ਨਵੀਂ ਦਿੱਲੀ (ਭਾਸ਼ਾ) – ਯਾਤਰੀ ਵਾਹਨਾਂ, ਦੋਪਹੀਆ ਅਤੇ ਟਰੈਕਟਰ ਸਮੇਤ ਸਾਰੇ ਸੈਗਮੈਂਟਸ ਵਿਚ ਮਜ਼ਬੂਤ ਮੰਗ ਕਾਰਨ ਜੁਲਾਈ ਵਿਚ ਵਾਹਨਾਂ ਦੀ ਪ੍ਰਚੂਨ ਵਿਕਰੀ 10 ਫੀਸਦੀ ਵਧੀ। ਆਟੋ ਡੀਲਰਾਂ ਦੀ ਸੰਸਥਾ ਫਾਡਾ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਅੰਕੜਿਆਂ ਮੁਤਾਬਕ ਪਿਛਲੇ ਮਹੀਨੇ ਵਾਹਨਾਂ ਦੀ ਕੁੱਲ ਵਿਕਰੀ ਵਧ ਕੇ 17,70,182 ਇਕਾਈ ਹੋ ਗਈ ਜੋ ਜੁਲਾਈ 2022 ਵਿਚ 16,09,217 ਇਕਾਈ ਸੀ। ਜੁਲਾਈ ਵਿਚ ਯਾਤਰੀ ਵਾਹਨਾਂ ਦੀ ਵਿਕਰੀ ਚਾਰ ਫੀਸਦੀ ਵਧ ਕੇ 2,84,064 ਇਕਾਈ ਹੋ ਗਈ ਜੋ ਇਕ ਸਾਲ ਪਹਿਲਾਂ ਇਸੇ ਸਮੇਂ ਦੌਰਾਨ 2,73,055 ਇਕਾਈ ਸੀ।
ਇਹ ਖ਼ਬਰ ਵੀ ਪੜ੍ਹੋ : SEBI ਨੇ 11 ਸਾਲਾਂ ’ਚ ਸਹਾਰਾ ਦੇ ਨਿਵੇਸ਼ਕਾਂ ਨੂੰ ਵਾਪਸ ਕੀਤੇ 138.07 ਕਰੋੜ
ਫੈੱਡਰੇਸ਼ਨ ਆਫ ਆਟੋਮੋਬਾਇਲ ਡੀਲਰਸ ਐਸੋਸੀਏਸ਼ਨ (ਫਾਡਾ) ਦੇ ਮੁਖੀ ਮਨੀਸ਼ ਰਾਜ ਸਿੰਘਾਨੀ ਨੇ ਦੱਸਿਆ ਕਿ ਇਸ ਮਹੀਨੇ ਆਰਡਰ ਵਿਚ ਵਾਧਾ ਹੋਇਆ। ਹਾਲਾਂਕਿ ਉੱਤਰੀ ਭਾਰਤ ਵਿਚ ਮਾਨਸੂਨ ਦੇ ਗੰਭੀਰ ਅਸਰ ਅਤੇ ਹੜ੍ਹ ਵਰਗੇ ਹਾਲਾਤ ਕਾਰਨ ਵਿਕਰੀ ’ਤੇ ਅਸਰ ਪਿਆ। ਸਮੀਖਿਆ ਅਧੀਨ ਮਹੀਨੇ ਵਿਚ ਦੋਪਹੀਆ ਵਾਹਨਾਂ ਦੀ ਪ੍ਰਚੂਨ ਵਿਕਰੀ ਅੱਠ ਫੀਸਦੀ ਵਧਕੇ 12,28,139 ਇਕਾਈ ਹੋ ਗਈ ਜੋ ਜੁਲਾਈ 2022 ਵਿਚ 11,35,566 ਇਕਾਈ ਸੀ। ਕਮਰਸ਼ੀਅਲ ਵਾਹਨਾਂ ਦੀ ਪ੍ਰਚੂਨ ਵਿਕਰੀ ਪਿਛਲੇ ਮਹੀਨੇ ਸਾਲਾਨਾ ਆਧਾਰ ’ਤੇ ਦੋ ਫੀਸਦੀ ਵਧ ਕੇ 73,065 ਇਕਾਈ ਰਹੀ। ਤਿੰਨ ਪਹੀਆ ਵਾਹਨਾਂ ਦੀ ਪ੍ਰਚੂਨ ਵਿਕਰੀ ਵਿਚ 74 ਫੀਸਦੀ ਦਾ ਜ਼ੋਰਦਾਰ ਵਾਧਾ ਹੋਇਆ। ਟਰੈਕਟਰ ਦੀ ਵਿਕਰੀ 21 ਫੀਸਦੀ ਵਧੀ।
ਇਹ ਖ਼ਬਰ ਵੀ ਪੜ੍ਹੋ : ਪੰਜ ਸਾਲ ਤੱਕ ਬਿਨਾਂ ਤਨਖ਼ਾਹ ਤੋਂ ਕੰਮ ਕਰਨਗੇ ਮੁਕੇਸ਼ ਅੰਬਾਨੀ! ਜਾਣੋ ਕੀ ਹੈ ਰਿਲਾਇੰਸ ਦਾ ਪਲਾਨ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਾਲੀਵੁੱਡ ਦੇ ਹੀਰੋ ਨੰਬਰ-1 ਗੋਵਿੰਦਾ ਬਣੇ ਜ਼ਾਲਿਮ ਲੋਸ਼ਨ ਦੇ ਬ੍ਰਾਂਡ ਅੰਬੈਸਡਰ
NEXT STORY