ਮੁੰਬਈ (ਭਾਸ਼ਾ) – ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਕਿਹਾ ਕਿ ਈਂਧਨ ਦੇ ਰੇਟ ’ਚ ਕਮੀ ਲਿਆਉਣ ਲਈ ਕੇਂਦਰ ਅਤੇ ਸੂਬਾ ਸਰਕਾਰਾਂ ਦਰਮਿਆਨ ਤਾਲਮੇਲ ਵਾਲੇ ਯਤਨ ਕੀਤੇ ਜਾਣ ਦੀ ਲੋੜ ਹੈ। ਉਨ੍ਹਾਂ ਨੇ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੇ ਰੇਟ ’ਚ ਕਮੀ ਲਈ ਇਨ੍ਹਾਂ ’ਤੇ ਲੱਗਣ ਵਾਲੇ ਟੈਕਸਾਂ ਦੇ ਮਾਮਲੇ ’ਚ ਕੇਂਦਰ ਅਤੇ ਸੂਬਿਆਂ ਨੂੰ ਮਿਲ ਕੇ ਕਦਮ ਉਠਾਉਣੇ ਚਾਹੀਦੇ ਹਨ।
ਸ਼ਕਤੀਕਾਂਤ ਦਾਸ ਬੰਬੇ ਚੈਂਬਰ ਆਫ ਕਾਮਰਸ ਵਲੋਂ ਆਯੋਜਿਤ ਇਕ ਪ੍ਰੋਗਰਾਮ ’ਚ ਬੋਲ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਕੇਂਦਰ ਅਤੇ ਸੂਬਿਆਂ ਦਰਮਿਆਨ ਤਾਲਮੇਲ ਵਾਲੀ ਕਾਰਵਾਈ ਦੀ ਲੋੜ ਹੈ ਕਿਉਂਕਿ ਦੋਹਾਂ ਵਲੋਂ ਹੀ ਈਂਧਨ ’ਤੇ ਟੈਕਸ ਲਗਾਏ ਜਾਂਦੇ ਹਨ। ਦਾਸ ਨੇ ਹਾਲਾਂਕਿ ਇਹ ਵੀ ਕਿਹਾ ਕਿ ਕੇਂਦਰ ਅਤੇ ਸੂਬਿਆਂ ਦੋਹਾਂ ’ਤੇ ਹੀ ਮਾਲੀਏ ਦਾ ਦਬਾਅ ਬਣਿਆ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਦੇਸ਼ ਅਤੇ ਲੋਕਾਂ ਨੂੰ ਕੋਵਿਡ-19 ਮਹਾਮਾਰੀ ਤੋਂ ਪੈਦਾ ਦਬਾਅ ਤੋਂ ਬਾਹਰ ਕੱਢਣ ਲਈ ਵਧੇਰੇ ਧਨ ਰਾਸ਼ੀ ਖਰਚ ਕਰਨੀ ਪੈ ਰਹੀ ਹੈ।
ਇਹ ਵੀ ਪੜ੍ਹੋ : ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੂੰ ਦੇਵੇਗੀ ਈ-ਭੁਗਤਾਨ ਨਾਲ MSP
ਗਵਰਨਰ ਨੇ ਕਿਹਾ ਕਿ ਅਜਿਹੇ ’ਚ ਮਾਲੀਏ ਦੀ ਲੋੜ ਅਤੇ ਸਰਕਾਰਾਂ ਦੀ ਮਜ਼ਬੂਰੀ ਪੂਰੀ ਤਰ੍ਹਾਂ ਸਮਝ ’ਚ ਆਉਂਦੀ ਹੈ ਪਰ ਇਸ ਦੇ ਨਾਲ ਹੀ ਇਹ ਵੀ ਸਮਝਣ ਦੀ ਲੋੜ ਹੈ ਕਿ ਇਸ ਦਾ ਮਹਿੰਗਾਈ ’ਤੇ ਪ੍ਰਭਾਵ ਪੈਂਦਾ ਹੈ। ਪੈਟਰੋਲ ਅਤੇ ਡੀਜ਼ਲ ਦੇ ਉੱਚੇ ਰੇਟ ਦਾ ਨਿਰਮਾਣ ਉਤਪਾਦਨ ਦੀ ਲਾਗਤ ’ਤੇ ਪ੍ਰਭਾਵ ਹੁੰਦਾ ਹੈ।
ਆਰ. ਬੀ. ਆਈ. ਡਿਜੀਟਲ ਕਰੰਸੀ ’ਤੇ ਕਰ ਰਿਹੈ ਕੰਮ
ਗਵਰਨਰ ਨੇ ਕਿਹਾ ਕਿ ਆਰ. ਬੀ. ਆਈ. ਕੋਲ ਕ੍ਰਿਪਟੋਕਰੰਸੀ ਦੇ ਸਬੰਧ ’ਚ ਰਾਖਵਾਂਕਰਣ ਹੈ ਅਤੇ ਇਹ ਇਕ ਸੈਂਟਰਲ ਬੈਂਕ ਡਿਜੀਟਲ ਕਰੰਸੀ ’ਤੇ ਕੰਮ ਕਰ ਰਿਹਾ ਹੈ। ਹਾਲਾਂਕਿ ਇਹ ਕ੍ਰਿਪਟੋਕਰੰਸੀ ਬਹੁਤ ਵੱਖ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਆਰ. ਬੀ. ਆਈ. ਤਕਨੀਕੀ ਕ੍ਰਾਂਤੀ ’ਚ ਪਿੱਛੇ ਨਹੀਂ ਰਹਿਣਾ ਚਾਹੁੰਦਾ ਹੈ। ਮੌਜੂਦਾ ਸਮੇਂ ’ਚ ਬਲਾਕਚੇਨ ਤਕਨਾਲੌਜੀ ਦਾ ਲਾਭ ਲੈਣ ਦੀ ਲੋੜ ਹੈ। ਹਾਲਾਂਕਿ ਸਾਨੂੰ ਕ੍ਰਿਪਟੋਕਰੰਸੀ ਨੂੰ ਲੈ ਕੇ ਕੁਝ ਚਿੰਤਾਵਾਂ ਜ਼ਰੂਰ ਹਨ।
ਇਹ ਵੀ ਪੜ੍ਹੋ : ਇਹ 1 ਰੁਪਏ ਦਾ ਸਿੱਕਾ ਤੁਹਾਨੂੰ ਬਣਾ ਸਕਦਾ ਹੈ ਅਮੀਰ, ਮਿਲ ਸਕਦੇ ਹਨ ਲੱਖਾਂ ਰੁਪਏ
ਭਾਰਤ ਨੂੰ ਗਲੋਬਲ ਸਪਲਾਈ ਚੇਨ ਬਣਾਉਣਾ ਟੀਚਾ
ਗਵਰਨਰ ਦਾਸ ਨੇ ਕਿਹਾ ਕਿ ਸਰਕਾਰ ਨੇ ਨਿਰਮਾਣ ਅਤੇ ਬੁਨਿਆਦੀ ਢਾਂਚਾ ਖੇਤਰ ਨੂੰ ਬੂਸਟਅਪ ਕਰਨ ਲਈ ਆਤਮ ਨਿਰਭਰ ਭਾਰਤ ਮੁਹਿੰਮ ਅਤੇ ਬਜਟ ਦੇ ਤਹਿਤ ਕਈ ਐਲਾਨ ਕੀਤੇ। ਨਤੀਜੇ ਵਜੋਂ ਨਿਰਮਾਣ ਸੈਕਟਰ ਗ੍ਰੋਥ ਦੀ ਰਫਤਾਰ ਨੂੰ ਗਤੀ ਦੇ ਰਿਹਾ ਹੈ। ਇਸ ਤੋਂ ਇਲਾਵਾ ਗ੍ਰੋਥ ’ਚ ਐੱਮ. ਐੱਸ. ਐੱਮ. ਈ. ਸੈਕਟਰ ਵੀ ਅਹਿਮ ਭੂਮਿਕਾ ਨਿਭਾ ਰਿਹਾ ਹੈ। ਪ੍ਰੋਡਕਸ਼ਨ ਲਿੰਕਡ ਇੰਸੈਂਟਿਵ (ਪੀ. ਐੱਲ. ਆਈ.) ਦੇ ਤਹਿਤ ਸਰਕਾਰ ਭਾਰਤ ਨੂੰ ਗਲੋਬ ਸਪਲਾਈ ਚੇਨ ਬਣਾਉਣ ਲਈ ਯਤਨ ’ਚ ਹੈ।
ਇਹ ਵੀ ਪੜ੍ਹੋ : Gold Loan ਲੈਣ ਤੋਂ ਪਹਿਲਾਂ ਇਨ੍ਹਾਂ ਚੀਜ਼ਾਂ ਦਾ ਜ਼ਰੂਰ ਰੱਖੋ ਧਿਆਨ, ਨਹੀਂ ਤਾਂ ਭਰਨਾ ਪੈ ਸਕਦਾ ਹੈ ਜੁਰਮਾਨਾ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਕਾਰੋਬਾਰੀ ਸੰਗਠਨਾਂ ਵਲੋਂ ਅੱਜ ਭਾਰਤ ਬੰਦ ਦਾ ਸੱਦਾ, ਇਨ੍ਹਾਂ ਮੰਗਾਂ ਨੂੰ ਲੈ ਕੇ ਲੱਗਣਗੇ ਧਰਨੇ
NEXT STORY