ਬਿਜ਼ਨੈੱਸ ਡੈਸਕ — ਹਫਤੇ ਦੇ ਪਹਿਲੇ ਕਾਰੋਬਾਰੀ ਦਿਨ ਸੋਮਵਾਰ ਨੂੰ ਸੋਨੇ ਦੇ ਖਰੀਦਦਾਰਾਂ ਨੂੰ ਥੋੜ੍ਹੀ ਰਾਹਤ ਮਿਲੀ। ਅੱਜ (24 ਮਾਰਚ) MCX 'ਤੇ ਸੋਨੇ ਦੀ ਕੀਮਤ 88,000 ਦੇ ਪੱਧਰ ਤੋਂ ਹੇਠਾਂ ਆ ਗਈ ਹੈ। ਖਬਰ ਲਿਖੇ ਜਾਣ ਤੱਕ ਸੋਨੇ ਦੀ ਕੀਮਤ 87,759 ਰੁਪਏ ਪ੍ਰਤੀ 10 ਗ੍ਰਾਮ ਸੀ, ਜਦਕਿ ਚਾਂਦੀ ਦੀ ਕੀਮਤ 0.43 ਫੀਸਦੀ ਵਧ ਕੇ 98,309 ਰੁਪਏ 'ਤੇ ਕਾਰੋਬਾਰ ਕਰ ਰਹੀ ਹੈ।
ਸਿਰਫ਼ ਪ੍ਰਮਾਣਿਤ ਸੋਨਾ ਹੀ ਖਰੀਦੋ
ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ (BIS) ਦੇ ਹਾਲਮਾਰਕ ਵਾਲਾ ਪ੍ਰਮਾਣਿਤ ਸੋਨਾ ਹਮੇਸ਼ਾ ਖਰੀਦੋ। ਸੋਨੇ 'ਤੇ 6 ਅੰਕਾਂ ਦਾ ਹਾਲਮਾਰਕ ਕੋਡ ਹੁੰਦਾ ਹੈ। ਇਸ ਨੂੰ ਹਾਲਮਾਰਕ ਯੂਨੀਕ ਆਈਡੈਂਟੀਫਿਕੇਸ਼ਨ ਨੰਬਰ ਯਾਨੀ HUID ਕਿਹਾ ਜਾਂਦਾ ਹੈ। ਇਹ ਨੰਬਰ ਅਲਫਾਨਿਊਮੇਰਿਕ ਹੈ ਭਾਵ ਕੁਝ ਇਸ ਤਰ੍ਹਾਂ ਦਾ ਹੈ - AZ4524। ਹਾਲਮਾਰਕਿੰਗ ਰਾਹੀਂ ਇਹ ਪਤਾ ਲਗਾਇਆ ਜਾ ਸਕਦਾ ਹੈ ਕਿ ਸੋਨੇ ਦੇ ਕਿੰਨੇ ਕੈਰੇਟ ਹਨ।
ਦਿੱਲੀ ਸਰਾਫਾ ਬਾਜ਼ਾਰ 'ਚ ਸੋਨਾ
ਰਾਸ਼ਟਰੀ ਰਾਜਧਾਨੀ ਦਿੱਲੀ ਦੇ ਸਰਾਫਾ ਬਾਜ਼ਾਰ 'ਚ ਸੋਨਾ 400 ਰੁਪਏ ਡਿੱਗ ਕੇ 91,250 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ। ਆਲ ਇੰਡੀਆ ਬੁਲੀਅਨ ਐਸੋਸੀਏਸ਼ਨ ਨੇ ਇਹ ਜਾਣਕਾਰੀ ਦਿੱਤੀ। ਬੁੱਧਵਾਰ ਨੂੰ 99.9 ਫੀਸਦੀ ਸ਼ੁੱਧਤਾ ਵਾਲਾ ਸੋਨਾ ਕੱਲ੍ਹ 91,650 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ ਸੀ। ਇਸ ਦੇ ਨਾਲ ਹੀ 99.5 ਫੀਸਦੀ ਸ਼ੁੱਧਤਾ ਵਾਲਾ ਸੋਨਾ 400 ਰੁਪਏ ਡਿੱਗ ਕੇ 90,800 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ, ਜੋ ਇਕ ਦਿਨ ਪਹਿਲਾਂ 91,200 ਰੁਪਏ ਪ੍ਰਤੀ 10 ਗ੍ਰਾਮ 'ਤੇ ਸੀ।
ਸ਼ੇਅਰ ਬਾਜ਼ਾਰ 'ਚ ਹਰਿਆਲੀ : ਸੈਂਸੈਕਸ 650 ਤੋਂ ਵੱਧ ਅੰਕ ਚੜ੍ਹਿਆ ਤੇ ਨਿਫਟੀ 23,551 ਦੇ ਪੱਧਰ 'ਤੇ
NEXT STORY