ਮੁੰਬਈ (ਭਾਸ਼ਾ) - ਅਮਰੀਕੀ ਕੇਂਦਰੀ ਬੈਂਕ ਫੈਡਰਲ ਰਿਜ਼ਰਵ ਵੱਲੋਂ ਦਰਾਂ 'ਚ ਵਾਧੇ ਦੀ ਉਮੀਦ ਤੋਂ ਬਾਅਦ ਵਿਦੇਸ਼ਾਂ 'ਚ ਅਮਰੀਕੀ ਮੁਦਰਾ 'ਚ ਕਮਜ਼ੋਰ ਰੁਖ ਨੂੰ ਦੇਖਦੇ ਹੋਏ ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਰੁਪਿਆ 10 ਪੈਸੇ ਦੇ ਵਾਧੇ ਨਾਲ ਖੁੱਲ੍ਹਿਆ। ਫਾਰੇਕਸ ਡੀਲਰਾਂ ਨੇ ਕਿਹਾ ਕਿ ਘਰੇਲੂ ਸ਼ੇਅਰ ਬਾਜ਼ਾਰਾਂ 'ਚ ਸਕਾਰਾਤਮਕ ਰੁਝਾਨ ਅਤੇ ਵਿਦੇਸ਼ੀ ਫੰਡਾਂ ਦੇ ਪ੍ਰਵਾਹ ਨੇ ਰੁਪਏ ਦੀ ਧਾਰਨਾ ਨੂੰ ਸਮਰਥਨ ਦਿੱਤਾ। ਹਾਲਾਂਕਿ, ਕੱਚੇ ਤੇਲ ਦੀਆਂ ਕੀਮਤਾਂ ਵਿੱਚ ਉਛਾਲ ਨੇ ਰੁਪਏ ਦੇ ਲਾਭ ਨੂੰ ਸੀਮਤ ਕਰ ਦਿੱਤਾ।
ਇੰਟਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ 'ਚ ਰੁਪਿਆ 81.92 'ਤੇ ਖੁੱਲ੍ਹਿਆ ਅਤੇ ਫਿਰ ਅੱਗੇ ਵਧ ਕੇ 81.91 'ਤੇ ਪਹੁੰਚ ਗਿਆ। ਇਹ ਪਿਛਲੀ ਬੰਦ ਕੀਮਤ ਦੇ ਮੁਕਾਬਲੇ 10 ਪੈਸੇ ਦਾ ਵਾਧਾ ਦਰਸਾਉਂਦਾ ਹੈ। ਬੁੱਧਵਾਰ ਨੂੰ ਡਾਲਰ ਦੇ ਮੁਕਾਬਲੇ ਰੁਪਿਆ 82.01 ਦੇ ਪੱਧਰ 'ਤੇ ਬੰਦ ਹੋਇਆ ਸੀ। ਇਸ ਦੌਰਾਨ ਛੇ ਪ੍ਰਮੁੱਖ ਮੁਦਰਾਵਾਂ ਦੀ ਟੋਕਰੀ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਮਾਪਦਾ ਡਾਲਰ ਸੂਚਕਾਂਕ 0.05 ਫੀਸਦੀ ਡਿੱਗ ਕੇ 100.83 'ਤੇ ਆ ਗਿਆ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ ਫਿਊਚਰਜ਼ 1.03 ਫੀਸਦੀ ਵਧ ਕੇ 83.77 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਸੀ।
ਇਹ ਵੀ ਪੜ੍ਹੋ : ITR ਫਾਈਲ ਕਰਨ ਦੀ ਆਖ਼ਰੀ ਮਿਤੀ ਆਈ ਨੇੜੇ; 80 ਲੱਖ ਲੋਕਾਂ ਨੂੰ ਮਿਲਿਆ ਟੈਕਸ ਰਿਫੰਡ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
PM ਮੋਦੀ ਅੱਜ ਕਿਸਾਨਾਂ ਦੇ ਖਾਤਿਆਂ 'ਚ ਪਾਉਣਗੇ 2-2 ਹਜ਼ਾਰ ਰੁਪਏ
NEXT STORY