ਮੁੰਬਈ (ਭਾਸ਼ਾ) - ਘਰੇਲੂ ਸ਼ੇਅਰ ਬਾਜ਼ਾਰਾਂ ਵਿੱਚ ਤੇਜ਼ੀ ਅਤੇ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਨਰਮੀ ਕਾਰਨ ਪੈਦਾ ਹੋਈ ਸਕਾਰਾਤਮਕ ਭਾਵਨਾ ਦੇ ਵਿਚਕਾਰ ਸੋਮਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ ਇੱਕ ਸੀਮਿਤ ਰੇਂਜ ਵਿੱਚ ਕਾਰੋਬਾਰ ਕਰਦਾ ਦੇਖਿਆ ਗਿਆ।
ਇੰਟਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ 'ਚ ਰੁਪਿਆ ਡਾਲਰ ਦੇ ਮੁਕਾਬਲੇ 82.08 'ਤੇ ਖੁੱਲ੍ਹਿਆ। ਸ਼ੁਰੂਆਤੀ ਸੌਦਿਆਂ ਵਿੱਚ ਇਹ 82.05 ਦੇ ਉੱਚੇ ਪੱਧਰ ਨੂੰ ਛੂਹ ਗਿਆ। ਸ਼ੁੱਕਰਵਾਰ ਨੂੰ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 82.06 ਦੇ ਪੱਧਰ 'ਤੇ ਬੰਦ ਹੋਇਆ ਸੀ।
ਇਸ ਦੌਰਾਨ ਛੇ ਪ੍ਰਮੁੱਖ ਮੁਦਰਾਵਾਂ ਦੇ ਇੱਕ ਬਾਸਕੇਟ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਂਦਾ ਡਾਲਰ ਸੂਚਕਾਂਕ 0.02 ਪ੍ਰਤੀਸ਼ਤ ਹੇਠਾਂ 101.80 'ਤੇ ਰਿਹਾ।
ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ ਫਿਊਚਰਜ਼ 0.92 ਫੀਸਦੀ ਘੱਟ ਕੇ 80.91 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਸੀ।
ਫਾਰੇਕਸ ਡੀਲਰਾਂ ਨੇ ਕਿਹਾ ਕਿ ਨਿਵੇਸ਼ਕਾਂ ਦੀ ਭਾਵਨਾ ਨੂੰ ਪ੍ਰਭਾਵਿਤ ਕਰਨ ਵਾਲੇ ਵਿਦੇਸ਼ੀ ਫੰਡਾਂ ਦੇ ਵਹਾਅ ਨੇ ਰੁਪਏ ਦੇ ਲਾਭ ਨੂੰ ਸੀਮਤ ਕੀਤਾ।
ਇਹ ਵੀ ਪੜ੍ਹੋ : ਚੀਨ ਦੀ ਖ਼ਾਸ 'ਦੋਸਤ' ਨੂੰ ਖੁੱਲ੍ਹੀ ਧਮਕੀ, ਕਰਜ਼ਾ ਨਾ ਮੋੜਿਆ ਤਾਂ ਹਨੇਰੇ 'ਚ ਡੁੱਬ ਜਾਵੇਗਾ ਪਾਕਿਸਤਾਨ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਸ਼ੇਅਰ ਬਾਜ਼ਾਰ : ਸੈਂਸੈਕਸ 179 ਅੰਕ ਚੜ੍ਹਿਆ ਤੇ ਨਿਫਟੀ ਵੀ ਵਾਧਾ ਲੈ ਕੇ ਖੁੱਲ੍ਹਿਆ
NEXT STORY