ਮੁੰਬਈ— ਗਲੋਬਲ ਬਾਜ਼ਾਰਾਂ ਤੋਂ ਮਿਲੇ-ਜੁਲੇ ਸੰਕੇਤਾਂ ਵਿਚਕਾਰ ਸੈਂਸੈਕਸ ਤੇ ਨਿਫਟੀ ਹਲਕੀ ਮਜਬੂਤੀ 'ਚ ਖੁੱਲ੍ਹੇ ਹਨ।ਬੰਬਈ ਸਟਾਕ ਐਕਸਚੇਂਜ (ਬੀ. ਐੱਸ. ਈ.) ਦਾ 30 ਸਟਾਕਸ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ ਕਾਰੋਬਾਰ ਦੇ ਸ਼ੁਰੂ 'ਚ 64.25 ਅੰਕ ਮਜਬੂਤ ਹੋ ਕੇ 37,179.13 'ਤੇ ਖੁੱਲ੍ਹਾ ਹੈ।ਬੁੱਧਵਾਰ ਸੈਂਸੈਕਸ 203 ਅੰਕ ਟੁੱਟ ਕੇ 37,114.88 'ਤੇ ਬੰਦ ਹੋਇਆ ਸੀ। ਉੱਥੇ ਹੀ, ਨੈਸ਼ਨਲ ਸਟਾਕ ਐਕਸਚੇਂਜ (ਐੱਨ. ਐੱਸ. ਈ.) ਦਾ 50 ਸਟਾਕਸ ਵਾਲਾ ਪ੍ਰਮੁੱਖ ਸੂਚਕ ਅੰਕ ਨਿਫਟੀ 16.95 ਅੰਕ ਯਾਨੀ 0.15 ਫੀਸਦੀ ਦੀ ਤੇਜ਼ੀ 'ਚ 11,173.95 'ਤੇ ਖੁੱਲ੍ਹਾ ਹੈ।
ਕਾਰੋਬਾਰ ਦੇ ਸ਼ੁਰੂ 'ਚ ਬੀ. ਐੱਸ. ਈ. ਮਿਡ ਕੈਪ 'ਚ 21 ਅੰਕ ਦੀ ਤੇਜ਼ੀ ਅਤੇ ਬੈਂਕ ਨਿਫਟੀ 'ਚ ਹਲਕੀ ਮਜਬੂਤੀ ਦੇਖਣ ਨੂੰ ਮਿਲੀ।ਕਰੰਸੀ ਬਾਜ਼ਾਰ ਦੀ ਗੱਲ ਕਰੀਏ ਤਾਂ ਡਾਲਰ ਦੇ ਮੁਕਾਬਲੇ ਰੁਪਿਆ ਅੱਜ 70.27 ਦੇ ਪੱਧਰ 'ਤੇ ਖੁੱਲ੍ਹਾ ਹੈ, ਜਦੋਂ ਕਿ ਪਿਛਲੇ ਕਾਰੋਬਾਰੀ ਦਿਨ ਡਾਲਰ ਦੇ ਮੁਕਾਬਲੇ ਰੁਪਿਆ 70.34 ਦੇ ਪੱਧਰ 'ਤੇ ਬੰਦ ਹੋਇਆ ਸੀ।
ਗਲੋਬਲ ਬਾਜ਼ਾਰਾਂ 'ਚ ਕਾਰੋਬਾਰ
ਚੀਨ ਦਾ ਬਾਜ਼ਾਰ ਸ਼ੰਘਾਈ ਕੰਪੋਜ਼ਿਟ 0.2 ਫੀਸਦੀ ਦੀ ਮਜਬੂਤੀ ਨਾਲ 2,945.86 'ਤੇ ਕਾਰੋਬਾਰ ਕਰ ਰਿਹਾ ਹੈ। ਜਪਾਨ ਦਾ ਬਾਜ਼ਾਰ ਨਿੱਕੇਈ 132 ਅੰਕ ਦੀ ਗਿਰਾਵਟ 'ਚ 21,055 'ਤੇ ਕਾਰੋਬਾਰ ਕਰ ਰਿਹਾ ਹੈ।
ਹਾਂਗਕਾਂਗ ਦੇ ਬਾਜ਼ਾਰ ਹੈਂਗ ਸੈਂਗ 'ਚ 55 ਅੰਕ ਦੀ ਬੜ੍ਹਤ ਦਰਜ ਕੀਤੀ ਗਈ। ਸਿੰਗਾਪੁਰ 'ਚ ਐੱਸ. ਜੀ. ਐਕਸ. ਨਿਫਟੀ 24 ਅੰਕ ਦੀ ਮਜਬੂਤੀ ਨਾਲ 11,185 ਦੇ ਪੱਧਰ 'ਤੇ ਹੈ।ਇਸ ਦੇ ਇਲਾਵਾ ਦੱਖਣੀ ਕੋਰੀਆ ਦਾ ਬਾਜ਼ਾਰ ਕੋਸਪੀ 0.5 ਫੀਸਦੀ ਦੀ ਕਮਜ਼ੋਰੀ 'ਚ 2,079 'ਤੇ ਕਾਰੋਬਾਰ ਕਰ ਰਿਹਾ ਹੈ। ਅਮਰੀਕੀ ਬਾਜ਼ਾਰਾਂ ਦੀ ਗੱਲ ਕਰੀਏ ਤਾਂ ਮੰਗਲਵਾਰ ਡਾਓ ਜੋਂਸ 0.5 ਅੰਕ ਦੀ ਮਜਬੂਤੀ ਨਾਲ 25,648 ਦੇ ਪੱਧਰ 'ਤੇ, ਜਦੋਂ ਕਿ ਐੱਸ. ਐਂਡ ਪੀ.-500 ਇੰਡੈਕਸ 0.6 ਫੀਸਦੀ ਚੜ੍ਹ ਕੇ 2,850.96 'ਤੇ ਅਤੇ ਨੈਸਡੈਕ ਕੰਪੋਜ਼ਿਟ 1.13 ਫੀਸਦੀ ਦੀ ਤੇਜ਼ੀ ਨਾਲ 7,822.15 ਦੇ ਪੱਧਰ 'ਤੇ ਬੰਦ ਹੋਏ ਸਨ।
ਰੁਪਿਆ 7 ਪੈਸੇ ਮਜ਼ਬੂਤੀ ਦੇ ਨਾਲ 70.27 ਦੇ ਪੱਧਰ 'ਤੇ ਖੁੱਲ੍ਹਿਆ
NEXT STORY