ਬਿਜ਼ਨੈੱਸ ਡੈਸਕ : ਅਮਰੀਕੀ ਡਾਲਰ ਦੀ ਮਜ਼ਬੂਤੀ ਅਤੇ ਵਿਦੇਸ਼ੀ ਪੂੰਜੀ ਦੀ ਲਗਾਤਾਰ ਨਿਕਾਸੀ ਦੇ ਕਾਰਨ ਬੁੱਧਵਾਰ ਨੂੰ ਭਾਰਤੀ ਰੁਪਿਆ ਕਾਰੋਬਾਰ ਦੌਰਾਨ 22 ਪੈਸੇ ਟੁੱਟ ਕੇ 92.62 ਪ੍ਰਤੀ ਡਾਲਰ ਦੇ ਹੁਣ ਤੱਕ ਦੇ ਸਭ ਤੋਂ ਹੇਠਲੇ ਪੱਧਰ 'ਤੇ ਪਹੁੰਚ ਗਿਆ ਹੈ। ਪੱਛਮੀ ਏਸ਼ੀਆ ਵਿੱਚ ਚੱਲ ਰਹੇ ਤਣਾਅ ਅਤੇ ਤੇਲ ਸੰਕਟ ਨੇ ਨਿਵੇਸ਼ਕਾਂ ਦੀ ਚਿੰਤਾ ਵਧਾ ਦਿੱਤੀ ਹੈ, ਜਿਸ ਦਾ ਸਿੱਧਾ ਅਸਰ ਭਾਰਤੀ ਕਰੰਸੀ 'ਤੇ ਦੇਖਣ ਨੂੰ ਮਿਲ ਰਿਹਾ ਹੈ।
ਇਹ ਵੀ ਪੜ੍ਹੋ : ਡਿੱਗਣ ਵਾਲਾ ਹੈ ਸੋਨਾ, ਲਗਭਗ 25,000 ਰੁਪਏ ਤੱਕ ਟੁੱਟ ਸਕਦੈ ਭਾਅ, ਮਾਹਰਾਂ ਨੇ ਦਿੱਤੇ ਸੰਕੇਤ
ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਉਛਾਲ
ਈਰਾਨ ਵਿੱਚ ਜੰਗ ਸ਼ੁਰੂ ਹੋਣ ਤੋਂ ਬਾਅਦ ਪਿਛਲੇ 19 ਦਿਨਾਂ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਕਰੀਬ 40 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ। ਇਸ ਕਾਰਨ ਭਾਰਤ, ਚੀਨ, ਜਾਪਾਨ ਅਤੇ ਦੱਖਣੀ ਕੋਰੀਆ ਵਰਗੇ ਤੇਲ ਦਰਾਮਦ ਕਰਨ ਵਾਲੇ ਦੇਸ਼ਾਂ ਦੀ ਚਿੰਤਾ ਵਧ ਗਈ ਹੈ। ਮਾਹਰਾਂ ਅਨੁਸਾਰ, ਹੋਰਮੁਜ਼ ਦੀ ਖਾੜੀ ਤੋਂ ਜਹਾਜ਼ਾਂ ਦੀ ਆਵਾਜਾਈ ਪ੍ਰਭਾਵਿਤ ਹੋਣ ਕਾਰਨ ਦੁਨੀਆ ਵਿੱਚ ਤੇਲ ਅਤੇ ਗੈਸ ਦੀ ਸਪਲਾਈ ਘਟ ਗਈ ਹੈ, ਕਿਉਂਕਿ ਦੁਨੀਆ ਦਾ 20 ਫੀਸਦੀ ਤੇਲ ਇਸੇ ਰਸਤੇ ਰਾਹੀਂ ਸਪਲਾਈ ਹੁੰਦਾ ਹੈ।
ਇਹ ਵੀ ਪੜ੍ਹੋ : HDFC ਤੇ PNB ਗਾਹਕਾਂ ਨੂੰ ਲੱਗਣ ਵਾਲਾ ਹੈ ਝਟਕਾ, ਬਦਲ ਜਾਣਗੇ ਇਹ ਨਿਯਮ
ਰੁਪਏ ਦੀ ਡਿੱਗਦੀ ਹਾਲਤ
ਇੰਟਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ ਵਿੱਚ ਰੁਪਿਆ 92.42 'ਤੇ ਖੁੱਲ੍ਹਿਆ ਅਤੇ ਕਾਰੋਬਾਰ ਦੌਰਾਨ 92.46-92.47 ਦੇ ਦਾਇਰੇ ਵਿੱਚ ਰਹਿਣ ਤੋਂ ਬਾਅਦ ਹੋਰ ਟੁੱਟ ਕੇ 92.62 ਪ੍ਰਤੀ ਡਾਲਰ 'ਤੇ ਆ ਗਿਆ। ਦੱਸ ਦੇਈਏ ਕਿ ਪਿਛਲੇ ਹਫ਼ਤੇ ਇਹ 92.4750 ਤੱਕ ਡਿੱਗਿਆ ਸੀ ਅਤੇ ਮੰਗਲਵਾਰ ਨੂੰ ਇਹ 92.40 ਦੇ ਰਿਕਾਰਡ ਹੇਠਲੇ ਪੱਧਰ 'ਤੇ ਬੰਦ ਹੋਇਆ ਸੀ।
ਇਹ ਵੀ ਪੜ੍ਹੋ : LPG ਬੁਕਿੰਗ ਲਈ ਫੋਨ ਕਾਲ ਤੋਂ ਇਲਾਵਾ ਅਪਣਾਓ ਇਹ ਸੌਖੇ ਤਰੀਕੇ, ਇੰਝ ਕਰੋ ਸ਼ਿਕਾਇਤ
ਗਲੋਬਲ ਮਾਰਕੀਟ ਦੀ ਸਥਿਤੀ
ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਡਾਲਰ ਦੀ ਸਥਿਤੀ ਨੂੰ ਦਰਸਾਉਣ ਵਾਲਾ ਡਾਲਰ ਸੂਚਕਾਂਕ 0.05 ਫੀਸਦੀ ਵਧ ਕੇ 99.62 'ਤੇ ਰਿਹਾ। ਉੱਥੇ ਹੀ, ਗਲੋਬਲ ਤੇਲ ਮਿਆਰ ਬ੍ਰੈਂਟ ਕਰੂਡ 103.2 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਸੀ। ਵਿਦੇਸ਼ੀ ਮੁਦਰਾ ਕਾਰੋਬਾਰੀਆਂ ਦਾ ਕਹਿਣਾ ਹੈ ਕਿ ਪੱਛਮੀ ਏਸ਼ੀਆ ਵਿੱਚ ਸੰਘਰਸ਼ ਤੇਜ਼ ਹੋਣ ਕਾਰਨ ਤੇਲ ਦੀਆਂ ਕੀਮਤਾਂ ਵਿੱਚ ਆਇਆ ਉਬਾਲ ਨਿਵੇਸ਼ਕਾਂ ਦੇ ਭਰੋਸੇ ਨੂੰ ਲਗਾਤਾਰ ਸੱਟ ਮਾਰ ਰਿਹਾ ਹੈ।
ਇਹ ਵੀ ਪੜ੍ਹੋ : 31 ਮਾਰਚ ਤੋਂ ਪਹਿਲਾਂ ਕਰ ਲਓ ਇਹ ਜ਼ਰੂਰੀ ਕੰਮ, ਨਹੀਂ ਤਾਂ ਬੰਦ ਹੋ ਸਕਦੇ ਹਨ ਤੁਹਾਡੇ PPF, NPS ਅਤੇ SSY ਖਾਤੇ
ਇਹ ਵੀ ਪੜ੍ਹੋ : ਸੋਨਾ ਬਣਾਏਗਾ ਨਵੇਂ ਰਿਕਾਰਡ!! ਮਾਹਿਰਾਂ ਨੇ ਕਰ'ਤੀ ਹੈਰਾਨ ਕਰਦੀ ਭਵਿੱਖਬਾਣੀ
ਇਹ ਵੀ ਪੜ੍ਹੋ : ਕੀਮਤਾਂ 'ਚ ਵਾਧੇ ਦਰਮਿਆਨ ਇਕ ਹੋਰ ਵੱਡਾ ਝਟਕਾ! ਬਦਲ ਗਏ LPG ਗੈਸ ਸਿਲੰਡਰ ਦੇ ਬੁਕਿੰਗ ਨਿਯਮ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
ਅਮਰੀਕੀ ਫੈਡਰਲ ਰਿਜ਼ਰਵ ਨੇ ਵਿਆਜ ਦਰਾਂ 'ਚ ਨਹੀਂ ਕੀਤੀ ਕਟੌਤੀ, ਸ਼ੇਅਰ ਬਾਜ਼ਾਰਾਂ 'ਚ ਮਚੀ ਹਾਹਾਕਾਰ
NEXT STORY