ਮੁੰਬਈ (ਭਾਸ਼ਾ) - ਵਿਦੇਸ਼ੀ ਬਾਜ਼ਾਰਾਂ ਵਿਚ ਅਮਰੀਕੀ ਡਾਲਰ ਦੀ ਮਜ਼ਬੂਤੀ ਕਾਰਨ ਸ਼ੁੱਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿਚ ਰੁਪਿਆ ਅਮਰੀਕੀ ਮੁਦਰਾ ਦੇ ਮੁਕਾਬਲੇ ਨੌ ਪੈਸੇ ਕਮਜ਼ੋਰ ਹੋ ਕੇ 82.73 ਪ੍ਰਤੀ ਡਾਲਰ 'ਤੇ ਆ ਗਿਆ। ਫਾਰੇਕਸ ਡੀਲਰਾਂ ਨੇ ਕਿਹਾ ਕਿ ਲਗਾਤਾਰ ਵਿਦੇਸ਼ੀ ਫੰਡਾਂ ਦਾ ਵਹਾਅ ਨਿਵੇਸ਼ਕਾਂ ਦੀ ਭਾਵਨਾ 'ਤੇ ਵੀ ਭਾਰੂ ਹੈ। ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ ਵਿਚ ਰੁਪਿਆ ਕਮਜ਼ੋਰ 82.67 'ਤੇ ਖੁੱਲ੍ਹਿਆ, ਫਿਰ ਹੋਰ ਗਿਰਾਵਟ ਦੇ ਨਾਲ 82.73 ਪ੍ਰਤੀ ਡਾਲਰ 'ਤੇ ਆ ਗਿਆ ਜੋ ਕਿ ਪਿਛਲੇ ਬੰਦ ਦੇ ਮੁਕਾਬਲੇ 9 ਪੈਸੇ ਦੀ ਕਮਜ਼ੋਰੀ ਨੂੰ ਦਰਸਾਉਂਦਾ ਹੈ।
ਪਿਛਲੇ ਕਾਰੋਬਾਰੀ ਦਿਨ ਵੀਰਵਾਰ ਨੂੰ ਰੁਪਇਆ 82.64 ਪ੍ਰਤੀ ਡਾਲਰ ਦੇ ਭਾਅ 'ਤੇ ਬੰਦ ਹੋਇਆ ਸੀ।
ਇਸ ਦਰਮਿਆਨ 6 ਮੁਦਰਾ ਦੇ ਮੁਕਾਬਲੇ ਡਾਲਰ ਦੀ ਮਜ਼ਬੂਤੀ ਨੂੰ ਦਰਸਾਉਂਦਾ ਡਾਲਰ ਸੂਚਕਅੰਕ 0.04 ਫ਼ੀਸਦੀ ਦੀ ਗਿਰਾਵਟ ਦੇ ਨਾਲ 104.55 'ਤੇ ਪਹੁੰਚ ਗਿਆ।
ਅੰਤਰਰਾਸ਼ਟਰੀ ਤੇਲ ਸਟੈਂਡਰਡ ਬ੍ਰੈਂਟ ਕਰੂਡ ਫਿਊਚਰਜ਼ 0.81 ਫ਼ੀਸਦੀ ਦੇ ਵਾਧੇ ਨਾਲ 82.88 ਡਾਲਰ ਪ੍ਰਤੀ ਬੈਰਲ ਹੋ ਗਿਆ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਮੁਤਾਬਕ ਵਿਦੇਸ਼ੀ ਪੋਰਟਫੋਲਿਓ ਨਿਵੇਸ਼ਕਾਂ ਨੇ ਵੀਰਵਾਰ ਨੂੰ ਸ਼ੁੱਧ ਰੂਪ ਨਾਲ 1,417.24 ਕਰੋੜ ਰੁਪਏ ਦੇ ਸ਼ੇਅਰ ਵੇਚੇ।
ਇਹ ਵੀ ਪੜ੍ਹੋ : ਪਾਕਿਸਤਾਨ ਨੇ ਚੀਨ ਦੀ ਇਕ ਕੰਪਨੀ 'ਤੇ ਲਗਾਇਆ ਹੈ 10 ਲੱਖ ਰੁਪਏ ਦਾ ਜੁਰਮਾਨਾ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
Jet Airways ਦੇ ਸੰਸਥਾਪਕ ਨਰੇਸ਼ ਗੋਇਲ ਨੂੰ ਰਾਹਤ ਮਨੀ ਲਾਂਡਰਿੰਗ ਮਾਮਲੇ ’ਚ FIR ਰੱਦ
NEXT STORY