ਮੁੰਬਈ (ਭਾਸ਼ਾ) - ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ ਛੇ ਪੈਸੇ ਵਧ ਕੇ 82.90 'ਤੇ ਪਹੁੰਚ ਗਿਆ। ਇਹ ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ ਵਿਚ 82.94 ਪ੍ਰਤੀ ਡਾਲਰ 'ਤੇ ਖੁੱਲ੍ਹਿਆ ਅਤੇ ਫਿਰ 82.90 ਪ੍ਰਤੀ ਡਾਲਰ ਨੂੰ ਛੂਹ ਗਿਆ, ਜੋ ਪਿਛਲੀ ਬੰਦ ਕੀਮਤ ਤੋਂ ਛੇ ਪੈਸੇ ਦਾ ਵਾਧਾ ਹੈ। ਬੁੱਧਵਾਰ ਨੂੰ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 82.96 ਦੇ ਪੱਧਰ 'ਤੇ ਬੰਦ ਹੋਇਆ ਸੀ।
ਇਹ ਵੀ ਪੜ੍ਹੋ : ਸਚਿਨ ਤੇਂਦੁਲਕਰ, ਜੈਕੀ ਸ਼ਰਾਫ ਅਤੇ ਨੀਰਵ ਮੋਦੀ ਸਮੇਤ 380 ਭਾਰਤੀਆਂ ’ਤੇ ਵਿੱਤੀ ਬੇਨਿਯਮੀਆਂ ਦਾ ਸ਼ੱਕ
ਇਸ ਦੌਰਾਨ ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਂਦਾ ਡਾਲਰ ਸੂਚਕਾਂਕ 0.06 ਪ੍ਰਤੀਸ਼ਤ ਹੇਠਾਂ 103.99 'ਤੇ ਰਿਹਾ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ ਫਿਊਚਰਜ਼ 0.39 ਫੀਸਦੀ ਵਧ ਕੇ 79.52 ਅਮਰੀਕੀ ਡਾਲਰ ਪ੍ਰਤੀ ਬੈਰਲ 'ਤੇ ਰਿਹਾ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਬੁੱਧਵਾਰ ਨੂੰ 1,691.02 ਕਰੋੜ ਰੁਪਏ ਦੇ ਸ਼ੇਅਰ ਵੇਚੇ।
ਇਹ ਵੀ ਪੜ੍ਹੋ : ਵੱਡੀ ਖ਼ਬਰ : H-1B ਵੀਜ਼ਾ ਹੋਲਡਰਾਂ ਦੇ ਇਨ੍ਹਾਂ ਪਰਿਵਾਰਕ ਮੈਂਬਰਾਂ ਨੂੰ ਮਿਲੇਗੀ ਅਮਰੀਕਾ ’ਚ ਕੰਮ ਕਰਨ ਦੀ ਇਜਾਜ਼ਤ
ਇਹ ਵੀ ਪੜ੍ਹੋ : Vistara ਵਲੋਂ ਅੰਤਰਰਾਸ਼ਟਰੀ ਉਡਾਣ ਦੇ ਯਾਤਰੀਆਂ ਦੀ ਇਮੀਗ੍ਰੇਸ਼ਨ ਪ੍ਰਕਿਰਿਆ ਨੂੰ ਲੈ ਕੇ ਹੋਈ ਵੱਡੀ ਚੂਕ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਘਰੇਲੂ ਬਾਜ਼ਾਰਾਂ ਦੇ ਸ਼ੁਰੂਆਤੀ ਕਾਰੋਬਾਰ 'ਚ ਉਛਾਲ, ਸੈਂਸੈਕਸ 321 ਅੰਕ ਚੜ੍ਹਿਆ
NEXT STORY