ਨਵੀਂ ਦਿੱਲੀ (ਭਾਸ਼ਾ) - ਅੰਤਰਰਾਸ਼ਟਰੀ ਪੱਧਰ 'ਤੇ ਤੇਲ ਦੀਆਂ ਕੀਮਤਾਂ 'ਚ ਨਰਮੀ ਤੋਂ ਬਾਅਦ ਸਰਕਾਰ ਨੇ ਵੀਰਵਾਰ ਨੂੰ ਦੇਸ਼ 'ਚ ਪੈਦਾ ਹੋਣ ਵਾਲੇ ਕੱਚੇ ਤੇਲ ਅਤੇ ਡੀਜ਼ਲ ਦੀ ਬਰਾਮਦ 'ਤੇ ਵਿੰਡਫਾਲ ਪ੍ਰੋਫਿਟ ਟੈਕਸ ਘਟਾ ਦਿੱਤਾ ਹੈ। ਅਧਿਕਾਰਤ ਨੋਟੀਫਿਕੇਸ਼ਨ ਦੇ ਅਨੁਸਾਰ ਸਪੈਸ਼ਲ ਐਡੀਸ਼ਨਲ ਐਕਸਾਈਜ਼ ਡਿਊਟੀ ਜਾਂ SAED ਦੇ ਰੂਪ ਵਿੱਚ ਘਰੇਲੂ ਪੱਧਰ 'ਤੇ ਉਤਪਾਦਿਤ ਕੱਚੇ ਤੇਲ 'ਤੇ ਲਗਾਏ ਜਾਣ ਵਾਲੇ ਟੈਕਸ ਨੂੰ 9,800 ਰੁਪਏ ਪ੍ਰਤੀ ਟਨ ਤੋਂ ਘਟਾ ਕੇ 6,300 ਰੁਪਏ ਪ੍ਰਤੀ ਟਨ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ - ਮੁੜ ਵਧਣ ਲੱਗੀਆਂ ਕੀਮਤੀ ਧਾਤੂਆਂ ਦੀਆਂ ਕੀਮਤਾਂ, 60 ਹਜ਼ਾਰ ਤੋਂ ਪਾਰ ਹੋਇਆ ਸੋਨਾ
ਇਸ ਦੇ ਨਾਲ ਹੀ ਡੀਜ਼ਲ ਦੀ ਬਰਾਮਦ 'ਤੇ SAED ਨੂੰ 2 ਰੁਪਏ ਪ੍ਰਤੀ ਲੀਟਰ ਤੋਂ ਘਟਾ ਕੇ 1 ਰੁਪਏ ਪ੍ਰਤੀ ਲੀਟਰ ਕਰ ਦਿੱਤਾ ਗਿਆ ਹੈ। ਹਵਾਬਾਜ਼ੀ ਬਾਲਣ ਜਾਂ ATF ਅਤੇ ਪੈਟਰੋਲ ਦੇ ਨਿਰਯਾਤ 'ਤੇ ਡਿਊਟੀ ਜ਼ੀਰੋ ਰਹੇਗੀ। ਨਵੀਂਆਂ ਟੈਕਸ ਦਰਾਂ ਵੀਰਵਾਰ ਤੋਂ ਲਾਗੂ ਹੋ ਗਈਆਂ ਹਨ। ਇਸ ਤੋਂ ਪਹਿਲਾਂ 1 ਨਵੰਬਰ ਨੂੰ ਦਰਾਂ 'ਚ ਸੋਧ ਕਰਦੇ ਹੋਏ ਸਰਕਾਰ ਨੇ ਕੱਚੇ ਤੇਲ 'ਤੇ ਟੈਕਸ 9,050 ਰੁਪਏ ਪ੍ਰਤੀ ਟਨ ਤੋਂ ਵਧਾ ਕੇ 9,800 ਰੁਪਏ ਪ੍ਰਤੀ ਟਨ ਕਰ ਦਿੱਤਾ ਸੀ। ਇਸ ਦੇ ਨਾਲ ਹੀ ਡੀਜ਼ਲ ਦੀ ਬਰਾਮਦ 'ਤੇ ਡਿਊਟੀ ਅੱਧੀ ਘਟਾ ਕੇ 2 ਰੁਪਏ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ - ਕੇਂਦਰ ਸਰਕਾਰ ਦਾ ਵੱਡਾ ਤੋਹਫ਼ਾ, ਕਰੋੜਾਂ ਕਿਸਾਨਾਂ ਦੇ ਖਾਤਿਆਂ 'ਚ ਪਾਏ 2-2 ਹਜ਼ਾਰ ਰੁਪਏ
ਹਵਾਈ ਜਹਾਜ਼ ਦੇ ਈਂਧਨ 'ਤੇ ਡਿਊਟੀ 1 ਰੁਪਏ ਪ੍ਰਤੀ ਲੀਟਰ ਤੋਂ ਘਟਾ ਕੇ ਜ਼ੀਰੋ ਕਰ ਦਿੱਤੀ ਗਈ ਹੈ। ਪਿਛਲੇ ਸੰਸ਼ੋਧਨ ਤੋਂ ਬਾਅਦ ਅੰਤਰਰਾਸ਼ਟਰੀ ਤੇਲ ਦੀਆਂ ਕੀਮਤਾਂ ਵਿੱਚ ਨਰਮੀ ਆਈ ਹੈ, ਜਿਸ ਨਾਲ ਕਟੌਤੀ ਜ਼ਰੂਰੀ ਹੋ ਗਈ ਹੈ। ਭਾਰਤ ਵੱਲੋਂ ਇਸ ਮਹੀਨੇ ਹੁਣ ਤੱਕ ਦਰਾਮਦ ਕੀਤੇ ਕੱਚੇ ਤੇਲ ਦੀ ਔਸਤ ਕੀਮਤ 84.78 ਅਮਰੀਕੀ ਡਾਲਰ ਪ੍ਰਤੀ ਬੈਰਲ ਰਹੀ ਹੈ। ਅਕਤੂਬਰ ਵਿੱਚ ਇਹ ਔਸਤ 90.08 ਅਮਰੀਕੀ ਡਾਲਰ ਪ੍ਰਤੀ ਬੈਰਲ ਅਤੇ ਸਤੰਬਰ ਵਿੱਚ 93.54 ਅਮਰੀਕੀ ਡਾਲਰ ਪ੍ਰਤੀ ਬੈਰਲ ਰਹੀ।
ਇਹ ਵੀ ਪੜ੍ਹੋ - ਮਹਿੰਗਾਈ ’ਤੇ ਸਰਕਾਰ ਦਾ ਐਕਸ਼ਨ, ਗੰਢੇ,ਟਮਾਟਰ ਤੇ ਸਸਤੇ ਆਟੇ ਮਗਰੋਂ ਲਾਂਚ ਕੀਤੀ ‘ਭਾਰਤ ਦਾਲ’ ਯੋਜਨਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਰਤ ਦਾ ਸੈਮੀਕੰਡਕਟਰ ਖੇਤਰ ਮਾਈਕ੍ਰੋਨ ਟੈਕਨਾਲੋਜੀ ਨੂੰ ਪ੍ਰਦਾਨ ਕਰਦਾ ਵੱਡੇ ਕਾਰੋਬਾਰੀ ਮੌਕੇ: ਗੋਇਲ
NEXT STORY