ਬਿਜ਼ਨੈੱਸ ਡੈਸਕ : ਦੇਸ਼ ਦੇ ਸਭ ਤੋਂ ਵੱਡੇ ਜਨਤਕ ਖੇਤਰ ਦੇ ਬੈਂਕ ਸਟੇਟ ਬੈਂਕ ਆਫ ਇੰਡੀਆ (ਐੱਸਬੀਆਈ) ਦੀ ਕਮਾਨ ਇਸ ਸਮੇਂ ਇਸ ਦੇ ਮੌਜੂਦਾ ਚੇਅਰਮੈਨ ਦਿਨੇਸ਼ ਖਾਰਾ ਦੇ ਹੱਥਾਂ ਵਿੱਚ ਰਹੇਗੀ। ਕੇਂਦਰ ਸਰਕਾਰ ਨੇ SBI ਦੇ ਚੇਅਰਮੈਨ ਦਿਨੇਸ਼ ਖਾਰਾ ਦਾ ਕਾਰਜਕਾਲ ਅਗਲੇ ਸਾਲ ਯਾਨੀ ਅਗਸਤ 2024 ਤੱਕ ਵਧਾ ਦਿੱਤਾ ਹੈ। ਖਾਰਾ ਦੇ ਨਾਲ-ਨਾਲ ਬੈਂਕ ਦੇ ਐੱਮਡੀ ਦੇ ਅਹੁਦੇ 'ਤੇ ਕਾਬਜ਼ ਅਸ਼ਵਨੀ ਤਿਵਾਰੀ ਦਾ ਕਾਰਜਕਾਲ 2 ਸਾਲ ਲਈ ਵਧਾ ਦਿੱਤਾ ਗਿਆ ਹੈ।
ਪੜ੍ਹੋ ਇਹ ਵੀ ਖ਼ਬਰ - ਤਿਉਹਾਰੀ ਸੀਜ਼ਨ 'ਚ ਹਵਾਈ ਯਾਤਰੀਆਂ ਦੀ ਜੇਬ ਹੋਵੇਗੀ ਢਿੱਲੀ, ਵਧਿਆ ਕਿਰਾਇਆ
ਦਿਨੇਸ਼ ਖਾਰਾ ਦੀ ਐੱਸਬੀਆਈ ਦੇ ਤੌਰ 'ਤੇ ਨਿਯੁਕਤੀ 7 ਅਕਤੂਬਰ 2020 ਤੋਂ ਅਗਲੇ 3 ਸਾਲਾਂ ਲਈ ਕੀਤੀ ਗਈ ਸੀ। ਨਿਯਮਾਂ ਦੇ ਮੁਤਾਬਕ ਐੱਸਬੀਆਈ ਚੇਅਰਮੈਨ ਦੀ ਨਿਯੁਕਤੀ ਵੱਧ ਤੋਂ ਵੱਧ 63 ਸਾਲ ਦੀ ਉਮਰ ਤੱਕ ਹੋ ਸਕਦੀ ਹੈ। SBI ਨੇ ਖਾਰਾ ਦੇ ਕਾਰਜਕਾਲ ਦੌਰਾਨ ਮਜ਼ਬੂਤ ਵਿੱਤੀ ਸਥਿਤੀ ਦਰਜ ਕੀਤੀ ਹੈ। FY23 ਵਿੱਚ ਇਸਨੇ ₹50,232 ਕਰੋੜ ਦਾ ਸ਼ੁੱਧ ਲਾਭ ਦਰਜ ਕੀਤਾ, ਜੋ ਕਿ 58.5% ਦੀ ਸਾਲ ਦਰ ਸਾਲ ਵਾਧਾ ਦਰਸਾਉਂਦਾ ਹੈ। ਇਹ ਪਹਿਲੀ ਵਾਰ ਸੀ, ਜਦੋਂ ਕਿਸੇ ਬੈਂਕ ਨੇ 50,000 ਕਰੋੜ ਰੁਪਏ ਤੋਂ ਵੱਧ ਦਾ ਸਾਲਾਨਾ ਲਾਭ ਦਰਜ ਕੀਤਾ ਹੈ।
ਪੜ੍ਹੋ ਇਹ ਵੀ ਖ਼ਬਰ - ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ: ਹੁਣ ਸਿਰਫ਼ 603 ਰੁਪਏ 'ਚ ਮਿਲੇਗਾ ਗੈਸ ਸਿਲੰਡਰ
ਵਿੱਤੀ ਸਾਲ 2024 ਦੀ ਪਹਿਲੀ ਤਿਮਾਹੀ ਦੀ ਗੱਲ ਕਰੀਏ ਤਾਂ ਭਾਰਤੀ ਸਟੇਟ ਬੈਂਕ ਨੇ 98.37 ਫ਼ੀਸਦੀ ਦਾ ਸੰਚਾਲਨ ਲਾਭ ਦਰਜ ਕੀਤਾ ਹੈ। ਇਹ ਮੁਨਾਫਾ 25,297 ਕਰੋੜ ਰੁਪਏ ਹੈ, ਜੋ ਪਿਛਲੇ ਸਾਲ ਇਸੇ ਤਿਮਾਹੀ 'ਚ 12,753 ਕਰੋੜ ਰੁਪਏ ਸੀ। ਇਸ ਦੇ ਨਾਲ ਹੀ ਬੈਂਕ ਨੇ ਸਾਲ ਦਰ ਸਾਲ ਆਧਾਰ 'ਤੇ ਵਿਆਜ ਆਮਦਨ 'ਚ 24.71 ਫ਼ੀਸਦੀ ਦਾ ਵਾਧਾ ਦਰਜ ਕੀਤਾ ਹੈ। ਬੈਂਕ ਦੀ ਵਿਆਜ ਕਮਾਈ ਦਾ ਅੰਕੜਾ 38,905 ਕਰੋੜ ਰੁਪਏ ਸੀ।
ਪੜ੍ਹੋ ਇਹ ਵੀ ਖ਼ਬਰ - ਗਾਹਕਾਂ ਲਈ ਖ਼ੁਸ਼ਖ਼ਬਰੀ: ਸੋਨਾ-ਚਾਂਦੀ ਦੀਆਂ ਕੀਮਤਾਂ ਘਟੀਆਂ, ਜਾਣੋ ਅੱਜ ਦਾ ਭਾਅ
ਇਸ ਤੋਂ ਪਹਿਲਾਂ ਸਰਕਾਰੀ ਸੂਤਰਾਂ ਦੇ ਹਵਾਲੇ ਨਾਲ ਮੀਡੀਆ ਰਿਪੋਰਟਾਂ 'ਚ ਕਿਹਾ ਗਿਆ ਸੀ ਕਿ ਕੇਂਦਰ ਸਰਕਾਰ ਜਨਤਕ ਖੇਤਰ ਦੇ ਬੈਂਕਾਂ ਦੇ ਚੇਅਰਮੈਨ ਅਤੇ ਪ੍ਰਬੰਧ ਨਿਰਦੇਸ਼ਕ ਦੀ ਸੇਵਾਮੁਕਤੀ ਦੀ ਉਮਰ ਵਧਾਉਣ 'ਤੇ ਵਿਚਾਰ ਕਰ ਰਹੀ ਹੈ। ਇਸ ਰਿਪੋਰਟ 'ਚ ਕਿਹਾ ਗਿਆ ਸੀ ਕਿ ਕੇਂਦਰ ਸਰਕਾਰ ਐੱਸਬੀਆਈ ਚੇਅਰਮੈਨ ਦੀ ਸੇਵਾਮੁਕਤੀ ਦੀ ਉਮਰ ਮੌਜੂਦਾ 63 ਸਾਲ ਤੋਂ ਵਧਾ ਕੇ 65 ਸਾਲ ਕਰਨ 'ਤੇ ਵਿਚਾਰ ਕਰ ਰਹੀ ਹੈ, ਜਦਕਿ ਮੈਨੇਜਿੰਗ ਡਾਇਰੈਕਟਰ ਲਈ ਉਮਰ 60 ਸਾਲ ਤੋਂ ਵਧਾ ਕੇ 62 ਸਾਲ ਕਰਨ 'ਤੇ ਵਿਚਾਰ ਕਰ ਰਹੀ ਹੈ। ਹਾਲਾਂਕਿ, ਇਹ ਅਜੇ ਵੀ ਵਿਚਾਰ ਅਧੀਨ ਹੈ। ਅਜੇ ਕੋਈ ਅੰਤਿਮ ਫ਼ੈਸਲਾ ਨਹੀਂ ਲਿਆ ਗਿਆ ਹੈ।
ਪੜ੍ਹੋ ਇਹ ਵੀ ਖ਼ਬਰ - ਅਕਤੂਬਰ ਮਹੀਨੇ ਹੋਵੇਗੀ ਛੁੱਟੀਆਂ ਦੀ ਬਰਸਾਤ, 15 ਦਿਨ ਬੰਦ ਰਹਿਣਗੇ ਬੈਂਕ, ਵੇਖੋ ਪੂਰੀ ਸੂਚੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੁਲੂ ਗਰੁੱਪ ਦੇ ਚੇਅਰਮੈਨ ਨੇ ਕੀਤੀ PM ਮੋਦੀ ਦੀ ਤਾਰੀਫ਼, ਕਿਹਾ-ਵਿਸ਼ਵ ਸ਼ਕਤੀ ਬਣ ਰਿਹੈ ਭਾਰਤ
NEXT STORY