ਨਵੀਂ ਦਿੱਲੀ : ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਦਾ ਅਸਰ ਪੂਰੀ ਦੁਨੀਆ 'ਚ ਦੇਖਣ ਨੂੰ ਮਿਲ ਰਿਹਾ ਹੈ। ਇਸ ਜੰਗ ਕਾਰਨ ਦੋ ਮੁਲਕਾਂ ਦੇ ਲੋਕਾਂ ਦਾ ਹੀ ਨਹੀਂ ਸਗੋਂ ਦੁਨੀਆਂ ਭਰ ਦੇ ਲੋਕਾਂ ਦਾ ਨੁਕਸਾਨ ਹੋ ਰਿਹਾ ਹੈ। ਅਜਿਹੇ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਅਸਮਾਨ ਨੂੰ ਛੂਹਣ ਜਾ ਰਹੀਆਂ ਹਨ, ਜਿਸ ਦਾ ਅੰਦਾਜ਼ਾ ਦੇਸ਼ ਦੇ ਲੋਕਾਂ ਦੀ ਜੇਬ ਉੱਤੇ ਵਧ ਰਹੇ ਬੋਝ ਨੂੰ ਦੇਖ ਕੇ ਲਗਾਇਆ ਜਾ ਸਕਦਾ ਹੈ। ਭਾਰਤ ਸ਼ਾਇਦ ਦੁਨੀਆ ਦਾ ਇਕਲੌਤਾ ਤੇਲ ਦਰਾਮਦ ਕਰਨ ਵਾਲਾ ਦੇਸ਼ ਹੋਵੇਗਾ ਜਿੱਥੇ ਕੱਚੇ ਤੇਲ ਦੀਆਂ ਕੀਮਤਾਂ ਵਧਣ ਦੇ ਬਾਵਜੂਦ ਵੀ ਨਹੀਂ ਵਧੀਆਂ ਹਨ। ਭਾਰਤ ਵਿੱਚ 4 ਨਵੰਬਰ ਭਾਵ ਲਗਭਗ 5 ਮਹੀਨੇ ਪਹਿਲਾਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਕੀਤਾ ਗਿਆ ਸੀ। ਹੁਣ ਫਿਰ ਦੇਸ਼ ਭਰ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਹੋਣ ਜਾ ਰਿਹਾ ਹੈ। ਮੌਜੂਦਾ ਹਾਲਾਤਾਂ ਕਾਰਨ ਦੁਨੀਆ ਭਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ 40 ਫੀਸਦੀ ਤੱਕ ਦਾ ਵਾਧਾ ਹੋਇਆ ਹੈ।
ਇਹ ਵੀ ਪੜ੍ਹੋ : ਸੋਨੇ ਦੀ ਤੂਫਾਨੀ ਚਾਲ, ਮਈ 2021 ਤੋਂ ਬਾਅਦ ਨਜ਼ਰ ਆਈ ਸਭ ਤੋਂ ਵੱਡੀ ਹਫਤਾਵਾਰੀ ਤੇਜ਼ੀ
ਭਾਰਤ ਵਿੱਚ ਚੱਲ ਰਹੀਆਂ ਚੋਣਾਂ ਤੋਂ ਬਾਅਦ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਣਾ ਤੈਅ ਹੈ। ਸੂਤਰਾਂ ਦੀ ਮੰਨੀਏ ਤਾਂ ਤੇਲ ਕੰਪਨੀਆਂ 7 ਮਾਰਚ ਨੂੰ ਚੋਣਾਂ ਖਤਮ ਹੋਣ ਤੋਂ ਬਾਅਦ ਪੜਾਅਵਾਰ ਕੀਮਤਾਂ ਵਧਾਉਣ ਲਈ ਆਜ਼ਾਦ ਹੋ ਜਾਣਗੀਆਂ। ਅਰਥਸ਼ਾਸਤਰੀਆਂ ਦਾ ਕਹਿਣਾ ਹੈ ਕਿ ਜੇਕਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ 10 ਫੀਸਦੀ ਦਾ ਵਾਧਾ ਕੀਤਾ ਜਾਂਦਾ ਹੈ ਤਾਂ ਮਹਿੰਗਾਈ 'ਚ 50-60 ਆਧਾਰ ਅੰਕਾਂ ਦਾ ਵਾਧਾ ਹੋ ਸਕਦਾ ਹੈ। ਸਰਕਾਰੀ ਤੇਲ ਕੰਪਨੀਆਂ ਨੇ ਸਰਕਾਰ ਨੂੰ ਕਿਹਾ ਹੈ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 10-12 ਰੁਪਏ ਪ੍ਰਤੀ ਲੀਟਰ ਵਧਾਉਣ ਦੀ ਲੋੜ ਹੈ। ਇਸ ਸਭ ਦੇ ਕਾਰਨ ਜਿੱਥੇ ਆਮ ਲੋਕਾਂ ਦਾ ਬਜਟ ਹਿੱਲਣ ਵਾਲਾ ਹੈ, ਉੱਥੇ ਹੀ ਲੋਕਾਂ ਨੂੰ ਜ਼ਰੂਰਤ ਦੀਆਂ ਚੀਜ਼ਾਂ ਨੂੰ ਲੈ ਕੇ ਵੀ ਕਈ ਵਾਰ ਸੋਚਣਾ ਪਵੇਗਾ।
ਇਹ ਵੀ ਪੜ੍ਹੋ : ਰੂਸ-ਯੂਕਰੇਨ ਯੁੱਧ ਦਾ ਅਸਰ : Puma, PayPal ਸਮੇਤ ਇਨ੍ਹਾਂ ਵੱਡੀਆਂ ਕੰਪਨੀਆਂ ਨੇ ਰੂਸ 'ਚ ਕੰਮਕਾਜ ਕੀਤਾ ਬੰਦ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਵੱਡਾ ਝਟਕਾ ਦੇਣ ਦੀ ਤਿਆਰੀ 'ਚ ਕੇਂਦਰ, GST ਦੇ ਟੈਕਸ ਸਲੈਬ ’ਚ ਹੋਵੇਗਾ ਵੱਡਾ ਫੇਰਬਦਲ
NEXT STORY