ਮੁੰਬਈ (ਭਾਸ਼ਾ) - ਗਲੋਬਲ ਬਾਜ਼ਾਰਾਂ ਵਿਚ ਕਮਜ਼ੋਰੀ ਅਤੇ ਕੇਂਦਰੀ ਬਜਟ ਤੋਂ ਪਹਿਲਾਂ ਨਿਵੇਸ਼ਕਾਂ ਨੇ ਸਾਵਧਾਨੀ ਵਾਲਾ ਰੁਖ ਅਪਣਾਉਣ ਕਾਰਨ ਮੰਗਲਵਾਰ ਦੇ ਸ਼ੁਰੂਆਤੀ ਕਾਰੋਬਾਰ ਵਿਚ ਪ੍ਰਮੁੱਖ ਸਟਾਕ ਸੂਚਕਾਂਕ ਸੈਂਸੈਕਸ ਅਤੇ ਨਿਫਟੀ ਵਿਚ ਗਿਰਾਵਟ ਦਰਜ ਕੀਤੀ ਗਈ। ਵਿਦੇਸ਼ੀ ਫੰਡਾਂ ਦੀ ਲਗਾਤਾਰ ਨਿਕਾਸੀ ਦਾ ਵੀ ਬਾਜ਼ਾਰ 'ਤੇ ਅਸਰ ਪਿਆ। ਇਸ ਦੌਰਾਨ ਬੀਐੱਸਈ ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ 203.74 ਅੰਕ ਡਿੱਗ ਕੇ 59,296.67 'ਤੇ ਆ ਗਿਆ। NSE ਨਿਫਟੀ 52.8 ਅੰਕ ਡਿੱਗ ਕੇ 17,596.15 'ਤੇ ਸੀ।
ਟਾਪ ਲੂਜ਼ਰਜ਼
ਟੈਕ ਮਹਿੰਦਰਾ, ਲਾਰਸਨ ਐਂਡ ਟੂਬਰੋ, ਟਾਟਾ ਕੰਸਲਟੈਂਸੀ ਸਰਵਿਸਿਜ਼, ਐਚਸੀਐਲ ਟੈਕਨਾਲੋਜੀਜ਼, ਨੇਸਲੇ, ਇੰਫੋਸਿਸ, ਬਜਾਜ ਫਾਈਨਾਂਸ, ਏਸ਼ੀਅਨ ਪੇਂਟਸ , ਬਜਾਜ ਫਿਨਸਰਵ
ਟਾਪ ਗੇਨਰਜ਼
ਪਾਵਰ ਗਰਿੱਡ, ਮਹਿੰਦਰਾ ਐਂਡ ਮਹਿੰਦਰਾ, ਮਾਰੂਤੀ, ਭਾਰਤੀ ਏਅਰਟੈੱਲ, ਸਟੇਟ ਬੈਂਕ ਆਫ ਇੰਡੀਆ, ਰਿਲਾਇੰਸ ਇੰਡਸਟਰੀਜ਼, ਅਲਟਰਾਟੈਕ ਸੀਮੈਂਟ , ਟਾਈਟਨ
ਗਲੋਬਲ ਬਾਜ਼ਾਰਾਂ ਦਾ ਹਾਲ
ਦੂਜੇ ਏਸ਼ੀਆਈ ਬਾਜ਼ਾਰਾਂ 'ਚ ਸਿਓਲ, ਟੋਕੀਓ, ਸ਼ੰਘਾਈ ਅਤੇ ਹਾਂਗਕਾਂਗ ਗਿਰਾਵਟ ਨਾਲ ਕਾਰੋਬਾਰ ਕਰ ਰਹੇ ਸਨ। ਸੋਮਵਾਰ ਨੂੰ ਅਮਰੀਕੀ ਬਾਜ਼ਾਰ ਘਾਟੇ ਨਾਲ ਬੰਦ ਹੋਏ।
ਸੋਮਵਾਰ ਨੂੰ ਪਿਛਲੇ ਕਾਰੋਬਾਰੀ ਸੈਸ਼ਨ ਵਿੱਚ, 30 ਸ਼ੇਅਰਾਂ ਵਾਲਾ ਬੀਐਸਈ ਸੈਂਸੈਕਸ ਅਸਥਿਰ ਵਪਾਰ ਵਿੱਚ 169.51 ਅੰਕ ਜਾਂ 0.29 ਪ੍ਰਤੀਸ਼ਤ ਦੇ ਵਾਧੇ ਨਾਲ 59,500.41 ਦੇ ਪੱਧਰ 'ਤੇ ਬੰਦ ਹੋਇਆ ਸੀ। ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ ਵੀ 44.60 ਅੰਕ ਭਾਵ 0.25 ਫੀਸਦੀ ਦੇ ਵਾਧੇ ਨਾਲ 17,648.95 'ਤੇ ਬੰਦ ਹੋਇਆ। ਇਸ ਦੌਰਾਨ ਅੰਤਰਰਾਸ਼ਟਰੀ ਤੇਲ ਬੈਂਚਮਾਰਕ ਬ੍ਰੈਂਟ ਕਰੂਡ 0.02 ਫੀਸਦੀ ਵਧ ਕੇ 84.92 ਡਾਲਰ ਪ੍ਰਤੀ ਬੈਰਲ 'ਤੇ ਰਿਹਾ। ਸ਼ੇਅਰ ਬਾਜ਼ਾਰ ਦੇ ਅਸਥਾਈ ਅੰਕੜਿਆਂ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਸੋਮਵਾਰ ਨੂੰ 6,792.80 ਕਰੋੜ ਰੁਪਏ ਦੇ ਸ਼ੇਅਰ ਵੇਚੇ।
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
Budget Session: ਰਾਸ਼ਟਰਪਤੀ ਅੱਜ ਦੋਵਾਂ ਸਦਨਾਂ ਨੂੰ ਕਰਨਗੇ ਸੰਬੋਧਨ, ਕਾਂਗਰਸ ਦੇ ਕਈ ਵੱਡੇ ਨੇਤਾ ਰਹਿਣਗੇ ਗ਼ੈਰ-ਹਾਜ਼ਰ
NEXT STORY