ਮੁੰਬਈ- ਘਰੇਲੂ ਸ਼ੇਅਰ ਬਾਜ਼ਾਰ 'ਚ ਸਕਾਰਾਤਮਕ ਰੁਖ਼ ਦੇ ਵਿਚਾਲੇ ਬੁੱਧਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ 22 ਪੈਸੇ ਚੜ੍ਹ ਕੇ 82.36 'ਤੇ ਪਹੁੰਚ ਗਿਆ। ਕਾਰੋਬਾਰੀਆਂ ਨੇ ਕਿਹਾ ਕਿ ਵਿਦੇਸ਼ੀ ਫੰਡਾਂ ਦੇ ਲਗਾਤਾਰ ਬਾਹਰ ਜਾਣ ਨਾਲ ਰੁਪਏ ਦਾ ਵਾਧਾ ਸੀਮਿਤ ਹੋਇਆ।
ਇਹ ਵੀ ਪੜ੍ਹੋ-ਘਰ ਵਰਗਾ ਖਾਣਾ ਉਪਲੱਬਧ ਕਰਵਾਏਗਾ 'ਜ਼ੋਮੈਟੋ', ਕੀਮਤ ਕਰ ਦੇਵੇਗੀ ਹੈਰਾਨ
ਅੰਤਰਬੈਂਕ ਵਿਦੇਸ਼ੀ ਮੁਦਰਾ ਵਿਨਿਯਮ ਬਾਜ਼ਾਰ 'ਚ ਰੁਪਿਆ ਡਾਲਰ ਦੇ ਮੁਕਾਬਲੇ 82.48 'ਤੇ ਖੁੱਲ੍ਹਿਆ ਅਤੇ ਪਿਛਲੇ ਬੰਦ ਭਾਅ ਦੇ ਮੁਕਾਬਲੇ 22 ਪੈਸੇ ਦਾ ਵਾਧਾ ਦਰਜ ਕਰਦੇ ਹੋਏ 82.36 ਦੇ ਪੱਧਰ 'ਤੇ ਪਹੁੰਚ ਗਿਆ। ਰੁਪਿਆ ਮੰਗਲਵਾਰ ਨੂੰ ਅਮਰੀਕੀ ਮੁਦਰਾ ਦੇ ਮੁਕਾਬਲੇ 82.58 'ਤੇ ਬੰਦ ਹੋਇਆ ਸੀ। ਇਸ ਦੌਰਾਨ ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਣ ਵਾਲਾ ਡਾਲਰ ਸੂਚਕਾਂਕ 0.02 ਫ਼ੀਸਦੀ ਡਿੱਗ ਕੇ 104.84 'ਤੇ ਆ ਗਿਆ।
ਇਹ ਵੀ ਪੜ੍ਹੋ- ਇਸ ਦੇਸ਼ 'ਚ ਮੀਟ-ਮਟਨ ਤੋਂ ਵੀ ਜ਼ਿਆਦਾ ਮਹਿੰਗੇ ਹੋਏ ਗੰਢੇ, ਕੀਮਤ ਕਰ ਦੇਵੇਗੀ ਹੈਰਾਨ
ਸੰਸਾਰਕ ਤੇਲ ਮਾਨਕ ਬ੍ਰੈਂਟ ਕਰੂਡ ਵਾਇਦਾ 1.75 ਫ਼ੀਸਦੀ ਵਧ ਕੇ 83.89 ਡਾਲਰ ਪ੍ਰਤੀ ਬੈਰਲ ਦੇ ਭਾਅ 'ਤੇ ਸੀ।
ਇਹ ਵੀ ਪੜ੍ਹੋ-ਅਡਾਨੀ ਦੇ ਚੱਕਰ 'ਚ ਡੁੱਬਣ ਲੱਗਾ LIC ਦਾ ਪੈਸਾ, 30000 ਕਰੋੜ ਰੁਪਏ ਤੱਕ ਦਾ ਨੁਕਸਾਨ
ਸ਼ੇਅਰ ਬਾਜ਼ਾਰ ਦੇ ਅੰਕੜਿਆਂ ਦੇ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕਾ (ਐੱਫ.ਆਈ.ਆਈ.) ਨੇ ਮੰਗਲਵਾਰ ਨੂੰ ਸ਼ੁੱਧ ਰੂਪ ਨਾਲ 4,559.21 ਕਰੋੜ ਰੁਪਏ ਦੇ ਸ਼ੇਅਰ ਵੇਚੇ।
ਨੋਟ-ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਦਿਓ।
ਲਿਥੀਅਮ ਤੋਂ ਬਾਅਦ ਹੁਣ ਦੇਸ਼ ’ਚ ਮਿਲਿਆ ਸੋਨੇ ਦਾ ਭੰਡਾਰ, ਇਸ ਸੂਬੇ ਦੇ 3 ਜ਼ਿਲ੍ਹਿਆਂ 'ਚ ਫੈਲਿਆ ਹੈ ਖ਼ਜ਼ਾਨਾ
NEXT STORY