ਨਵੀਂ ਦਿੱਲੀ- ਕਮਜ਼ੋਰ ਸੰਕੇਤਾਂ ਤੋਂ ਬਾਅਦ ਘਰੇਲੂ ਸ਼ੇਅਰ ਬਾਜ਼ਾਰ 'ਚ ਲਾਲ ਨਿਸ਼ਾਨ 'ਤੇ ਕਾਰੋਬਾਰ ਦੀ ਸ਼ੁਰੂਆਤ ਹੋਈ। ਇਸ ਤੋਂ ਬਾਅਦ ਬਾਜ਼ਾਰ 'ਚ ਵੱਡੀ ਬਿਕਵਾਲੀ ਦੇਖੀ ਗਈ। ਸੈਂਸੈਕਸ 900 ਅੰਕਾਂ ਤੋਂ ਜ਼ਿਆਦਾ ਟੁੱਟ ਗਿਆ। ਇਸ ਦੇ ਨਾਲ ਹੀ ਨਿਫਟੀ ਵੀ ਕਮਜ਼ੋਰ ਹੋ ਕੇ 17400 ਦੇ ਲੈਵਲ ਦੇ ਹੇਠਾਂ ਪਹੁੰਚ ਗਿਆ। ਹਫ਼ਤੇ ਦੇ ਆਖ਼ਰੀ ਕਾਰੋਬਾਰੀ ਦਿਨ ਸ਼ੇਅਰ ਬਾਜ਼ਾਰ 'ਚ ਬੈਂਕਿੰਗ ਅਤੇ ਫਾਈਨੈਂਸ਼ੀਅਲ ਸੈਕਟਰ ਦੇ ਸ਼ੇਅਰਾਂ 'ਚ ਵੱਡੀ ਗਿਰਾਵਟ ਦਿਖ ਰਹੀ ਹੈ।
ਇਹ ਵੀ ਪੜ੍ਹੋ- Goldman Sachs ਨੇ 6 ਸਾਲਾਂ 'ਚ ਪਹਿਲੀ ਵਾਰ ਐਪਲ ਦੇ ਸਟਾਕ 'ਤੇ ਦਿੱਤੀ ਪਾਜ਼ੇਟਿਵ ਸਲਾਹ
ਫਿਲਹਾਲ ਸੈਂਸੈਕਸ 903.95(-1.51%) ਅੰਕਾਂ ਦੀ ਗਿਰਾਵਟ ਦੇ ਨਾਲ 58,907.18 ਦੇ ਲੈਵਲ 'ਤੇ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਨਿਫਟੀ ਇੰਡੈਕਸ 259.75 (-1.48%) ਅੰਕਾਂ ਦੀ ਗਿਰਾਵਟ ਦੇ ਨਾਲ 17,329.85 ਅੰਕਾਂ ਦੇ ਲੈਵਲ 'ਤੇ ਕਾਰੋਬਾਰ ਕਰਦਾ ਦਿਖ ਰਿਹਾ ਹੈ। ਅਡਾਨੀ ਇੰਟਰਪ੍ਰਾਈਜੇਜ਼ ਦੇ ਸ਼ੇਅਰਾਂ 'ਚ ਪੰਜ ਫ਼ੀਸਦੀ ਦੀ ਜਦਕਿ ਐੱਚ.ਡੀ.ਐੱਫ.ਸੀ. ਬੈਂਕ ਦੇ ਸ਼ੇਅਰਾਂ 'ਚ 2 ਫ਼ੀਸਦੀ ਦੀ ਗਿਰਾਵਟ ਦਿਖ ਰਹੀ ਹੈ।
ਇਹ ਵੀ ਪੜ੍ਹੋ- ਹੁਣ ਸਸਤੀ ਮਿਲੇਗੀ ਅਰਹਰ ਦੀ ਦਾਲ, ਨਹੀਂ ਲੱਗੇਗੀ ਕਸਟਮ ਡਿਊਟੀ
ਨੋਟ-ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਦਿਓ।
ਕ੍ਰਿਪਟੋ ’ਤੇ ਕੱਸਿਆ ਸ਼ਿਕੰਜਾ! ਹਰ ਲੈਣ-ਦੇਣ ’ਤੇ ਹੋਵੇਗੀ ਸਰਕਾਰ ਦੀ ਨਜ਼ਰ
NEXT STORY