ਮੁੰਬਈ (ਭਾਸ਼ਾ) - ਘਰੇਲੂ ਸ਼ੇਅਰਾਂ 'ਚ ਵਿਕਰੀ ਦੇ ਦਬਾਅ ਅਤੇ ਕੱਚੇ ਤੇਲ ਦੀਆਂ ਕੀਮਤਾਂ 'ਚ ਵਾਧੇ ਦੇ ਵਿਚਾਲੇ ਮੰਗਲਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 24 ਪੈਸੇ ਕਮਜ਼ੋਰ ਹੋ ਕੇ 82.09 'ਤੇ ਆ ਗਿਆ। ਫਾਰੇਕਸ ਡੀਲਰਾਂ ਨੇ ਕਿਹਾ ਕਿ ਇਸ ਤੋਂ ਇਲਾਵਾ ਵਿਦੇਸ਼ੀ ਫੰਡਾਂ ਦੇ ਬਾਹਰ ਜਾਣ ਨਾਲ ਵੀ ਰੁਪਏ 'ਤੇ ਦਬਾਅ ਬਣਿਆ ਹੈ। ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ 'ਚ ਰੁਪਿਆ 81.94 ਪ੍ਰਤੀ ਡਾਲਰ 'ਤੇ ਕਮਜ਼ੋਰ ਖੁੱਲ੍ਹਿਆ।
ਇਸ ਤੋਂ ਬਾਅਦ ਇਹ 24 ਪੈਸੇ ਦੇ ਨੁਕਸਾਨ ਨਾਲ 82.09 ਪ੍ਰਤੀ ਡਾਲਰ 'ਤੇ ਕਾਰੋਬਾਰ ਕਰ ਰਿਹਾ ਸੀ। ਪਿਛਲੇ ਕਾਰੋਬਾਰੀ ਸੈਸ਼ਨ 'ਚ ਰੁਪਿਆ 52 ਪੈਸੇ ਟੁੱਟ ਕੇ 81.85 ਪ੍ਰਤੀ ਡਾਲਰ 'ਤੇ ਬੰਦ ਹੋਇਆ ਸੀ। ਇਸ ਦੌਰਾਨ ਛੇ ਪ੍ਰਮੁੱਖ ਮੁਦਰਾਵਾਂ ਦੇ ਬਾਸਕੇਟ ਦੇ ਮੁਕਾਬਲੇ ਡਾਲਰ ਦੀ ਮਜ਼ਬੂਤੀ ਦਾ ਪਤਾ ਲਗਾਉਣ ਵਾਲਾ ਸੂਚਕਾਂਕ 0.07 ਫੀਸਦੀ ਡਿੱਗ ਕੇ 105.22 'ਤੇ ਆ ਗਿਆ। ਬ੍ਰੈਂਟ ਕਰੂਡ ਆਇਲ ਫਿਊਚਰਜ਼ 0.94 ਫੀਸਦੀ ਵਧ ਕੇ 83.46 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਸੀ।
ਇਹ ਵੀ ਪੜ੍ਹੋ : OLA ਦੀ ਯੋਜਨਾ, ਤਿੰਨ ਸਾਲਾਂ ਵਿੱਚ ਪੂਰਾ ਦੋਪਹੀਆ ਵਾਹਨ ਬਾਜ਼ਾਰ ਹੋ ਜਾਵੇਗਾ ਇਲੈਕਟ੍ਰਿਕ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਓਮਾਨ ’ਚ 3 ਅਰਬ ਡਾਲਰ ਦਾ ਗ੍ਰੀਨ ਸਟੀਲ ਪਲਾਂਟ ਸਥਾਪਿਤ ਕਰੇਗਾ ਜਿੰਦਲ ਸ਼ਦੀਦ ਗਰੁੱਪ
NEXT STORY