ਮੁੰਬਈ (ਭਾਸ਼ਾ) - ਕਮਜ਼ੋਰ ਗਲੋਬਲ ਰੁਝਾਨਾਂ ਵਿਚਕਾਰ ਸ਼ੁੱਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿਚ ਸੈਂਸੈਕਸ ਅਤੇ ਨਿਫਟੀ ਵਿਚ ਗਿਰਾਵਟ ਦਰਜ ਕੀਤੀ ਗਈ। ਇਸ ਦੌਰਾਨ ਬੀਐਸਈ ਦਾ 30 ਸ਼ੇਅਰਾਂ ਵਾਲਾ ਸੈਂਸੈਕਸ 244.01 ਅੰਕ ਡਿੱਗ ਕੇ 61,660.51 'ਤੇ ਕਾਰੋਬਾਰ ਕਰਦਾ ਦੇਖਿਆ ਗਿਆ। NSE ਨਿਫਟੀ 77.95 ਅੰਕ ਡਿੱਗ ਕੇ 18,219.05 'ਤੇ ਆ ਗਿਆ।
ਇਹ ਵੀ ਪੜ੍ਹੋ : ਹੁਣ ਟ੍ਰੇਨ ਦੀ ਬੁਕਿੰਗ ਸਮੇਂ ਮਿਲੇਗੀ ਰੇਲਗੱਡੀ ਕੁੱਲ ਖਾਲ੍ਹੀ ਸੀਟਾਂ ਦੀ ਜਾਣਕਾਰੀ , ਨਹੀਂ ਚਲ ਸਕੇਗੀ ਟੀਟੀ ਦੀ ਮਨਮਰਜੀ
ਟਾਪ ਲੂਜ਼ਰਜ਼
ਲਾਰਸਨ ਐਂਡ ਟੂਬਰੋ, ਟਾਟਾ ਸਟੀਲ, ਇੰਫੋਸਿਸ, ਏਸ਼ੀਅਨ ਪੇਂਟਸ, ਪਾਵਰ ਗਰਿੱਡ, ਬਜਾਜ ਫਿਨਸਰਵ, ਇੰਡਸਇੰਡ ਬੈਂਕ, ਆਈਟੀਸੀ
ਟਾਪ ਗੇਨਰਜ਼
ਮਹਿੰਦਰਾ ਐਂਡ ਮਹਿੰਦਰਾ, ਟਾਟਾ ਮੋਟਰਜ਼, ਐਕਸਿਸ ਬੈਂਕ, ਟਾਈਟਨ
ਗਲੋਬਲ ਬਾਜ਼ਾਰਾਂ ਦਾ ਹਾਲ
ਏਸ਼ੀਆ ਦੇ ਹੋਰ ਬਾਜ਼ਾਰਾਂ 'ਚ ਦੱਖਣੀ ਕੋਰੀਆ ਦਾ ਕੋਸਪੀ, ਚੀਨ ਦਾ ਸ਼ੰਘਾਈ ਕੰਪੋਜ਼ਿਟ ਅਤੇ ਹਾਂਗਕਾਂਗ ਦਾ ਹੈਂਗਸੇਂਗ ਘਾਟੇ ਨਾਲ ਕਾਰੋਬਾਰ ਕਰ ਰਿਹਾ ਸੀ, ਜਦਕਿ ਜਾਪਾਨ ਦਾ ਨਿੱਕੇਈ ਲਾਭ 'ਚ ਸੀ। ਵੀਰਵਾਰ ਨੂੰ ਅਮਰੀਕੀ ਬਾਜ਼ਾਰ ਲਾਲ ਨਿਸ਼ਾਨ 'ਤੇ ਬੰਦ ਹੋਏ ਹਨ। ਸਟਾਕ ਮਾਰਕੀਟ ਦੇ ਅੰਕੜਿਆਂ ਅਨੁਸਾਰ, ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਵੀਰਵਾਰ ਨੂੰ 837.21 ਕਰੋੜ ਰੁਪਏ ਦੇ ਸ਼ੇਅਰ ਖਰੀਦੇ।
ਇਹ ਵੀ ਪੜ੍ਹੋ : ਬੈਂਕਾਂ 'ਚ ਪਏ 35000 ਕਰੋੜ ਰੁਪਏ ਦਾ ਕੋਈ ਦਾਅਵੇਦਾਰ ਨਹੀਂ, ਸਰਕਾਰ ਵਾਰਿਸ ਲੱਭਣ ਦੀ ਕਰ ਰਹੀ ਕੋਸ਼ਿਸ਼
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
5 ਕਰੋੜ ਰੁਪਏ ਤੋਂ ਵੱਧ ਦੇ ਕਾਰੋਬਾਰ ਵਾਲੀਆਂ ਕੰਪਨੀਆਂ ਲਈ ਈ-ਚਲਾਨ ਕੱਢਣਾ ਹੋਇਆ ਲਾਜ਼ਮੀ, ਨੋਟੀਫਿਕੇਸ਼ਨ ਜਾਰੀ
NEXT STORY