ਮੁੰਬਈ- ਅਮਰੀਕੀ ਡਾਲਰ 'ਚ ਕਮਜ਼ੋਰੀ ਅਤੇ ਘਰੇਲੂ ਸ਼ੇਅਰ ਬਾਜ਼ਾਰ 'ਚ ਤੇਜ਼ੀ ਕਾਰਨ ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 14 ਪੈਸੇ ਦੇ ਵਾਧੇ ਨਾਲ 81.54 'ਤੇ ਆ ਗਿਆ। ਵਿਦੇਸ਼ੀ ਮੁਦਰਾ ਕਾਰੋਬਾਰੀਆਂ ਨੇ ਕਿਹਾ ਕਿ ਲਗਾਤਾਰ ਵਿਦੇਸ਼ੀ ਫੰਡਾਂ ਦੇ ਨਿਕਾਸ ਨੇ ਨਿਵੇਸ਼ਕਾਂ ਦੀ ਧਾਰਨਾ ਨੂੰ ਪ੍ਰਭਾਵਿਤ ਕੀਤਾ ਅਤੇ ਰੁਪਏ ਦਾ ਵਾਧਾ ਸੀਮਤ ਰਿਹਾ।
ਅੰਤਰਬੈਂਕ ਵਿਦੇਸ਼ੀ ਮੁਦਰਾ ਵਿਨਿਯਮ ਬਜ਼ਾਰ 'ਚ ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ 81.54 'ਤੇ ਖੁੱਲ੍ਹਿਆ, ਜੋ ਪਿਛਲੇ ਬੰਦ ਕੀਮਤ ਦੇ ਮੁਕਾਬਲੇ 14 ਪੈਸੇ ਦਾ ਵਾਧਾ ਦਰਸਾਉਂਦਾ ਹੈ। ਬੁੱਧਵਾਰ ਨੂੰ ਰੁਪਿਆ 81.68 ਪ੍ਰਤੀ ਡਾਲਰ 'ਤੇ ਬੰਦ ਹੋਇਆ ਸੀ। ਇਸ ਦੌਰਾਨ ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਣ ਵਾਲਾ ਡਾਲਰ ਸੂਚਕ ਅੰਕ 0.10 ਫੀਸਦੀ ਡਿੱਗ ਕੇ 103.08 'ਤੇ ਆ ਗਿਆ।
ਇਨ੍ਹਾਂ ਦੇਸ਼ਾਂ ਦੇ ਪਾਸਪੋਰਟ ਹਨ ਸਭ ਤੋਂ ਪਾਵਰਫੁੱਲ, ਜਾਣੋ ਭਾਰਤ ਦਾ ਦਰਜਾ
NEXT STORY