ਨਵੀਂ ਦਿੱਲੀ, (ਭਾਸ਼ਾ)- ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਨੇ ਵੀਰਵਾਰ ਨੂੰ ਅਨਿਲ ਧੀਰੂਭਾਈ ਅੰਬਾਨੀ ਸਮੂਹ ਦੀ ਕੰਪਨੀ ਰਿਲਾਇੰਸ ਕਮਿਊਨੀਕੇਸ਼ਨਜ਼ ਲਿਮਟਿਡ ਦੇ ਖ਼ਿਲਾਫ ਧੋਖਾਦੇਹੀ ਦੇ ਮਾਮਲੇ ਵਿਚ 7 ਟਿਕਾਣਿਆਂ ’ਤੇ ਛਾਪੇ ਮਾਰੇ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਸੀ. ਬੀ. ਆਈ. ਦੇ ਇਕ ਬੁਲਾਰੇ ਨੇ ਇਕ ਬਿਆਨ ਵਿਚ ਕਿਹਾ ਕਿ ਮੁੰਬਈ, ਗੁਰੂਗ੍ਰਾਮ ਅਤੇ ਬੈਂਗਲੁਰੂ ਵਿਚ ਕੰਪਨੀ ਦੇ ਤਤਕਾਲੀ ਸੀ. ਈ. ਓ., ਸੀ. ਐੱਫ. ਓ. ਅਤੇ ਨਿਰਦੇਸ਼ਕਾਂ ਦੇ ਰਿਹਾਇਸ਼ੀ ਟਿਕਾਣਿਆਂ ’ਤੇ ਤਲਾਸ਼ੀ ਲਈ ਗਈ, ਜਿਨ੍ਹਾਂ ਨੇ 2015-2017 ਦੀ ਮਿਆਦ ਦੌਰਾਨ ਆਪਣੀਆਂ ਸੇਵਾਵਾਂ ਦਿੱਤੀਆਂ ਸਨ।
ਬਿਆਨ ਵਿਚ ਕਿਹਾ ਗਿਆ ਹੈ ਕਿ ਮੁੰਬਈ ਸਥਿਤ ਸੀ. ਬੀ. ਆਈ. ਮਾਮਲਿਆਂ ਦੇ ਵਿਸ਼ੇਸ਼ ਜੱਜ ਵੱਲੋਂ ਜਾਰੀ ਕੀਤੇ ਗਏ ਤਲਾਸ਼ੀ ਵਾਰੰਟਾਂ ਦੇ ਅਧਾਰ ’ਤੇ ਇਹ ਤਲਾਸ਼ੀ ਮੁਹਿੰਮਾਂ ਚਲਾਈਆਂ ਗਈਆਂ। ਤਲਾਸ਼ੀ ਦੌਰਾਨ ਇਤਰਾਜ਼ਯੋਗ ਦਸਤਾਵੇਜ਼ ਜ਼ਬਤ ਕੀਤੇ ਗਏ ਅਤੇ ਇਸ ਸਬੰਧ ਵਿਚ ਜਾਂਚ ਜਾਰੀ ਹੈ। ਬੁਲਾਰੇ ਨੇ ਦੱਸਿਆ ਕਿ ਸੀ. ਬੀ. ਆਈ. ਨੇ ਅਨਿਲ ਅੰਬਾਨੀ ਦੀ ਅਗਵਾਈ ਵਾਲੇ ਰਿਲਾਇੰਸ ਸਮੂਹ ਦੇ ਖ਼ਿਲਾਫ ਵੱਖ-ਵੱਖ ਜਨਤਕ ਖੇਤਰ ਦੇ ਬੈਂਕਾਂ ਅਤੇ ਐੱਲ. ਆਈ. ਸੀ. ਵੱਲੋਂ ਦਰਜ ਕਰਵਾਈਆਂ ਸ਼ਿਕਾਇਤਾਂ ਦੇ ਅਧਾਰ ’ਤੇ ਹਜ਼ਾਰਾਂ ਕਰੋੜ ਰੁਪਏ ਦੇ ਕਥਿਤ ਧੋਖਾਦੇਹੀ ਦੇ 7 ਮਾਮਲੇ ਦਰਜ ਕੀਤੇ ਹਨ।
RBI ਦਾ ਵੱਡਾ ਐਕਸ਼ਨ: 150 ਕੰਪਨੀਆਂ ਦੇ ਲਾਇਸੈਂਸ ਕਰ'ਤੇ ਰੱਦ!
NEXT STORY