ਮੁੰਬਈ— ਗਲੋਬਲ ਬਾਜ਼ਾਰਾਂ ਤੋਂ ਮਿਲੇ ਮਜਬੂਤ ਸੰਕੇਤਾਂ ਵਿਚਕਾਰ ਸੈਂਸੈਕਸ ਤੇ ਨਿਫਟੀ ਮਜਬੂਤੀ 'ਚ ਖੁੱਲ੍ਹੇ ਹਨ। ਬੰਬਈ ਸਟਾਕ ਐਕਸਚੇਂਜ (ਬੀ. ਐੱਸ. ਈ.) ਦਾ 30 ਸਟਾਕਸ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ ਕਾਰੋਬਾਰ ਦੇ ਸ਼ੁਰੂ 'ਚ 82.35 ਅੰਕ ਵੱਧ ਕੇ 39,765.64 'ਤੇ ਖੁੱਲ੍ਹਾ ਹੈ।
ਉੱਥੇ ਹੀ, ਇਸ ਦੌਰਾਨ ਨੈਸ਼ਨਲ ਸਟਾਕ ਐਕਸਚੇਂਜ (ਐੱਨ. ਐੱਸ. ਈ.) ਦਾ 50 ਸਟਾਕਸ ਵਾਲਾ ਪ੍ਰਮੁੱਖ ਸੂਚਕ ਅੰਕ ਨਿਫਟੀ 5.45 ਅੰਕ ਯਾਨੀ 0.05 ਫੀਸਦੀ ਦੀ ਬੜ੍ਹਤ ਨਾਲ 11,930.20 'ਤੇ ਖੁੱਲ੍ਹਾ। ਬੀਤੇ ਸੋਮਵਾਰ ਸੈਂਸੈਕਸ 248.57 ਅੰਕ ਵਧ ਕੇ 39,683.29 ਦੇ ਪੱਧਰ ਅਤੇ ਨਿਫਟੀ 80.65 ਅੰਕ ਦੀ ਤੇਜ਼ੀ ਨਾਲ 11,924.75 ਦੀ ਰਿਕਾਰਡ ਉਚਾਈ 'ਤੇ ਬੰਦ ਹੋਏ ਸਨ।
ਕਾਰੋਬਾਰ ਦੇ ਸ਼ੁਰੂ 'ਚ ਅੱਜ ਬੀ. ਐੱਸ. ਈ. ਮਿਡ ਕੈਪ 'ਚ 14 ਅੰਕ ਦੀ ਤੇਜ਼ੀ ਅਤੇ ਬੈਂਕ ਨਿਫਟੀ 'ਚ 7 ਅੰਕ ਦੀ ਗਿਰਾਵਟ ਦੇਖਣ ਨੂੰ ਮਿਲੀ।ਉੱਥੇ ਹੀ, ਕਰੰਸੀ ਬਾਜ਼ਾਰ ਦੀ ਗੱਲ ਕਰੀਏ ਤਾਂ ਡਾਲਰ ਦੇ ਮੁਕਾਬਲੇ ਰੁਪਿਆ ਅੱਜ 69.50 ਦੇ ਪੱਧਰ 'ਤੇ ਖੁੱਲ੍ਹਾ ਹੈ, ਜਦੋਂ ਕਿ ਪਿਛਲੇ ਕਾਰੋਬਾਰੀ ਦਿਨ ਡਾਲਰ ਦੇ ਮੁਕਾਬਲੇ ਰੁਪਿਆ 69.65 ਦੇ ਪੱਧਰ 'ਤੇ ਬੰਦ ਹੋਇਆ ਸੀ।
ਗਲੋਬਲ ਬਾਜ਼ਾਰਾਂ 'ਚ ਕਾਰੋਬਾਰ
ਚੀਨ ਦਾ ਬਾਜ਼ਾਰ ਸ਼ੰਘਾਈ ਕੰਪੋਜ਼ਿਟ 0.9 ਫੀਸਦੀ ਦੀ ਮਜਬੂਤੀ ਨਾਲ 2,916.84 'ਤੇ ਕਾਰੋਬਾਰ ਕਰ ਰਿਹਾ ਹੈ, ਜਦੋਂ ਕਿ ਜਪਾਨ ਦਾ ਬਾਜ਼ਾਰ ਨਿੱਕੇਈ 90 ਅੰਕ ਦੀ ਬੜ੍ਹਤ 'ਚ 21,272 'ਤੇ ਕਾਰੋਬਾਰ ਕਰ ਰਿਹਾ ਹੈ।
ਹਾਂਗਕਾਂਗ ਦੇ ਬਾਜ਼ਾਰ ਹੈਂਗ ਸੈਂਗ 'ਚ 145 ਅੰਕ ਦੀ ਤੇਜ਼ੀ ਦਰਜ ਕੀਤੀ ਗਈ। ਐੱਸ. ਜੀ. ਐਕਸ. ਨਿਫਟੀ 2 ਅੰਕ ਦੀ ਮਜਬੂਤੀ ਨਾਲ 11,925 ਦੇ ਪੱਧਰ 'ਤੇ ਹੈ। ਦੱਖਣੀ ਕੋਰੀਆ ਦਾ ਬਾਜ਼ਾਰ ਕੋਸਪੀ ਉਤਰਾਅ-ਚੜ੍ਹਾਅ ਵਿਚਕਾਰ 0.07 ਫੀਸਦੀ ਦੀ ਹਲਕੀ ਤੇਜ਼ੀ 'ਚ 2,046 'ਤੇ ਕਾਰੋਬਾਰ ਕਰ ਰਿਹਾ ਹੈ। ਸਿੰਗਾਪੁਰ ਦਾ ਸਟ੍ਰੇਟਸ ਟਾਈਮਜ਼ 0.2 ਫੀਸਦੀ ਦੀ ਕਮਜ਼ੋਰੀ ਨਾਲ 3,164 ਦੇ ਪੱਧਰ 'ਤੇ ਕਾਰੋਬਾਰ ਕਰਦਾ ਦਿਸਿਆ। ਉੱਥੇ ਹੀ, ਅਮਰੀਕੀ ਬਾਜ਼ਾਰਾਂ 'ਚ ਸੋਮਵਾਰ ਛੁੱਟੀ ਰਹੀ।
ਵਧੇ ਪੈਟਰੋਲ ਅਤੇ ਡੀਜ਼ਲ ਦੇ ਭਾਅ, ਜਾਣੋ ਆਪਣੇ ਸ਼ਹਿਰ ਦੀਆਂ ਕੀਮਤਾਂ
NEXT STORY