ਮੁੰਬਈ- ਕੱਚੇ ਤੇਲ ਦੀਆਂ ਕੀਮਤਾਂ 'ਚ ਮਜ਼ਬੂਤੀ ਅਤੇ ਸਥਾਨਕ ਸ਼ੇਅਰ ਬਾਜ਼ਾਰਾਂ 'ਚ ਗਿਰਾਵਟ ਦੇ ਰੁਖ ਦੇ ਵਿਚਕਾਰ ਬੁੱਧਵਾਰ ਨੂੰ ਰੁਪਿਆ ਸ਼ੁਰੂਆਤੀ ਕਾਰੋਬਾਰ 'ਚ ਸੱਤ ਪੈਸੇ ਟੁੱਟ ਕੇ 82.11 ਪ੍ਰਤੀ ਡਾਲਰ 'ਤੇ ਆ ਗਿਆ। ਫਾਰੈਕਸ ਡੀਲਰਾਂ ਨੇ ਕਿਹਾ ਕਿ ਵਿਦੇਸ਼ੀ ਫੰਡਾਂ ਦੀ ਨਿਕਾਸੀ ਅਤੇ ਵਿਦੇਸ਼ੀ ਬਾਜ਼ਾਰਾਂ 'ਚ ਅਮਰੀਕੀ ਡਾਲਰ 'ਚ ਮਜ਼ਬੂਤੀ ਨਾਲ ਰੁਪਏ ਦੀ ਧਾਰਣਾ ਪ੍ਰਭਾਵਿਤ ਹੋਈ।
ਇਹ ਵੀ ਪੜ੍ਹੋ-ਬੁਨਿਆਦੀ ਢਾਂਚੇ ਦੇ ਵਿਕਾਸ ਨਾਲ ਇਲੈਕਟ੍ਰਾਨਿਕ ਵਾਹਨਾਂ ਦੀ ਵਿਕਰੀ ਵਧਣ ਦੀ ਉਮੀਦ
ਅੰਤਰਬੈਂਕ ਵਿਦੇਸ਼ੀ ਮੁਦਰਾ ਵਿਨਿਯਮ ਬਾਜ਼ਾਰ 'ਚ ਰੁਪਿਆ 82.10 ਡਾਲਰ 'ਤੇ ਕਮਜ਼ੋਰ ਖੁੱਲ੍ਹਣ ਤੋਂ ਬਾਅਦ 82.11 ਪ੍ਰਤੀ ਡਾਲਰ 'ਤੇ ਕਾਰੋਬਾਰ ਕਰ ਰਿਹਾ ਸੀ। ਇਹ ਪਿਛਲੇ ਬੰਦ ਪੱਧਰ ਦੀ ਤੁਲਨਾ 'ਚ ਸੱਤ ਪੈਸੇ ਦੀ ਗਿਰਾਵਟ ਹੈ। ਮੰਗਲਵਾਰ ਨੂੰ ਰੁਪਿਆ 82.04 ਪ੍ਰਤੀ ਡਾਲਰ 'ਤੇ ਬੰਦ ਹੋਇਆ ਸੀ। ਛੇ ਮੁਦਰਾਵਾਂ ਦੀ ਤੁਲਨਾ 'ਚ ਡਾਲਰ ਦੀ ਮਜ਼ਬੂਤੀ ਦਾ ਆਕਲਨ ਕਰਨ ਵਾਲਾ ਡਾਲਰ ਸੂਚਕਾਂਕ 0.04 ਫ਼ੀਸਦੀ ਵਧ ਕੇ 101.78 'ਤੇ ਪਹੁੰਚ ਗਿਆ।
ਇਹ ਵੀ ਪੜ੍ਹੋ- ਕੰਪਨੀਆਂ ਦੇ ਤਿਮਾਹੀ ਨਤੀਜੇ ਦਾ ਬਾਜ਼ਾਰ 'ਤੇ ਰਹੇਗਾ ਅਸਰ
ਨੋਟ-ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਦਿਓ।
ਦੇਸ਼ 'ਚ ਮੱਕੀ ਦਾ ਉਤਪਾਦਨ 5 ਸਾਲਾਂ ’ਚ 4.4-4.5 ਮਿਲੀਅਨ ਟਨ ਤੱਕ ਵਧਾਉਣ ਦੀ ਲੋੜ
NEXT STORY