ਮੁੰਬਈ - ਸਥਾਨਕ ਸ਼ੇਅਰ ਬਾਜ਼ਾਰਾਂ 'ਚ ਸਕਾਰਾਤਮਕ ਰੁਝਾਨ ਦੇ ਵਿਚਕਾਰ ਮੰਗਲਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਡਾਲਰ ਦੇ ਸਥਾਨਕ ਸ਼ੇਅਰ ਬਾਜ਼ਾਰਾਂ 'ਚ ਸਕਾਰਾਤਮਕ ਰੁਝਾਨ ਦੇ ਵਿਚਕਾਰ ਮੰਗਲਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਡਾਲਰ ਦੇ ਮੁਕਾਬਲੇ ਰੁਪਿਆ 9 ਪੈਸੇ ਵਧ ਕੇ 74.13 ਦੇ ਪੱਧਰ 'ਤੇ ਪਹੁੰਚ ਗਿਆ। ਵਿਦੇਸ਼ੀ ਮੁਦਰਾ ਵਿਕਰੇਤਾਵਾਂ ਨੇ ਕਿਹਾ ਕਿ ਹਾਲਾਂਕਿ, ਵਿਦੇਸ਼ੀ ਪੂੰਜੀ ਦੀ ਨਿਕਾਸੀ, ਵਿਸ਼ਵ ਬਾਜ਼ਾਰਾਂ ਵਿੱਚ ਡਾਲਰ ਦੀ ਮਜ਼ਬੂਤੀ ਅਤੇ ਕੱਚੇ ਤੇਲ ਦੀਆਂ ਉੱਚੀਆਂ ਕੀਮਤਾਂ ਦੇ ਕਾਰਨ ਰੁਪਏ ਦਾ ਲਾਭ ਰੁਕ ਗਿਆ ਹੈ। ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ 'ਚ ਰੁਪਿਆ 74.12 ਪ੍ਰਤੀ ਡਾਲਰ 'ਤੇ ਖੁੱਲ੍ਹਿਆ। ਬਾਅਦ ਵਿੱਚ ਇਹ ਨੌਂ ਪੈਸੇ ਦੇ ਵਾਧੇ ਨਾਲ 74.13 ਪ੍ਰਤੀ ਡਾਲਰ 'ਤੇ ਕਾਰੋਬਾਰ ਕਰ ਰਿਹਾ ਸੀ। ਸੋਮਵਾਰ ਨੂੰ ਰੁਪਿਆ 74.22 ਪ੍ਰਤੀ ਡਾਲਰ ਦੇ ਪੱਧਰ 'ਤੇ ਬੰਦ ਹੋਇਆ ਸੀ। ਇਸ ਦੌਰਾਨ, ਛੇ ਮੁਦਰਾਵਾਂ ਦੇ ਮੁਕਾਬਲੇ ਡਾਲਰ ਦਾ ਰੁਝਾਨ ਦਰਸਾਉਣ ਵਾਲਾ ਡਾਲਰ ਸੂਚਕ ਅੰਕ 0.08 ਫ਼ੀਸਦੀ ਦੇ ਵਾਧੇ ਨਾਲ 93.04 ਦੇ ਪੱਧਰ 'ਤੇ ਪਹੁੰਚ ਗਿਆ। ਗਲੋਬਲ ਬੈਂਚ ਮਾਰਕ ਬ੍ਰੇਂਟ ਕਰੂਡ ਕੱਚਾ ਤੇਲ ਵਾਇਦਾ 0.33 ਫ਼ੀਸਦੀ ਦੇ ਵਾਧੇ ਨਾਲ 68.98 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਸੀ।
ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 149 ਅੰਕ ਚੜ੍ਹਿਆ ਤੇ ਨਿਫਟੀ 16,546 ਅੰਕ 'ਤੇ ਖੁੱਲ੍ਹਿਆ
NEXT STORY