ਨਵੀਂ ਦਿੱਲੀ (ਭਾਸ਼ਾ) - ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਬੁੱਧਵਾਰ ਏ.ਬੀ.ਜੀ. ਸ਼ਿਪਯਾਰਡ ਲਿਮਟਿਡ ਦੇ ਸੰਸਥਾਪਕ ਮੁਖੀ ਰਿਸ਼ੀ ਕਮਲੇਸ਼ ਅਗਰਵਾਲ ਨੂੰ 22,842 ਕਰੋੜ ਰੁਪਏ ਦੀ ਕਥਿਤ ਬੈਂਕ ਧੋਖਾਦੇਹੀ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰ ਲਿਅਾ।
ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਸੀ. ਬੀ. ਆਈ. ਨੇ ਅਗਰਵਾਲ ਅਤੇ ਹੋਰਾਂ ਵਿਰੁੱਧ ਆਈ.ਪੀ.ਸੀ. ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਅਪਰਾਧਿਕ ਸਾਜ਼ਿਸ਼ ਰਚਣ, ਧੋਖਾਦੇਹੀ, ਭਰੋਸੇ ਦੀ ਅਪਰਾਧਿਕ ਉਲੰਘਣਾ ਅਤੇ ਸਰਕਾਰੀ ਅਹੁਦੇ ਦੀ ਦੁਰਵਰਤੋਂ ਕਰਨ ਦੇ ਦੋਸ਼ਾਂ ਹੇਠ ਕੇਸ ਦਰਜ ਕੀਤਾ ਸੀ। ਕੰਪਨੀ ਨੂੰ ਆਈ. ਸੀ. ਆਈ. ਸੀ. ਆਈ. ਬੈਂਕ ਦੀ ਅਗਵਾਈ ਵਾਲੇ 28 ਬੈਂਕਾਂ ਅਤੇ ਵਿੱਤੀ ਸੰਸਥਾਵਾਂ ਤੋਂ ਕ੍ਰੈਡਿਟ ਸਹੂਲਤਾਂ ਦਿੱਤੀਆਂ ਗਈਆਂ ਸਨ, ਜਿਸ ਵਿੱਚ ਭਾਰਤੀ ਸਟੇਟ ਬੈਂਕ ਵਲੋਂ ਦਿੱਤਾ ਗਿਆ 2,468.51 ਕਰੋੜ ਰੁਪਏ ਦਾ ਕਰਜ਼ਾ ਵੀ ਸ਼ਾਮਲ ਹੈ।
ਆਡੀਟਰ ਸੇਵਾ ਪ੍ਰਦਾਨ ਕਰਨ ਵਾਲੀ ਇੱਕ ਕੰਪਨੀ ਵਲੋਂ ਇੱਕ ਫਾਰੈਂਸਿਕ ਆਡਿਟ ਵਿੱਚ ਇਹ ਖੁਲਾਸਾ ਹੋਇਆ ਹੈ ਕਿ 2012 ਅਤੇ 2017 ਦਰਮਿਅਾਨ ਮੁਲਜ਼ਮਾਂ ਨੇ ਫੰਡਾਂ ਦੀ ਦੁਰਵਰਤੋਂ ਅਤੇ ਅਪਰਾਧਿਕ ਭਰੋਸੇ ਦੀ ਉਲੰਘਣਾ ਸਮੇਤ ਗੈਰ ਕਾਨੂੰਨੀ ਸਰਗਰਮੀਆਂ ਨੂੰ ਅੰਜਾਮ ਦੇਣ ਲਈ ਇੱਕ ਦੂਜੇ ਨਾਲ ਮਿਲੀਭੁਗਤ ਕੀਤੀ। ਅਧਿਕਾਰੀਆਂ ਨੇ ਕਿਹਾ ਕਿ ਕਰਜ਼ੇ ਦੀ ਰਕਮ ਦੀ ਵਰਤੋਂ ਉਨ੍ਹਾਂ ਮੰਤਵਾਂ ਲਈ ਨਹੀਂ ਕੀਤੀ ਗਈ ਜਿਸ ਲਈ ਇਹ ਬੈਂਕਾਂ ਵਲੋਂ ਜਾਰੀ ਕੀਤੀ ਗਈ ਸੀ।
ਸੈਮੀਕੰਡਕਟਰ, ਡਿਸਪਲੇਅ ਵਿਨਿਰਮਾਣ ਯੋਜਨਾ ਵਿਚ ਸੋਧ ਨੂੰ ਮਨਜ਼ੂਰੀ
NEXT STORY