ਨਵੀਂ ਦਿੱਲੀ — ਕੇਂਦਰ ਸਰਕਾਰ ਨੇ ਲਗਾਤਾਰ ਤੀਜੀ ਵਾਰ ਕੱਚੇ ਤੇਲ ਅਤੇ ਕੁਝ ਹੋਰ ਪੈਟਰੋਲੀਅਮ ਉਤਪਾਦਾਂ 'ਤੇ ਵਿੰਡਫਾਲ ਟੈਕਸ ਘਟਾਇਆ ਹੈ। ਪੈਟਰੋਲੀਅਮ ਪਦਾਰਥਾਂ ਦੇ ਨਿਰਯਾਤ 'ਤੇ ਟੈਕਸ ਨੂੰ ਲੈ ਕੇ ਹੋਈ ਸਮੀਖਿਆ ਬੈਠਕ 'ਚ ਸਰਕਾਰ ਨੇ ਦੇਸ਼ 'ਚ ਪੈਦਾ ਹੋਣ ਵਾਲੇ ਕੱਚੇ ਤੇਲ ਅਤੇ ਡੀਜ਼ਲ 'ਤੇ ਲੱਗਣ ਵਾਲੇ ਵਿੰਡਫਾਲ ਟੈਕਸ ਨੂੰ ਘਟਾ ਦਿੱਤਾ ਹੈ। ਇਹ ਟੈਕਸ ਸਪੈਸ਼ਲ ਐਡੀਸ਼ਨਲ ਐਕਸਾਈਜ਼ ਡਿਊਟੀ (SAED) ਦੇ ਰੂਪ ਵਿੱਚ ਲਿਆ ਜਾਂਦਾ ਹੈ।
ਇਹ ਵੀ ਪੜ੍ਹੋ : ਬਾਜ਼ਾਰ ਤੋਂ ਘੱਟ ਕੀਮਤ 'ਤੇ ਸੋਨਾ ਖ਼ਰੀਦਣ ਦਾ ਮੌਕਾ, ਅੱਜ ਤੋਂ ਸ਼ੁਰੂ ਹੋਵੇਗੀ SGB ਦੀ ਵਿਕਰੀ
ਕਿੰਨਾ ਘਟਾਇਆ ਗਿਆ ਹੈ ਵਿੰਡਫਾਲ ਟੈਕਸ
ਦੇਸ਼ 'ਚ ਪੈਦਾ ਹੋਣ ਵਾਲੇ ਕੱਚੇ ਤੇਲ 'ਤੇ ਵਿੰਡਫਾਲ ਟੈਕਸ 5000 ਰੁਪਏ ਪ੍ਰਤੀ ਟਨ ਤੋਂ ਘਟਾ ਕੇ 1300 ਰੁਪਏ ਪ੍ਰਤੀ ਟਨ ਕਰ ਦਿੱਤਾ ਗਿਆ ਹੈ, ਯਾਨੀ ਇਸ ਵਾਧੂ ਟੈਕਸ 'ਤੇ 3700 ਰੁਪਏ ਪ੍ਰਤੀ ਟਨ ਦੀ ਸਿੱਧੀ ਰਾਹਤ ਦਿੱਤੀ ਗਈ ਹੈ। ਸਰਕਾਰ ਵੱਲੋਂ ਜਾਰੀ ਅਧਿਕਾਰਤ ਨੋਟੀਫਿਕੇਸ਼ਨ 'ਚ ਇਹ ਵੀ ਦੱਸਿਆ ਗਿਆ ਹੈ ਕਿ ਡੀਜ਼ਲ 'ਤੇ ਵਾਧੂ ਐਕਸਾਈਜ਼ ਡਿਊਟੀ 1 ਰੁਪਏ ਪ੍ਰਤੀ ਟਨ ਤੋਂ ਘਟਾ ਕੇ 50 ਪੈਸੇ ਪ੍ਰਤੀ ਟਨ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਅਬੋਹਰ ਤੇ ਹੁਸ਼ਿਆਰਪੁਰ ਦੇ 'ਕਿੰਨੂ' ਨੂੰ ਮਿਲੀ ਨਵੀਂ ਪਛਾਣ, ਪੰਜਾਬ ਐਗਰੋ ਦੇ 'ਜਿਨ' ਨੂੰ ਮਿਲਿਆ ਦੂਜਾ ਸਥਾਨ
ATF 'ਤੇ ਵਧਿਆ ਟੈਕਸ
ਇੱਕ ਪਾਸੇ ਸਰਕਾਰ ਨੇ ਰਾਹਤ ਦਿੱਤੀ ਹੈ ਅਤੇ ਦੂਜੇ ਪਾਸੇ ਟੈਕਸ ਵੀ ਵਧਾ ਦਿੱਤੇ ਹਨ। ਹਵਾਬਾਜ਼ੀ ਟਰਬਾਈਨ ਫਿਊਲ ਜਾਂ ਜੈੱਟ ਫਿਊਲ 'ਤੇ ਟੈਕਸ ਵਧਾ ਦਿੱਤਾ ਗਿਆ ਹੈ। ਇਸ ਨੂੰ ਵਧਾ ਕੇ 1 ਰੁਪਏ ਕਰ ਦਿੱਤਾ ਗਿਆ ਹੈ ਜਦਕਿ ਪਹਿਲਾਂ ਜ਼ੀਰੋ ਟੈਕਸ ਸੀ ਯਾਨੀ ATF ਦੀ ਬਰਾਮਦ 'ਤੇ ਕੋਈ ਟੈਕਸ ਨਹੀਂ ਸੀ।
ਲਗਾਤਾਰ ਤੀਜੀ ਵਾਰ ਘਟਾਇਆ ਵਿੰਡਫਾਲ ਟੈਕਸ
ਇਹ ਲਗਾਤਾਰ ਤੀਜੀ ਵਾਰ ਹੈ ਜਦੋਂ ਪੈਟਰੋਲੀਅਮ ਪਦਾਰਥਾਂ 'ਤੇ ਵਿੰਡਫਾਲ ਟੈਕਸ ਘਟਾਇਆ ਗਿਆ ਹੈ। ਇਸ ਤੋਂ ਪਹਿਲਾਂ 1 ਦਸੰਬਰ ਅਤੇ 16 ਨਵੰਬਰ ਨੂੰ ਵੀ ਸਰਕਾਰ ਨੇ ਵਿੰਡਫਾਲ ਟੈਕਸ ਘਟਾਇਆ ਸੀ।
ਵਿੰਡਫਾਲ ਟੈਕਸ ਅਤੇ ਇਸਦੇ ਪ੍ਰਭਾਵ
ਭਾਰਤ ਸਰਕਾਰ ਦੇਸ਼ ਵਿੱਚ ਕੱਚੇ ਤੇਲ ਦੇ ਨਿਰਯਾਤ 'ਤੇ ਵਿੰਡਫਾਲ ਟੈਕਸ ਦੀਆਂ ਦਰਾਂ ਦਾ ਫੈਸਲਾ ਕਰਦੀ ਹੈ। ਇਸ ਦੇ ਲਈ ਹਰ 15 ਦਿਨਾਂ ਬਾਅਦ ਸਮੀਖਿਆ ਮੀਟਿੰਗ ਕੀਤੀ ਜਾਂਦੀ ਹੈ। ਇਸ ਦੇ ਲਈ ਕੱਚੇ ਤੇਲ 'ਤੇ ਵਿੰਡਫਾਲ ਟੈਕਸ ਦੀਆਂ ਦਰਾਂ ਪਿਛਲੇ ਦੋ ਹਫਤਿਆਂ 'ਚ ਕੱਚੇ ਤੇਲ ਦੀਆਂ ਕੀਮਤਾਂ ਦੇ ਰੁਝਾਨ 'ਤੇ ਨਿਰਭਰ ਕਰਦੀਆਂ ਹਨ। ਦਰਅਸਲ, ਇਸ ਰਾਹੀਂ ਤੇਲ ਮਾਰਕੀਟਿੰਗ ਕੰਪਨੀਆਂ ਦੇ ਮੁਨਾਫ਼ੇ 'ਤੇ ਟੈਕਸ ਲਗਾਇਆ ਜਾਂਦਾ ਹੈ ਤਾਂ ਜੋ ਉਹ ਪੈਟਰੋਲੀਅਮ ਪਦਾਰਥਾਂ ਦੀ ਬਰਾਮਦ ਤੋਂ ਵੱਧ ਘਰੇਲੂ ਮੰਗ ਨੂੰ ਪੂਰਾ ਕਰਨ ਲਈ ਉਤਸ਼ਾਹਿਤ ਹੋਣ। ਜੁਲਾਈ 2022 ਤੋਂ ਪੈਟਰੋਲ, ਡੀਜ਼ਲ ਅਤੇ ਏ.ਟੀ.ਐੱਫ. 'ਤੇ ਵਿੰਡਫਾਲ ਟੈਕਸ ਦਾ ਸਿਲਸਿਲਾ ਸ਼ੁਰੂ ਹੋਇਆ ਸੀ।
ਇਹ ਵੀ ਪੜ੍ਹੋ : ਅਮਰੀਕਾ 'ਚ ਮਾਂ ਦੀ ਕਾਰ ਦੇ ਪਿੱਛੇ ਪਿਸ਼ਾਬ ਕਰਨ ਦੇ ਦੋਸ਼ 'ਚ 10 ਸਾਲਾ ਬੱਚੇ ਨੂੰ ਜੇਲ੍ਹ ਦੀ ਸਜ਼ਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਈ ਗਿਰਾਵਟ, ਜਾਣੋ ਅੱਜ ਕਿੰਨਾ ਸਸਤਾ ਹੋਇਆ 10 ਗ੍ਰਾਮ ਸੋਨਾ
NEXT STORY