ਮੁੰਬਈ (ਭਾਸ਼ਾ) - ਵਿਦੇਸ਼ੀ ਫੰਡਾਂ ਦੀ ਨਿਕਾਸੀ ਅਤੇ ਵਿਦੇਸ਼ੀ ਬਾਜ਼ਾਰਾਂ ਵਿਚ ਅਮਰੀਕੀ ਕਰੰਸੀ ਦੇ ਮਜ਼ਬੂਤ ਹੋਣ ਕਾਰਨ ਮੰਗਲਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿਚ ਰੁਪਿਆ ਡਾਲਰ ਦੇ ਮੁਕਾਬਲੇ ਪੰਜ ਪੈਸੇ ਦੀ ਗਿਰਾਵਟ ਨਾਲ 83.26 ਦੇ ਪੱਧਰ 'ਤੇ ਖੁੱਲ੍ਹਿਆ। ਫਾਰੇਕਸ ਵਪਾਰੀਆਂ ਨੇ ਕਿਹਾ ਕਿ ਸਥਾਨਕ ਸ਼ੇਅਰ ਬਾਜ਼ਾਰਾਂ ਦੇ ਕਮਜ਼ੋਰ ਰੁਖ ਦਾ ਵੀ ਰੁਪਏ ਦੀ ਧਾਰਨਾ 'ਤੇ ਅਸਰ ਪਿਆ।
ਇਹ ਵੀ ਪੜ੍ਹੋ : ਜਲਦ 27 ਰੁਪਏ ਕਿਲੋ ਆਟਾ ਵੇਚੇਗੀ ਸਰਕਾਰ, ਕੇਂਦਰੀ ਮੰਤਰੀ ਪਿਉਸ਼ ਗੋਇਲ ਕਰਨਗੇ ਸ਼ੁਰੂਆਤ
ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ 'ਚ ਰੁਪਿਆ ਡਾਲਰ ਦੇ ਮੁਕਾਬਲੇ 83.23 'ਤੇ ਖੁੱਲ੍ਹਿਆ ਅਤੇ ਫਿਰ ਡਿੱਗ ਕੇ 83.26 'ਤੇ ਆ ਗਿਆ। ਇਹ ਪਿਛਲੀ ਬੰਦ ਕੀਮਤ ਤੋਂ ਪੰਜ ਪੈਸੇ ਦੀ ਗਿਰਾਵਟ ਹੈ। ਸੋਮਵਾਰ ਨੂੰ ਡਾਲਰ ਦੇ ਮੁਕਾਬਲੇ ਰੁਪਿਆ 83.21 ਦੇ ਪੱਧਰ 'ਤੇ ਬੰਦ ਹੋਇਆ ਸੀ। ਇਸ ਦੌਰਾਨ ਛੇ ਪ੍ਰਮੁੱਖ ਵਿਸ਼ਵ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਮਾਪਣ ਵਾਲਾ ਡਾਲਰ ਸੂਚਕਾਂਕ 0.14 ਫੀਸਦੀ ਵਧ ਕੇ 105.36 'ਤੇ ਪਹੁੰਚ ਗਿਆ।
ਇਹ ਵੀ ਪੜ੍ਹੋ : Diwali Offer: ਇਨ੍ਹਾਂ 3 ਵੱਡੇ ਬੈਂਕਾਂ ਨੇ Home ਅਤੇ Car ਲੋਨ ਨੂੰ ਲੈ ਕੇ ਕੀਤਾ ਆਫ਼ਰਸ ਦਾ ਐਲਾਨ
ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ 0.50 ਫੀਸਦੀ ਘੱਟ ਕੇ 84.75 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਸੀ। ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਸੋਮਵਾਰ ਨੂੰ 549.37 ਕਰੋੜ ਰੁਪਏ ਦੇ ਸ਼ੇਅਰ ਵੇਚੇ ਸਨ।
ਇਹ ਵੀ ਪੜ੍ਹੋ : PNB ਨੇ FD ਦਰਾਂ 'ਚ ਕੀਤਾ ਵਾਧਾ ਦਿੱਤੀਆਂ, ਜਾਣੋ ਇਸ ਸਾਲ Bank FD 'ਤੇ ਕਿੰਨਾ ਮਿਲੇਗਾ ਵਿਆਜ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬ੍ਰਿਟੇਨ ’ਚ ਲੇਬਰ ’ਤੇ ਖ਼ਰਚਾ ਵਧਿਆ, ਮਹਿੰਗਾਈ ਵਿੱਚ ਕਿਸੇ ਤਰ੍ਹਾਂ ਦੀ ਰਾਹਤ ਦੇ ਕੋਈ ਆਸਾਰ ਨਹੀਂ
NEXT STORY