ਮੁੰਬਈ (ਭਾਸ਼ਾ) - ਘਰੇਲੂ ਸ਼ੇਅਰ ਬਾਜ਼ਾਰ 'ਚ ਸਕਾਰਾਤਮਕ ਰੁਖ ਦੇ ਵਿਚਕਾਰ ਸੋਮਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ ਨੌ ਪੈਸੇ ਵਧ ਕੇ 82.93 'ਤੇ ਪਹੁੰਚ ਗਿਆ। ਵਿਦੇਸ਼ੀ ਮੁਦਰਾ ਮਾਹਿਰਾਂ ਨੇ ਕਿਹਾ ਕਿ ਹਾਲਾਂਕਿ ਵਿਦੇਸ਼ੀ ਫੰਡਾਂ ਦੀ ਆਮਦ ਅਤੇ ਕੱਚੇ ਤੇਲ ਦੀ ਕੀਮਤ 90 ਅਮਰੀਕੀ ਡਾਲਰ ਪ੍ਰਤੀ ਬੈਰਲ ਤੋਂ ਵੱਧ ਹੋਣ ਦਾ ਵੀ ਘਰੇਲੂ ਮੁਦਰਾ 'ਤੇ ਅਸਰ ਪਿਆ ਹੈ। ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ ਵਿਚ ਰੁਪਿਆ 82.93 'ਤੇ ਖੁੱਲ੍ਹਿਆ, ਜੋ ਕਿ ਇਸ ਦੇ ਪਿਛਲੇ ਬੰਦ ਪੱਧਰ ਦੇ ਮੁਕਾਬਲੇ ਨੌ ਪੈਸੇ ਦਾ ਵਾਧਾ ਹੈ।
ਇਹ ਵੀ ਪੜ੍ਹੋ : G-20 ਸੰਮੇਲਨ ’ਚ ਕ੍ਰਿਪਟੋਕਰੰਸੀ ’ਤੇ ਵੱਡਾ ਫੈਸਲਾ, ਗਲੋਬਲ ਰੈਗੂਲੇਟਰੀ ਫਰੇਮਵਰਕ ਬਣਾਉਣ ’ਤੇ ਬਣੀ ਸਹਿਮਤੀ
ਇਸ ਤੋਂ ਬਾਅਦ ਇਹ 82.90 ਤੋਂ 82.96 ਪ੍ਰਤੀ ਡਾਲਰ ਦੇ ਵਿਚਕਾਰ ਕਾਰੋਬਾਰ ਕਰ ਰਿਹਾ ਸੀ। ਸ਼ੁੱਕਰਵਾਰ ਨੂੰ ਰੁਪਿਆ 83.02 ਪ੍ਰਤੀ ਡਾਲਰ 'ਤੇ ਬੰਦ ਹੋਇਆ ਸੀ। ਇਸ ਦੌਰਾਨ ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਮਾਪਣ ਵਾਲਾ ਡਾਲਰ ਸੂਚਕਾਂਕ 0.35 ਫੀਸਦੀ ਡਿੱਗ ਕੇ 104.72 'ਤੇ ਆ ਗਿਆ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ ਫਿਊਚਰਜ਼ 0.24 ਫੀਸਦੀ ਘੱਟ ਕੇ 90.43 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਸੀ।
ਇਹ ਵੀ ਪੜ੍ਹੋ : ਜਾਣੋ ਭਾਰਤ ਨੂੰ ਜੀ-20 ਸੰਮੇਲਨ 'ਤੇ ਕਰੋੜਾਂ ਰੁਪਏ ਖ਼ਰਚ ਕਰਨ ਦਾ ਕੀ ਹੋਵੇਗਾ ਫ਼ਾਇਦਾ
ਇਹ ਵੀ ਪੜ੍ਹੋ : ਚੀਨ ਦੀ ਅਰਥਵਿਵਸਥਾ ਦਾ ਬਰਬਾਦੀ ਵੱਲ ਇਕ ਹੋਰ ਕਦਮ, ਹੁਣ ਇੱਕੋ ਸਮੇਂ ਲੱਗੇ ਦੋ ਝਟਕਿਆਂ ਨਾਲ ਹਿੱਲਿਆ ਡ੍ਰੈਗਨ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ਼ੇਅਰ ਬਾਜ਼ਾਰਾਂ ਦੇ ਸ਼ੁਰੂਆਤੀ ਕਾਰੋਬਾਰ 'ਚ 7ਵੇਂ ਦਿਨ ਵੀ ਰਹੀ ਤੇਜ਼ੀ, ਸੈਂਸੈਕਸ 293.7 ਅੰਕ 'ਤੇ ਪੁੱਜਾ
NEXT STORY