ਮੁੰਬਈ- ਘਰੇਲੂ ਸ਼ੇਅਰ ਬਾਜ਼ਾਰਾਂ 'ਚ ਤੇਜ਼ੀ ਅਤੇ ਅਮਰੀਕੀ ਡਾਲਰ 'ਚ ਕਮਜ਼ੋਰੀ ਦੇ ਕਾਰਨ ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ 19 ਪੈਸੇ ਦੀ ਮਜ਼ਬੂਤੀ ਨਾਲ 82.19 ਦੇ ਪੱਧਰ 'ਤੇ ਪਹੁੰਚ ਗਿਆ। ਵਿਦੇਸ਼ੀ ਮੁਦਰਾ ਵਪਾਰੀਆਂ ਨੇ ਕਿਹਾ ਕਿ ਵਿਦੇਸ਼ੀ ਫੰਡਾਂ ਦੀ ਲਗਾਤਾਰ ਨਿਕਾਸੀ ਨਾਲ ਰੁਪਿਆ ਪ੍ਰਭਾਵਿਤ ਹੋਇਆ, ਅਤੇ ਉਸ ਦਾ ਵਾਧਾ ਸੀਮਤ ਹੋਇਆ। ਅੰਤਰਬੈਂਕ ਵਿਦੇਸ਼ੀ ਬਜ਼ਾਰ 'ਚ ਰੁਪਿਆ ਡਾਲਰ ਦੇ ਮੁਕਾਬਲੇ 82.30 'ਤੇ ਖੁੱਲ੍ਹਿਆ ਅਤੇ ਕੁਝ ਵਾਧੇ ਨਾਲ 82.19 'ਤੇ ਆ ਗਿਆ ਜੋ ਪਿਛਲੇ ਬੰਦ ਦੇ ਮੁਕਾਬਲੇ 19 ਪੈਸੇ ਦੇ ਵਾਧੇ ਨੂੰ ਦਰਸਾਉਂਦਾ ਹੈ।
ਰੁਪਿਆ ਵੀਰਵਾਰ ਨੂੰ ਡਾਲਰ ਦੇ ਮੁਕਾਬਲੇ 9 ਪੈਸੇ ਮਜ਼ਬੂਤ ਹੋ ਕੇ 82.38 ਦੇ ਪੱਧਰ 'ਤੇ ਬੰਦ ਹੋਇਆ ਸੀ। ਇਸ ਦੌਰਾਨ, ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਣ ਵਾਲਾ ਡਾਲਰ ਸੂਚਕਾਂਕ 0.23 ਫੀਸਦੀ ਡਿੱਗ ਕੇ 104.53 'ਤੇ ਆ ਗਿਆ। ਗਲੋਬਲ ਤੇਲ ਮਾਨਕ ਬ੍ਰੈਂਟ ਕਰੂਡ ਵਾਇਦਾ 0.89 ਫੀਸਦੀ ਦੇ ਵਾਧੇ ਨਾਲ 76.83 ਡਾਲਰ ਪ੍ਰਤੀ ਬੈਰਲ ਸੀ।
ਸਵਾਮੀ ਫੰਡ ’ਚ ਸਰਕਾਰ ਨੇ 5,000 ਕਰੋੜ ਰੁਪਏ ਦੀ ਰਕਮ ਪਾਈ
NEXT STORY