ਮੁੰਬਈ (ਭਾਸ਼ਾ) - ਘਰੇਲੂ ਸ਼ੇਅਰਾਂ 'ਚ ਨਕਾਰਾਤਮਕ ਰੁਝਾਨ ਅਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਵਿਚਾਲੇ ਸੋਮਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 12 ਪੈਸੇ ਕਮਜ਼ੋਰ ਹੋ ਕੇ 81.97 'ਤੇ ਆ ਗਿਆ। ਵਿਦੇਸ਼ੀ ਮੁਦਰਾ ਕਾਰੋਬਾਰੀਆਂ ਨੇ ਕਿਹਾ ਕਿ ਵਿਦੇਸ਼ੀ ਬਾਜ਼ਾਰਾਂ 'ਚ ਅਮਰੀਕੀ ਡਾਲਰ ਦੇ ਮਜ਼ਬੂਤ ਹੋਣ ਨਾਲ ਘਰੇਲੂ ਮੁਦਰਾ 'ਤੇ ਵੀ ਦਬਾਅ ਆਇਆ।
ਬੁੱਧਵਾਰ ਨੂੰ ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ 'ਚ ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ 81.90 'ਤੇ ਖੁੱਲ੍ਹਿਆ। ਫਿਰ ਇਹ ਇਸਦੀ ਪਿਛਲੀ ਬੰਦ ਕੀਮਤ ਨਾਲੋਂ 12 ਪੈਸੇ ਦੀ ਗਿਰਾਵਟ ਦਰਜ ਕਰਦੇ ਹੋਏ 81.97 'ਤੇ ਆ ਗਿਆ। ਵੀਰਵਾਰ ਨੂੰ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 81.85 ਦੇ ਪੱਧਰ 'ਤੇ ਬੰਦ ਹੋਇਆ ਸੀ। ਅੰਬੇਡਕਰ ਜਯੰਤੀ ਦੇ ਮੱਦੇਨਜ਼ਰ ਸ਼ੁੱਕਰਵਾਰ ਨੂੰ ਵਿਦੇਸ਼ੀ ਮੁਦਰਾ ਬਾਜ਼ਾਰ ਅਤੇ ਘਰੇਲੂ ਸ਼ੇਅਰ ਬਾਜ਼ਾਰ ਬੰਦ ਰਹੇ। ਇਸ ਦੌਰਾਨ ਛੇ ਪ੍ਰਮੁੱਖ ਮੁਦਰਾਵਾਂ ਦੇ ਇੱਕ ਬਾਸਕੇਟ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਂਦਾ ਡਾਲਰ ਸੂਚਕਾਂਕ 0.15 ਫੀਸਦੀ ਵਧ ਕੇ 101.70 'ਤੇ ਪਹੁੰਚ ਗਿਆ।
ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ ਫਿਊਚਰਜ਼ 0.08 ਫੀਸਦੀ ਵਧ ਕੇ 86.38 ਡਾਲਰ ਪ੍ਰਤੀ ਬੈਰਲ 'ਤੇ ਰਿਹਾ। ਸਟਾਕ ਮਾਰਕੀਟ ਦੇ ਅੰਕੜਿਆਂ ਅਨੁਸਾਰ, ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਵੀਰਵਾਰ ਨੂੰ 221.85 ਕਰੋੜ ਰੁਪਏ ਦੇ ਸ਼ੇਅਰ ਖਰੀਦੇ।
ਇਹ ਵੀ ਪੜ੍ਹੋ : ਬੈਂਕ ਹੀ ਨਹੀਂ, LIC ਕੋਲ ਵੀ ‘ਲਾਵਾਰਿਸ’ ਪਏ ਹਨ 21,500 ਕਰੋੜ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਸ਼ੇਅਰ ਬਾਜ਼ਾਰ : ਸੈਂਸੈਕਸ 677 ਅੰਕਾਂ ਤੋਂ ਵੱਧ ਟੁੱਟਿਆ, ਨਿਫਟੀ ਵੀ ਡਿੱਗ ਕੇ ਖੁੱਲ੍ਹਿਆ
NEXT STORY