ਮੁੰਬਈ- ਏਸ਼ੀਆਈ ਅਤੇ ਉਭਰਦੇ ਬਾਜ਼ਾਰਾਂ ਦੀਆਂ ਮੁਦਰਾਵਾਂ ਦੇ ਹਾਂ-ਪੱਖੀ ਰੁੱਖ ਦੇ ਵਿਚਾਲੇ ਰੁਪਿਆ ਬੁੱਧਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਅਮਰੀਕੀ ਡਾਲਰ ਦੇ ਮੁਕਾਬਲੇ 19 ਪੈਸੇ ਮਜ਼ਬੂਤ ਹੋ ਕੇ 76.31 'ਤੇ ਪਹੁੰਚ ਗਿਆ ਹੈ।
ਅੰਤਰਬੈਂਕ ਵਿਦੇਸ਼ੀ ਮੁਦਰਾ ਵਿਨਿਯਮ ਬਾਜ਼ਾਰ 'ਚ ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ 76.41 'ਤੇ ਖੁੱਲ੍ਹਿਆ ਅਤੇ ਫਿਰ ਵਾਧਾ ਦਰਜ ਕਰਦੇ ਹੋਏ 76.31 'ਤੇ ਆ ਗਿਆ, ਜੋ ਪਿਛਲੇ ਬੰਦ ਦੇ ਮੁਕਾਬਲੇ 19 ਪੈਸੇ ਦਾ ਵਾਧਾ ਦਰਸਾਉਂਦਾ ਹੈ।
ਰੁਪਿਆ ਮੰਗਲਵਾਰ ਨੂੰ ਅਮਰੀਕੀ ਡਾਲਰ ਦੇ ਮੁਕਾਬਲੇ 21 ਪੈਸੇ ਦੀ ਗਿਰਾਵਟ ਦੇ ਨਾਲ 76.50 'ਤੇ ਬੰਦ ਹੋਇਆ ਸੀ। ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਣ ਵਾਲਾ ਡਾਲਰ ਸੂਚਕਾਂਕ 0.32 ਫੀਸਦੀ ਦੀ ਗਿਰਾਵਟ ਦੇ ਨਾਲ 100.64 'ਤੇ ਸੀ।
ਇਸ ਵਿਚਾਲੇ ਸੰਸਾਰਕ ਤੇਲ ਮਾਨਕ ਬ੍ਰੈਂਟ ਕਰੂਡ ਵਾਇਦਾ 1.03 ਫੀਸਦੀ ਵਧ ਕੇ 108.35 ਡਾਲਰ ਪ੍ਰਤੀ ਬੈਰਲ ਦੇ ਭਾਅ 'ਤੇ ਸੀ। ਸ਼ੇਅਰ ਬਾਜ਼ਾਰ ਦੇ ਅਸਥਾਈ ਅੰਕੜਿਆਂ ਦੇ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ ਨੇ ਮੰਗਲਵਾਰ ਨੂੰ ਸ਼ੁੱਧ ਰੂਪ ਨਾਲ 5,871.69 ਕਰੋੜ ਰੁਪਏ ਦੇ ਸ਼ੇਅਰ ਵੇਚੇ।
ਜੀਓ ਦੇ ਫ਼ਰਵਰੀ 'ਚ ਘਟੇ 36.60 ਲੱਖ ਗਾਹਕ
NEXT STORY