ਮੁੰਬਈ (ਭਾਸ਼ਾ) - ਸਥਾਨਕ ਸ਼ੇਅਰ ਬਾਜ਼ਾਰਾਂ ਵਿਚ ਸਕਾਰਾਤਮਕ ਰੁਖ ਅਤੇ ਵਿਦੇਸ਼ੀ ਫੰਡਾਂ ਦੇ ਪ੍ਰਵਾਹ ਕਾਰਨ ਸੋਮਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿਚ ਰੁਪਿਆ ਮਜ਼ਬੂਤੀ ਨਾਲ ਖੁੱਲ੍ਹਿਆ। ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ 'ਚ ਰੁਪਿਆ 81.90 ਪ੍ਰਤੀ ਡਾਲਰ 'ਤੇ ਖੁੱਲ੍ਹਣ ਤੋਂ ਬਾਅਦ 81.78 ਪ੍ਰਤੀ ਡਾਲਰ 'ਤੇ ਕਾਰੋਬਾਰ ਕਰ ਰਿਹਾ ਸੀ।
ਇਹ ਇਸ ਦੇ ਪਿਛਲੇ ਬੰਦ ਪੱਧਰ ਦੇ ਮੁਕਾਬਲੇ 24 ਪੈਸੇ ਦਾ ਵਾਧਾ ਹੈ। ਵੀਰਵਾਰ ਨੂੰ ਰੁਪਿਆ 82.02 ਪ੍ਰਤੀ ਡਾਲਰ 'ਤੇ ਬੰਦ ਹੋਇਆ ਸੀ। 'ਗੁੱਡ ਫਰਾਈਡੇ' ਦੇ ਕਾਰਨ 7 ਅਪ੍ਰੈਲ ਨੂੰ ਵਿਦੇਸ਼ੀ ਮੁਦਰਾ ਬਾਜ਼ਾਰ ਬੰਦ ਸੀ। ਇਸ ਦੌਰਾਨ ਛੇ ਮੁਦਰਾਵਾਂ ਦੀ ਟੋਕਰੀ ਦੇ ਮੁਕਾਬਲੇ ਡਾਲਰ ਦੀ ਮਜ਼ਬੂਤੀ ਨੂੰ ਮਾਪਦਾ ਡਾਲਰ ਸੂਚਕਾਂਕ 0.11 ਫੀਸਦੀ ਵਧ ਕੇ 102.20 'ਤੇ ਪਹੁੰਚ ਗਿਆ। ਬ੍ਰੈਂਟ ਕਰੂਡ ਆਇਲ ਫਿਊਚਰਜ਼ 0.22 ਫੀਸਦੀ ਘੱਟ ਕੇ 84.93 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਸੀ।
ਇਹ ਵੀ ਪੜ੍ਹੋ : ਬੈਂਕ ਹੀ ਨਹੀਂ, LIC ਕੋਲ ਵੀ ‘ਲਾਵਾਰਿਸ’ ਪਏ ਹਨ 21,500 ਕਰੋੜ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਪਾਨ ਮਸਾਲਾ 'ਤੇ GST ਸੈੱਸ ਹੁਣ ਪ੍ਰਚੂਨ ਵਿਕਰੀ ਮੁੱਲ 'ਤੇ ਹੋਵੇਗਾ ਆਧਾਰਿਤ
NEXT STORY