋਕੇਸ਼ਨ ਕਰਨਾਟਕ ਦੀ ਦੱਸੀ ਗਈ ਹੈ। ਧਮਕੀ ਦੇਣ ਵਾਲੇ ਸ਼ਖ਼ਸ ਬਾਰੇ ਪੁਲਸ ਨੇ ਦੱਸਿਆ ਕਿ ਉਹ ਪੁਣੇ ਦਾ ਰਹਿਣ ਵਾਲਾ ਸੀ। ਸੂਤਰਾਂ ਨੇ ਅੱਗੇ ਦਾਅਵਾ ਕੀਤਾ ਕਿ ਕਾਲ ਕਰਨ ਵਾਲਾ ਵਿਅਕਤੀ ਪਿਛਲੇ 5 ਦਿਨਾਂ ਤੋਂ ਲਾਪਤਾ ਸੀ ਅਤੇ ਉਸ ਦੀ ਪਤਨੀ ਨੇ ਥਾਣੇ ਵਿੱਚ ਗੁੰਮਸ਼ੁਦਗੀ ਦੀ ਸ਼ਿਕਾਇਤ ਵੀ ਦਰਜ ਕਰਵਾਈ ਸੀ।
ਇਹ ਵੀ ਪੜ੍ਹੋ - ਬੈਂਕ ਮੁਲਾਜ਼ਮਾਂ ਨੂੰ ਹੁਣ 17 ਫ਼ੀਸਦੀ ਵਧ ਕੇ ਮਿਲੇਗੀ ਤਨਖ਼ਾਹ, ਪੈਨਸ਼ਨਧਾਰਕਾਂ ਨੂੰ ਵੀ ਮਿਲੀ ਖ਼ੁਸ਼ਖ਼ਬਰੀ
ਸਿਜ਼ੋਫਰੀਨੀਆ ਤੋਂ ਪੀੜਤ ਹੈ ਧਮਕੀ ਦੇਣ ਵਾਲਾ
ਪੁਲਸ ਪੁੱਛਗਿੱਛ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਫੋਨ ਕਰਨ ਵਾਲਾ ਸਿਜ਼ੋਫਰੀਨੀਆ ਤੋਂ ਪੀੜਤ ਸੀ ਅਤੇ ਉਹ ਬਿਨਾਂ ਕਿਸੇ ਨੂੰ ਦੱਸੇ ਘਰੋਂ ਫੋਨ ਲੈ ਕੇ ਚਲਾ ਗਿਆ। ਇਸੇ ਫ਼ੋਨ ਤੋਂ ਉਸ ਨੇ ਮੁੰਬਈ ਪੁਲਸ ਦੇ ਕੰਟਰੋਲ ਨੰਬਰ 'ਤੇ ਫ਼ੋਨ ਕੀਤਾ ਅਤੇ ਰਤਨ ਟਾਟਾ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ। ਇਕ ਅਧਿਕਾਰੀ ਨੇ ਦੱਸਿਆ ਕਿ ਫੋਨ ਕਰਨ ਵਾਲਾ ਮਾਨਸਿਕ ਤੌਰ 'ਤੇ ਬੀਮਾਰ ਸੀ, ਜਿਸ ਕਾਰਨ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਨਹੀਂ ਕੀਤੀ ਗਈ।
ਇਸ ਤੋਂ ਪਹਿਲਾਂ ਮੁਕੇਸ਼ ਅੰਬਾਨੀ ਨੂੰ ਮਿਲੀ ਸੀ ਜਾਨੋਂ ਮਾਰਨ ਦੀ ਧਮਕੀ
ਦੱਸ ਦੇਈਏ ਕਿ ਕੁਝ ਮਹੀਨੇ ਪਹਿਲਾਂ ਰਿਲਾਇੰਸ ਕੰਪਨੀ ਦੇ ਚੇਅਰਮੈਨ ਅਤੇ ਦਿੱਗਜ਼ ਕਾਰੋਬਾਰੀ ਮੁਕੇਸ਼ ਅੰਬਾਨੀ ਨੂੰ ਵੀ ਈਮੇਲ ਰਾਹੀਂ ਇਕ ਸ਼ਖ਼ਸ ਨੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਉਸ ਨੇ ਮੇਲ ਰਾਹੀਂ ਧਮਕੀ ਦਿੰਦੇ ਹੋਏ 20 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਸੀ।
ਇਹ ਵੀ ਪੜ੍ਹੋ - ਪਹਿਲੀ ਵਾਰ ਐਨਾ ਮਹਿੰਗਾ ਹੋਇਆ ਸੋਨਾ, ਤੋੜੇ ਸਾਰੇ ਰਿਕਾਰਡ, ਜਾਣੋ ਤਾਜ਼ਾ ਭਾਅ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
FTA : ਭਾਰਤ-ਬ੍ਰਿਟੇਨ ਦਰਮਿਆਨ ਮੁਕਤ ਵਪਾਰ ਸਮਝੌਤੇ 'ਚ ਸੰਤੁਲਨ ਬਣਾਉਣ ਦੇ ਯਤਨ ਸ਼ੁਰੂ
NEXT STORY