ਮੁੰਬਈ— ਗਲੋਬਲ ਬਾਜ਼ਾਰਾਂ 'ਚ ਮਿਲੇ-ਜੁਲੇ ਸੰਕੇਤਾਂ ਵਿਚਕਾਰ ਸੈਂਸੈਕਸ ਤੇ ਨਿਫਟੀ ਗਿਰਾਵਟ 'ਚ ਖੁੱਲ੍ਹੇ ਹਨ। ਬੰਬਈ ਸਟਾਕ ਐਕਸਚੇਂਜ (ਬੀ. ਐੱਸ. ਈ.) ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ ਪਿਛਲੇ ਕਾਰੋਬਾਰੀ ਦਿਨ ਦੇ ਬੰਦ ਪੱਧਰ 38,700.53 ਦੇ ਮੁਕਾਬਲੇ ਅੱਜ ਸ਼ੁਰੂ 'ਚ 58.21 ਅੰਕ ਡਿੱਗ ਕੇ 38,642.32 'ਤੇ ਕਾਰੋਬਾਰ ਕਰ ਰਿਹਾ ਹੈ।
ਉੱਥੇ ਹੀ, ਨੈਸ਼ਨਲ ਸਟਾਕ ਐਕਸਚੇਂਜ (ਐੱਨ. ਐੱਸ. ਈ.) ਦਾ 50 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਨਿਫਟੀ 21 ਅੰਕ ਦੀ ਗਿਰਾਵਟ ਨਾਲ 11,580.20 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ। ਕਾਰੋਬਾਰ ਦੇ ਸ਼ੁਰੂ 'ਚ ਬੀ. ਐੱਸ. ਈ. ਮਿਡ ਕੈਪ 'ਚ 30 ਅੰਕ ਦੀ ਕਮਜ਼ੋਰੀ ਅਤੇ ਬੈਂਕ ਨਿਫਟੀ 'ਚ 96 ਅੰਕ ਦੀ ਗਿਰਾਵਟ ਦੇਖਣ ਨੂੰ ਮਿਲੀ। ਕਰੰਸੀ ਬਾਜ਼ਾਰ ਦੀ ਗੱਲ ਕਰੀਏ ਤਾਂ ਡਾਲਰ ਦੇ ਮੁਕਾਬਲੇ ਰੁਪਿਆ ਅੱਜ 69.58 ਦੇ ਪੱਧਰ 'ਤੇ ਖੁੱਲ੍ਹਾ ਹੈ, ਜੋ ਪਿਛਲੇ ਦਿਨ 69.67 ਦੇ ਪੱਧਰ 'ਤੇ ਬੰਦ ਹੋਇਆ ਸੀ। ਬ੍ਰੈਂਟ ਕੱਚਾ ਤੇਲ 70 ਦੇ ਪਾਰ 71.15 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ।
ਗਲੋਬਲ ਬਾਜ਼ਾਰਾਂ 'ਚ ਕਾਰੋਬਾਰ-
ਸੋਮਵਾਰ ਅਮਰੀਕੀ ਬਾਜ਼ਾਰ ਮਿਲੇ-ਜੁਲੇ ਬੰਦ ਹੋਏ ਸਨ। ਡਾਓ ਜੋਂਸ 84 ਅੰਕ ਯਾਨੀ 0.32 ਫੀਸਦੀ ਡਿੱਗ ਕੇ 26,341.02 ਦੇ ਪੱਧਰ 'ਤੇ ਬੰਦ ਹੋਇਆ। ਐੱਸ. ਐਂਡ ਪੀ.-500 ਇੰਡੈਕਸ ਸਪਾਟ ਤੇ ਨੈਸਡੈਕ ਕੰਪੋਜ਼ਿਟ 0.2 ਫੀਸਦੀ ਦੀ ਤੇਜ਼ੀ 'ਚ ਬੰਦ ਹੋਏ।
ਉੱਥੇ ਹੀ, ਏਸ਼ੀਆਈ ਬਾਜ਼ਾਰਾਂ 'ਚ ਮਿਲਿਆ-ਜੁਲਿਆ ਕਾਰੋਬਾਰ ਦੇਖਣ ਨੂੰ ਮਿਲ ਰਿਹਾ ਹੈ। ਹਾਂਗਕਾਂਗ ਦਾ ਹੈਂਗ ਸੇਂਗ 85 ਅੰਕ ਯਾਨੀ 0.3 ਫੀਸਦੀ ਦੀ ਮਜਬੂਤੀ ਨਾਲ 30,161.74 ਦੇ ਪੱਧਰ 'ਤੇ ਕਾਰੋਬਾਰ ਕਰਦਾ ਨਜ਼ਰ ਆਇਆ ਹੈ। ਐੱਨ. ਐੱਸ. ਈ. ਨਿਫਟੀ-50 ਦਾ ਸਿੰਗਾਪੁਰ ਟ੍ਰੇਡਡ ਐੱਸ. ਜੀ. ਐਕਸ. ਨਿਫਟੀ ਉਤਰਾਅ-ਚੜ੍ਹਾਅ ਵਿਚਕਾਰ 4 ਅੰਕ ਵੱਧ ਕੇ 11,686.50 'ਤੇ ਕਾਰੋਬਾਰ ਕਰ ਰਿਹਾ ਸੀ। ਜਪਾਨ ਦਾ ਬਾਜ਼ਾਰ ਨਿੱਕੇਈ 40 ਅੰਕ ਡਿੱਗ ਕੇ 21,722.19 ਦੇ ਪੱਧਰ 'ਤੇ ਕਾਰੋਬਾਰ ਕਰਦਾ ਦਿਸਿਆ। ਚੀਨ ਦਾ ਬਾਜ਼ਾਰ 4 ਅੰਕ ਡਿੱਗ ਕੇ 3,240.77 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਸੀ।
ਬੈਂਕਾਂ ਨੂੰ ਜੈੱਟ ਏਅਰਵੇਜ਼ ਲਈ ਨਹੀਂ ਮਿਲੀ ਪਹਿਲੇ ਦਿਨ ਇਕ ਵੀ ਬੋਲੀ, ਇਨ੍ਹਾਂ ਤੋਂ ਉਮੀਦ
NEXT STORY