ਮੁੰਬਈ - ਅਮਰੀਕੀ ਮੁਦਰਾ 'ਚ ਵਾਧੇ ਦਰਮਿਆਨ ਰੁਪਿਆ ਸ਼ੁੱਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਦੌਰਾਨ ਅਮਰੀਕੀ ਡਾਲਰ ਦੇ ਮੁਕਾਬਲੇ 12 ਪੈਸੇ ਟੁੱਟ ਕੇ 74.58 ਦੇ ਪੱਧਰ 'ਤੇ ਆ ਗਿਆ। ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ ਵਿਚ ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ 74.55 ਦੇ ਪੱਧਰ 'ਤੇ ਖੁੱਲ੍ਹਿਆ ਅਤੇ ਫਿਰ 74.58 ਤੱਕ ਡਿੱਗ ਗਿਆ ਜਿਹੜਾ ਪਿਛਲੇ ਬੰਦ ਭਾਅ ਦੇ ਮੁਕਾਬਲੇ 12 ਪੈਸੇ ਦੀ ਗਿਰਾਵਟ ਨੂੰ ਦਰਸਾਉਂਦਾ ਹੈ। ਗਲੋਬਲ ਤੇਲ ਬੈਂਚਮਾਰਕ ਬ੍ਰੇਂਟ ਕਰੂਡ ਵਾਇਦਾ 0.31 ਫ਼ੀਸਦੀ ਡਿੱਗ ਰੇ 73.56 ਡਾਲਰ ਪ੍ਰਤੀ ਬੈਰਲ 'ਤੇ ਆ ਗਿਆ।
ਇਹ ਵੀ ਪੜ੍ਹੋ : Income Tax ਵਿਭਾਗ ਦੇ ਨੋਟਿਸ ਖ਼ਿਲਾਫ਼ ਟੈਕਸਦਾਤਿਆਂ ਵੱਲੋਂ ਹਾਈਕੋਰਟ ਦਾ ਰੁਖ਼, ਦਿੱਤੀ ਚੁਣੌਤੀ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
‘ਐਲਨ ਮਸਕ ਦੇ ਬਿਆਨ ਨਾਲ ਬਿਟਕੁਆਈਨ, ਈਥਰ, ਡਾਗਕੁਆਈਨ ਦੇ ਰੇਟ ਉਛਲੇ’
NEXT STORY