ਬਿਜ਼ਨੈੱਸ ਡੈਸਕ (ਮਹਾਜਨ) : ਭਾਰਤ ਸਰਕਾਰ ਵਲੋਂ ਆਰੰਭੀ ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਅਧੀਨ ਵੈੱਬਸਾਈਟ https://pminternship.mca.gov.in ’ਤੇ ਰਜਿਸਟਰ ਕਰਨ ਲਈ 31 ਮਾਰਚ ਤੱਕ ਦਾ ਵਾਧਾ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਖ਼ਰੀਦਦਾਰਾਂ ਦੇ ਉੱਡੇ ਹੋਸ਼! ਨਵੇਂ ਰਿਕਾਰਡ ਪੱਧਰ 'ਤੇ ਪਹੁੰਚੇ Gold Price, ਜਾਣੋ ਵਜ੍ਹਾ
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਕਪੂਰਥਲਾ ਰਾਜਨ ਸ਼ਰਮਾ ਨੇ ਦੱਸਿਆ ਕਿ ਭਾਰਤ ਸਰਕਾਰ ਵਲੋਂ ਆਰੰਭੀ ਗਈ ਪੀ.ਐੱਮ. ਇੰਟਰਨਸ਼ਿਪ ਸਕੀਮ ਅਧੀਨ 2024-25 ਲਈ 1.25 ਲੱਖ ਇੰਟਰਨਸ਼ਿਪ ਦੇਣ ਦਾ ਟੀਚਾ ਮਿੱਥਿਆ ਗਿਆ ਹੈ। ਇਹ ਇੰਟਰਨਸ਼ਿਪ ਮੌਕੇ ਤੇਲ, ਗੈਸ, ਊਰਜਾ, ਯਾਤਰਾ, ਪ੍ਰਾਹੁਣਚਾਰੀ, ਆਟੋਮੋਟਿਵ ਤੇ ਬੈਕਿੰਗ ਅਤੇ ਵਿੱਤੀ ਸੇਵਾਵਾਂ ਸਮੇਤ 24 ਖੇਤਰਾਂ ਵਿੱਚ ਮਿਲਦੇ ਹਨ।
ਇਹ ਵੀ ਪੜ੍ਹੋ : FASTag Rules: 1 ਅਪ੍ਰੈਲ ਤੋਂ ਬਦਲਣਗੇ ਨਿਯਮ, ਇਨ੍ਹਾਂ ਵਾਹਨਾਂ ਨੂੰ ਨਹੀਂ ਦੇਣਾ ਪਵੇਗਾ Toll...
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਨੋਜਵਾਨ ਇਸ ਇੰਟਰਨਸ਼ਿਪ ਲਈ ਨਾਮੀ ਕੰਪਨੀਆਂ ਐਚ.ਡੀ.ਐਫ.ਸੀ. ਬੈਂਕ ਲਿਮਿਟਡ, ਇੰਡੀਅਨ ਆਇਲ ਕਾਰਪੋਰੇਸ਼ਨ, ਆਈ.ਟੀ.ਸੀ. ਲਿਮਿਟਡ, ਜੁਬੀਲੀਐਂਟ ਫੂਡ ਵਰਕਸ ਲਿਮਿਟਡ ਅਤੇ ਰਿਲਾਇੰਸ ਇੰਡਸਟਰੀ ਲਿਮਿਟਡ ਆਦਿ ਵਿੱਚ ਅਪਲਾਈ ਕਰ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਪੀ.ਐੱਮ. ਇੰਟਰਨਸ਼ਿਪ ਸਕੀਮ ਅਧੀਨ ਭਾਰਤ ਸਰਕਾਰ ਵਲੋਂ 1 ਕਰੋੜ ਨੌਜਵਾਨਾਂ ਨੂੰ 05 ਸਾਲਾਂ ਲਈ 500 ਦੇ ਕਰੀਬ ਨਾਮੀ ਕੰਪਨੀਆਂ ਵਿੱਚ ਇੰਟਰਨਸ਼ਿਪ ਕਰਵਾਈ ਜਾਣੀ ਹੈ। ਇਸ ਸਕੀਮ ਅਧੀਨ 21 ਤੋਂ 24 ਸਾਲ ਦੀ ਉਮਰ ਦੇ ਨੌਜਵਾਨ 12 ਮਹੀਨੇ ਦੇ ਇੰਟਰਨਸਿਪ ਪ੍ਰੋਗਰਾਮ ਲਈ ਅਪਲਾਈ ਕਰ ਸਕਦੇ ਹਨ, ਇਹ ਸਕੀਮ ਉਨ੍ਹਾਂ ਭਾਰਤੀ ਨਾਗਰਿਕਾਂ ਲਈ ਹੈ ਜੋ ਫੁੱਲ-ਟਾਈਮ ਨੌਕਰੀ ਨਹੀਂ ਕਰਦੇ ਜਾਂ ਫੁੱਲ-ਟਾਈਮ ਪੜ੍ਹਾਈ ਨਹੀਂ ਕਰ ਰਹੇ ਹਨ। ਉਨ੍ਹਾਂ ਵਲੋਂ ਇਹ ਵੀ ਦੱਸਿਆ ਗਿਆ ਕਿ ਜੋ ਵਿਦਿਆਰਥੀ ਆਨਲਾਈਨ ਜਾਂ ਡਿਸਟੈਂਸ ਸਟੱਡੀ ਕਰ ਰਹੇ,ਉਹ ਇਸ ਸਕੀਮ ਲਈ ਅਪਲਾਈ ਕਰ ਸਕਦੇ ਹਨ।
ਇਹ ਵੀ ਪੜ੍ਹੋ : ਗੈਰ-ਕਾਨੂੰਨੀ ਤੌਰ 'ਤੇ ਭਾਰਤ ਰਹਿਣ ਵਾਲੇ ਸਾਵਧਾਨ! ਜਾਣਾ ਪੈ ਸਕਦੈ ਜੇਲ੍ਹ, ਸਰਕਾਰ ਹੋਈ ਸਖ਼ਤ
ਪੀ.ਐੱਮ. ਇੰਟਰਨਸ਼ਿਪ ਸਕੀਮ ਲਈ ਅਪਲਾਈ ਕਰਨ ਲਈ ਵਿਦਿਅਕ ਯੋਗਤਾ ਦਸਵੀਂ, ਬਾਰ੍ਹਵੀਂ, ਆਈ.ਟੀ.ਆਈ., ਡਿਪਲੋਮਾ, ਬੀ.ਏ., ਬੀ.ਐਸ.ਸੀ., ਬੀ.ਕਾਮ, ਬੀ.ਸੀ.ਏ. ਤੇ ਬੀ-ਫਾਰਮਾ ਕੀਤੀ ਹੋਣੀ ਲਾਜ਼ਮੀ ਹੈ। ਇਸ ਇੰਟਰਨਸ਼ਿਪ ਦੌਰਾਨ ਪੰਜ ਹਜ਼ਾਰ ਰੁਪਏ ਪ੍ਰਤੀ ਮਹੀਨਾ ਵਜੀਫ਼ਾ ਦਿੱਤਾ ਜਾਵੇਗਾ, ਇਸ ਤੋਂ ਇਲ੍ਹਾਵਾ ਇੰਟਰਨਸ਼ਿਪ ਅਪਲਾਈ ਕਰਨ ਤੋਂ ਬਾਅਦ ( ਇੱਕ ਟਾਈਮ ਗ੍ਰਾਂਟ) ਛੇ ਹਜ਼ਾਰ ਰੁਪਏ ਵੀ ਦਿੱਤੀ ਜਾਵੇਗੀ। ਇਸ ਸਕੀਮ ਅਧੀਨ ਅਪਲਾਈ ਕਰਨ ਵਾਲੇ ਉਮੀਦਵਾਰਾਂ ਨੂੰ ਸਰਕਾਰ ਦੀਆਂ ਬੀਮਾ ਯੋਜਨਾਵਾਂ ( ਪ੍ਰਧਾਨ ਮੰਤਰੀ ਜੀਵਨ ਜਯੋਤੀ ਬੀਮਾ ਯੋਜਨਾ ਤੇ ਪ੍ਰਧਾਨ ਮੰਤਰੀ ਸੁਰੱਕਸ਼ਾ ਬੀਮਾ ਯੋਜਨਾ) ਤਹਿਤ ਕਵਰ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਹੁਣ 21 ਹਜ਼ਾਰ ਤਨਖ਼ਾਹ ਨਹੀਂ ਸਗੋਂ ਹਰ ਮਹੀਨੇ ਮਿਲਣਗੇ 62 ਹਜ਼ਾਰ ਰੁਪਏ, 8ਵੇਂ ਤਨਖਾਹ ਕਮਿਸ਼ਨ ਨੂੰ ਮਿਲੀ ਮਨਜ਼ੂਰੀ
ਉਨ੍ਹਾਂ ਦੱਸਿਆ ਕਿ ਜਿਹੜ੍ਹੇ ਉਮੀਦਵਾਰਾਂ ਨੇ ਨੈਸ਼ਨਲ ਅਪਰੈਂਟਸਸ਼ਿਪ ਕੀਤੀ ਹੈ ਜਾਂ ਨੈਸ਼ਨਲ ਅਪਰੈਂਟਸਸ਼ਿਪ ਪ੍ਰੋਮੋਸ਼ਨ ਸਕੀਮ ਲਈ ਅਪਲਾਈ ਕੀਤਾ ਹੈ, ਉਹ ਪੀ ਐਮ. ਇੰਟਰਨਸ਼ਿਪ ਸਕੀਮ ਅਧੀਨ ਅਪਲਾਈ ਨਹੀਂ ਕਰ ਸਕਦੇ। ਇਸ ਤੋਂ ਇਲਾਵਾ ਜੇਕਰ ਕਿਸੇ ਪ੍ਰਾਰਥੀ ਦੇ ਪਰਿਵਾਰ ਦਾ ਕੋਈ ਵੀ ਮੈਂਬਰ ਸਰਕਾਰੀ ਨੌਕਰੀ ਕਰਦਾ ਹੈ ਅਤੇ ਪਰਿਵਾਰ ਦੇ ਕਿਸੇ ਵੀ ਮੈਂਬਰ ਦੀ ਆਮਦਨ 8 ਲੱਖ ਰੁਪਏ ਸਲਾਨਾ ਤੋਂ ਵੱਧ ਹੈ ਤਾਂ ਉਹ ਇਸ ਸਕੀਮ ਲਈ ਅਪਲਾਈ ਨਹੀਂ ਕਰ ਸਕਦਾ।
ਉਨ੍ਹਾਂ ਦੱਸਿਆ ਕਿ ਵਧੇਰੇ ਜਲਈ ਪ੍ਰਾਰਥੀ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪੰਜਵੀ ਮੰਜਿਲ, ਨਵਾਂ ਪ੍ਰਬੰਧਕੀ ਕੰਪਲੈਕਸ, ਕਪੂਰਥਲਾ ਵਿਖੇ ਪਹੁੰਚ ਕੇ ਜਾਂ ਬਿਊਰੋ ਦੇ ਹੈਲਪਲਾਈਨ ਨੰਬਰ 98882-19247 ’ਤੇ ਸੰਪਰਕ ਕਰ ਸਕਦੇ ਹਨ।
ਇਹ ਵੀ ਪੜ੍ਹੋ : 31 ਮਾਰਚ ਤੱਕ ਮੌਕਾ! ਡਾਕਖਾਨੇ ਦੀ ਇਹ ਸਕੀਮ ਹੋਵੇਗੀ ਬੰਦ, ਮਿਲੇਗਾ ਸ਼ਾਨਦਾਰ ਵਿਆਜ!
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
SIP 'ਚ ਹਰ ਮਹੀਨੇ ਜਮ੍ਹਾਂ ਕਰੋ 2 ਹਜ਼ਾਰ ਰੁਪਏ, ਤਾਂ 10 ਸਾਲਾਂ 'ਚ ਮਿਲੇਗਾ ਕਿੰਨਾ ਰਿਟਰਨ
NEXT STORY