ਬਿਜ਼ਨੈੱਸ ਡੈਸਕ : ਅੰਕੜਾ ਅਤੇ ਪ੍ਰੋਗਰਾਮ ਲਾਗੂ ਕਰਨ ਵਾਲੇ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਭਾਰਤ ਦੀ ਪ੍ਰਚੂਨ ਮਹਿੰਗਾਈ ਜਨਵਰੀ 2024 ਵਿੱਚ 5.10 ਫ਼ੀਸਦੀ ਦੇ ਤਿੰਨ ਮਹੀਨਿਆਂ ਦੇ ਹੇਠਲੇ ਪੱਧਰ 'ਤੇ ਆ ਗਈ ਹੈ। ਸਰਕਾਰੀ ਅੰਕੜਿਆਂ ਦੇ ਅਨੁਸਾਰ, ਉਪਭੋਗਤਾ ਮੁੱਲ ਸੂਚਕ ਅੰਕ (ਸੀਪੀਆਈ) ਮਹਿੰਗਾਈ ਗ੍ਰਾਮੀਣ 5.34 ਫ਼ੀਸਦੀ ਅਤੇ ਸੀਪੀਆਈ ਸ਼ਹਿਰੀ 4.92 ਫ਼ੀਸਦੀ ਰਹੀ ਹੈ। ਜਨਵਰੀ 2024 ਲਈ ਸੰਯੁਕਤ ਸੀਪੀਆਈ ਮਹਿੰਗਾਈ 5.10 ਫ਼ੀਸਦੀ ਸੀ। ਦਸੰਬਰ 2023 ਲਈ ਅੰਤਿਮ CPI ਡੇਟਾ 5.69 ਫ਼ੀਸਦੀ 'ਤੇ ਆਇਆ ਹੈ।
ਇਹ ਵੀ ਪੜ੍ਹੋ - ਸਨਕੀ ਪਤੀ ਨੇ ਬੇਰਹਿਮੀ ਨਾਲ ਮੌਤ ਦੇ ਘਾਟ ਉਤਾਰੀ ਪਤਨੀ, ਬੋਰਵੈੱਲ 'ਚੋਂ ਕਈ ਟੁੱਕੜਿਆਂ ਵਿਚ ਮਿਲੀ ਲਾਸ਼
ਦੱਸ ਦੇਈਏ ਕਿ ਪਿਛਲੇ ਸਾਲ ਅਗਸਤ 'ਚ ਮਹਿੰਗਾਈ 6.83 ਫ਼ੀਸਦੀ ਦੇ ਉੱਚ ਪੱਧਰ 'ਤੇ ਪਹੁੰਚ ਗਈ ਸੀ। ਨੈਸ਼ਨਲ ਸਟੈਟਿਸਟੀਕਲ ਆਫਿਸ (ਐੱਨ. ਐੱਸ. ਓ.) ਦੇ ਅੰਕੜਿਆਂ ਮੁਤਾਬਕ ਇਸ ਸਾਲ ਜਨਵਰੀ 'ਚ ਖੁਰਾਕੀ ਵਸਤਾਂ ਦੀ ਵਿਕਾਸ ਦਰ 8.3 ਫ਼ੀਸਦੀ ਰਹੀ, ਜੋ ਪਿਛਲੇ ਮਹੀਨੇ ਦੇ 9.53 ਫ਼ੀਸਦੀ ਤੋਂ ਘੱਟ ਹੈ। ਰਿਜ਼ਰਵ ਬੈਂਕ ਆਫ ਇੰਡੀਆ ਨੂੰ ਪ੍ਰਚੂਨ ਮਹਿੰਗਾਈ ਨੂੰ ਦੋ ਫ਼ੀਸਦੀ ਦੇ ਫ਼ਰਕ ਨਾਲ ਚਾਰ ਫ਼ੀਸਦੀ 'ਤੇ ਰੱਖਣ ਦੀ ਜ਼ਿੰਮੇਵਾਰੀ ਮਿਲੀ ਹੋਈ ਹੈ।
ਇਹ ਵੀ ਪੜ੍ਹੋ - ਲੋਕਾਂ ਲਈ ਵੱਡੀ ਖ਼ਬਰ: ਭਾਰਤ 'ਚ ਬੰਦ ਹੋ ਰਿਹੈ FasTag, ਹੁਣ ਇੰਝ ਵਸੂਲਿਆ ਜਾਵੇਗਾ ਟੋਲ ਟੈਕਸ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
15 ਜਨਵਰੀ ਤੋਂ 15 ਜੁਲਾਈ ਦੇ ਸ਼ੁੱਭ ਮਹੂਰਤ 'ਚ ਹੋਣਗੇ 42 ਲੱਖ ਵਿਆਹ, 5.5 ਲੱਖ ਕਰੋੜ ਰੁਪਏ ਦੇ ਕਾਰੋਬਾਰ ਦਾ ਅਨੁਮਾਨ
NEXT STORY