ਮੁੰਬਈ- ਵਿਦੇਸ਼ਾਂ 'ਚ ਪ੍ਰਮੁੱਖ ਵਿਰੋਧੀਆਂ ਦੇ ਮੁਕਾਬਲੇ ਡਾਲਰ ਦੇ ਮਜ਼ਬੂਤ ਹੋਣ ਅਤੇ ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਨਾਲ ਬੁੱਧਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ ਪੰਜ ਪੈਸੇ ਕਮਜ਼ੋਰ ਹੋ ਗਿਆ।
ਹਾਲਾਂਕਿ, ਵਿਦੇਸ਼ੀ ਮੁਦਰਾ ਵਪਾਰੀਆਂ ਨੇ ਕਿਹਾ ਕਿ ਘਰੇਲੂ ਇਕੁਇਟੀਜ਼ 'ਚ ਉੱਚ ਸ਼ੁਰੂਆਤ ਨੇ ਸਥਾਨਕ ਮੁਦਰਾ ਦਾ ਸਮਰਥਨ ਕੀਤਾ ਅਤੇ ਇਸ ਗਿਰਾਵਟ ਨੂੰ ਘੱਟ ਕੀਤਾ।
ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ 'ਚ ਰੁਪਿਆ ਕਮਜ਼ੋਰ ਹੋ ਕੇ 82.76 ਪ੍ਰਤੀ ਡਾਲਰ 'ਤੇ ਖੁੱਲ੍ਹਿਆ। ਬਾਅਦ 'ਚ ਇਹ 5 ਪੈਸੇ ਦੀ ਗਿਰਾਵਟ ਨਾਲ 82.75 ਪ੍ਰਤੀ ਡਾਲਰ 'ਤੇ ਕਾਰੋਬਾਰ ਕਰ ਰਿਹਾ ਸੀ।
ਮੰਗਲਵਾਰ ਨੂੰ ਪਿਛਲੇ ਕਾਰੋਬਾਰੀ ਸੈਸ਼ਨ 'ਚ ਰੁਪਿਆ ਅੱਠ ਪੈਸੇ ਟੁੱਟ ਕੇ 82.70 ਪ੍ਰਤੀ ਡਾਲਰ 'ਤੇ ਬੰਦ ਹੋਇਆ ਸੀ।
ਇਸ ਦੌਰਾਨ ਛੇ ਮੁਦਰਾਵਾਂ ਦੀ ਤੁਲਨਾ 'ਚ ਡਾਲਰ ਦੀ ਮਜ਼ਬੂਤੀ ਨੂੰ ਮਾਪਣ ਵਾਲਾ ਡਾਲਰ ਸੂਚਕਾਂਕ 0.10 ਫੀਸਦੀ ਦੇ ਨੁਕਸਾਨ ਨਾਲ 104.07 'ਤੇ ਆ ਗਿਆ।
ਰਿਲਾਇੰਸ ਕੈਪੀਟਲ ਰੈਜ਼ੋਲਿਊਸ਼ਨ ਪ੍ਰੋਸੈੱਸ ਨੂੰ ਝਟਕਾ, ਕਾਸਮੀਆ-ਪੀਰਾਮਲ ਕੰਸੋਰਟੀਅਮ ਬੋਲੀ ਪ੍ਰਕਿਰਿਆ ਤੋਂ ਬਾਹਰ
NEXT STORY