ਮੁੰਬਈ (ਭਾਸ਼ਾ) - ਅਮਰੀਕੀ ਮੁਦਰਾ ‘ਚ ਕਮਜ਼ੋਰੀ ਕਾਰਨ ਮੰਗਲਵਾਰ ਨੂੰ ਸ਼ੁਰੂਆਤੀ ਕਾਰੋਬਾਰ ‘ਚ ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ 37 ਪੈਸੇ ਵਧ ਕੇ 81.30 ‘ਤੇ ਪਹੁੰਚ ਗਿਆ। ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ 'ਚ ਰੁਪਿਆ ਡਾਲਰ ਦੇ ਮੁਕਾਬਲੇ 81.45 'ਤੇ ਖੁੱਲ੍ਹਿਆ ਅਤੇ 81.30 'ਤੇ ਪਹੁੰਚ ਗਿਆ। ਇਸ ਤਰ੍ਹਾਂ ਰੁਪਏ ਨੇ ਪਿਛਲੀ ਬੰਦ ਕੀਮਤ ਦੇ ਮੁਕਾਬਲੇ 37 ਪੈਸੇ ਦਾ ਵਾਧਾ ਦਰਜ ਕੀਤਾ।
ਇਹ ਵੀ ਪੜ੍ਹੋ : Vistara ਦੀ ਵੱਡੀ ਪ੍ਰਾਪਤੀ, ਦੁਨੀਆ ਦੀਆਂ ਚੋਟੀ ਦੀਆਂ ਏਅਰਲਾਈਨਜ਼ ਦੀ ਸੂਚੀ 'ਚ ਬਣਾਈ ਜਗ੍ਹਾ
ਸੋਮਵਾਰ ਨੂੰ ਡਾਲਰ ਦੇ ਮੁਕਾਬਲੇ ਰੁਪਿਆ 58 ਪੈਸੇ ਦੀ ਗਿਰਾਵਟ ਨਾਲ 81.67 ਦੇ ਸਭ ਤੋਂ ਹੇਠਲੇ ਪੱਧਰ 'ਤੇ ਬੰਦ ਹੋਇਆ ਸੀ। ਮਾਹਿਰਾਂ ਮੁਤਾਬਕ ਹੁਣ ਇਸ ਹਫ਼ਤੇ ਆਰਬੀਆਈ ਦੀ ਮੁਦਰਾ ਕਮੇਟੀ ਦੀ ਮੀਟਿੰਗ ਦੇ ਨਤੀਜਿਆਂ 'ਤੇ ਧਿਆਨ ਕੇਂਦਰਿਤ ਹੈ। ਮੀਟਿੰਗ ਦੇ ਨਤੀਜੇ ਸ਼ੁੱਕਰਵਾਰ ਨੂੰ ਐਲਾਨੇ ਜਾਣਗੇ। ਇਸ ਦੌਰਾਨ ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਂਦਾ ਡਾਲਰ ਸੂਚਕ ਅੰਕ 0.36 ਫੀਸਦੀ ਡਿੱਗ ਕੇ 113.69 'ਤੇ ਆ ਗਿਆ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ ਫਿਊਚਰਜ਼ 0.57 ਫੀਸਦੀ ਵਧ ਕੇ 84.54 ਡਾਲਰ ਪ੍ਰਤੀ ਬੈਰਲ 'ਤੇ ਰਿਹਾ। ਸਟਾਕ ਮਾਰਕੀਟ ਦੇ ਆਰਜ਼ੀ ਅੰਕੜਿਆਂ ਅਨੁਸਾਰ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (FII) ਨੇ ਸੋਮਵਾਰ ਨੂੰ 5,101.30 ਕਰੋੜ ਰੁਪਏ ਦੇ ਸ਼ੇਅਰ ਵੇਚੇ।
ਇਹ ਵੀ ਪੜ੍ਹੋ : ਭਾਰਤੀ ਰੁਪਇਆ ਹੀ ਨਹੀਂ ਡਿੱਗਿਆ, ਬ੍ਰਿਟਿਸ਼ ਪੌਂਡ ਵੀ ਟੁੱਟ ਕੇ ਚਾਰ ਦਹਾਕਿਆਂ ਦੇ ਹੇਠਲੇ ਪੱਧਰ 'ਤੇ ਪਹੁੰਚਿਆ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਚਾਰ ਦਿਨਾਂ ਦੀ ਗਿਰਾਵਟ ਤੋਂ ਬਾਅਦ ਸ਼ੁਰੂਆਤੀ ਕਾਰੋਬਾਰ 'ਚ ਬਾਜ਼ਾਰ 'ਚ ਉਛਾਲ, ਸੈਂਸੈਕਸ 461 ਅੰਕ ਚੜ੍ਹਿਆ
NEXT STORY