ਮੁੰਬਈ— ਹਫਤੇ ਦੇ ਪਹਿਲੇ ਕਾਰੋਬਾਰੀ ਸੈਸ਼ਨ 'ਚ ਰੁਪਏ ਦੀ ਸ਼ੁਰੂਆਤ ਮਜ਼ਬੂਤੀ ਨਾਲ ਹੋਈ ਹੈ। ਇਕ ਡਾਲਰ ਦੇ ਮੁਕਾਬਲੇ ਭਾਰਤੀ ਰੁਪਿਆ 8 ਪੈਸੇ ਦੀ ਮਜ਼ਬੂਤੀ ਨਾਲ 64.06 ਦੇ ਪੱਧਰ 'ਤੇ ਖੁੱਲ੍ਹਿਆ। ਪਿਛਲੇ ਹਫਤੇ ਦੇ ਆਖਰੀ ਕਾਰੋਬਾਰੀ ਸੈਸ਼ਨ ਯਾਨੀ ਸ਼ੁੱਕਰਵਾਰ ਨੂੰ ਰੁਪਿਆ ਡਾਲਰ ਦੇ ਮੁਕਾਬਲੇ 1 ਪੈਸੇ ਦੀ ਮਾਮੂਲੀ ਮਜ਼ਬੂਤੀ ਨਾਲ 64.14 ਦੇ ਪੱਧਰ 'ਤੇ ਬੰਦ ਹੋਇਆ ਸੀ। ਉਸ ਦਿਨ ਡਾਲਰ ਦੇ ਮੁਕਾਬਲੇ ਰੁਪਏ ਦੀ ਸ਼ੁਰੂਆਤ ਵੀ ਹਲਕੀ ਸੁਸਤੀ ਨਾਲ ਹੋਈ ਸੀ। ਡਾਲਰ ਦੇ ਮੁਕਾਬਲੇ ਰੁਪਿਆ 3 ਪੈਸੇ ਦੇ ਕਮਜ਼ੋਰੀ ਨਾਲ 64.18 'ਤੇ ਖੁੱਲ੍ਹਿਆ ਸੀ।
ਉੱਥੇ ਹੀ, ਇਸ ਤੋਂ ਪਿਛਲੇ ਕਾਰੋਬਾਰੀ ਦਿਨ ਯਾਨੀ ਬੁੱਧਵਾਰ ਨੂੰ ਵੀ ਰੁਪਏ ਦੀ ਚਾਲ ਸੁਸਤ ਰਹੀ ਸੀ। ਬੁੱਧਵਾਰ ਨੂੰ ਡਾਲਰ ਦੇ ਮੁਕਾਬਲੇ ਰੁਪਿਆ 3 ਪੈਸੇ ਘੱਟ ਕੇ 64.15 ਦੇ ਪੱਧਰ 'ਤੇ ਬੰਦ ਹੋਇਆ ਸੀ।
ਏਸ਼ੀਆ 'ਚ ਮਿਲਿਆ-ਜੁਲਿਆ ਕਾਰੋਬਾਰ, ਨਿਕੇੱਈ 0.3 ਫੀਸਦੀ ਕਮਜ਼ੋਰ
NEXT STORY