ਮੁੰਬਈ— ਗਲੋਬਲ ਬਾਜ਼ਾਰਾਂ ਤੋਂ ਮਿਲੇ ਮਜਬੂਤ ਸੰਕੇਤਾਂ ਵਿਚਕਾਰ ਵੀਰਵਾਰ ਨੂੰ ਸੈਂਸੈਕਸ ਅਤੇ ਨਿਫਟੀ ਹਲਕੀ ਮਜਬੂਤੀ 'ਚ ਖੁੱਲ੍ਹੇ ਹਨ। ਬੰਬਈ ਸਟਾਕ ਐਕਸਚੇਂਜ (ਬੀ. ਐੱਸ. ਈ.) ਦੇ 30 ਸਟਾਕਸ ਵਾਲੇ ਪ੍ਰਮੁੱਖ ਸੂਚਕ ਅੰਕ ਸੈਂਸੈਕਸ ਦੀ ਸ਼ੁਰੂਆਤ 73 ਅੰਕ ਦੀ ਤੇਜ਼ੀ ਨਾਲ 36,798.62 'ਤੇ ਹੋਈ ਹੈ।
ਉੱਥੇ ਹੀ, ਨੈਸ਼ਨਲ ਸਟਾਕ ਐਕਸਚੇਂਜ (ਐੱਨ. ਐੱਸ. ਈ.) ਦਾ 50 ਸਟਾਕਸ ਵਾਲਾ ਪ੍ਰਮੁੱਖ ਸੂਚਕ ਅੰਕ ਨਿਫਟੀ ਵੀ 30 ਅੰਕ ਯਾਨੀ 0.28 ਫੀਸਦੀ ਦੀ ਤੇਜ਼ੀ 'ਚ 10,874 'ਤੇ ਖੁੱਲ੍ਹਾ ਹੈ।
ਕਾਰੋਬਾਰ ਦੇ ਸ਼ੁਰੂ 'ਚ ਬੀ. ਐੱਸ. ਈ. ਮਿਡ ਕੈਪ 'ਚ 30 ਅੰਕ ਦੀ ਮਜਬੂਤੀ ਅਤੇ ਬੈਂਕ ਨਿਫਟੀ 'ਚ 10 ਅੰਕ ਦੀ ਮਾਮੂਲੀ ਤੇਜ਼ੀ ਦੇਖਣ ਨੂੰ ਮਿਲੀ।ਕਰੰਸੀ ਬਾਜ਼ਾਰ ਦੀ ਗੱਲ ਕਰੀਏ ਤਾਂ ਡਾਲਰ ਦੇ ਮੁਕਾਬਲੇ ਰੁਪਿਆ ਅੱਜ 71.86 ਦੇ ਪੱਧਰ 'ਤੇ ਖੁੱਲ੍ਹਾ ਹੈ, ਜਦੋਂ ਕਿ ਪਿਛਲੇ ਕਾਰੋਬਾਰੀ ਦਿਨ ਡਾਲਰ ਦੇ ਮੁਕਾਬਲੇ ਰੁਪਿਆ 72.12 ਦੇ ਪੱਧਰ 'ਤੇ ਬੰਦ ਹੋਇਆ ਸੀ।
ਗਲੋਬਲ ਬਾਜ਼ਾਰਾਂ 'ਚ ਕਾਰੋਬਾਰ-
ਹਾਂਗਕਾਂਗ 'ਚ ਸਰਕਾਰ ਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਹਾਲਾਤ ਠੀਕ ਹੋਣ ਦੀ ਖਬਰ ਨਾਲ ਗਲੋਬਲ ਬਾਜ਼ਾਰਾਂ 'ਚ ਤੇਜ਼ੀ ਦਰਜ ਹੋਈ ਹੈ। ਵਿਵਾਦਪੂਰਨ ਹਵਾਲਗੀ ਬਿੱਲ ਨੂੰ ਵਾਪਸ ਲਏ ਜਾਣ ਦੀ ਖਬਰ ਹੈ। ਨਿਵੇਸ਼ਕ ਹਾਂਗਕਾਂਗ ਬਾਜ਼ਾਰ 'ਤੇ ਨਜ਼ਦੀਕੀ ਨਾਲ ਨਜ਼ਰ ਰੱਖ ਰਹੇ ਹਨ, ਕੋਈ ਵੀ ਹਲਚਲ ਦਾ ਪ੍ਰਭਾਵ ਬਾਕੀ ਬਾਜ਼ਾਰਾਂ 'ਤੇ ਵੀ ਦਿਸ ਸਕਦਾ ਹੈ। ਯੂ. ਐੱਸ. ਬਾਜ਼ਾਰ ਗ੍ਰੀਨ ਨਿਸ਼ਾਨ 'ਚ ਬੰਦ ਹੋਏ ਹਨ। ਉੱਥੇ ਹੀ, ਏਸ਼ੀਆਈ ਬਾਜ਼ਾਰਾਂ ਦੀ ਗੱਲ ਕਰੀਏ ਤਾਂ ਚੀਨ ਦੇ ਬਾਜ਼ਾਰ ਸ਼ੰਘਾਈ ਕੰਪੋਜ਼ਿਟ 'ਚ 1.7 ਫੀਸਦੀ ਦੀ ਤੇਜ਼ੀ ਦੇਖਣ ਨੂੰ ਮਿਲੀ ਹੈ।
ਜਪਾਨ ਦੇ ਬਾਜ਼ਾਰ ਨਿੱਕੇਈ 'ਚ 480 ਅੰਕ ਯਾਨੀ 2.3 ਫੀਸਦੀ ਦੀ ਤੇਜ਼ੀ 'ਚ ਦਰਜ ਕੀਤੀ ਗਈ। ਹਾਂਗਕਾਂਗ ਦੇ ਬਾਜ਼ਾਰ ਹੈਂਗ ਸੇਂਗ 'ਚ 112 ਅੰਕ ਯਾਨੀ 0.42 ਫੀਸਦੀ ਦੀ ਮਜਬੂਤੀ ਦੇਖਣ ਨੂੰ ਮਿਲੀ। ਉੱਥੇ ਹੀ, ਨੈਸ਼ਨਲ ਸਟਾਕ ਐਕਸਚੇਂਜ ਦਾ ਸਿੰਗਾਪੁਰ 'ਚ ਐੱਸ. ਜੀ. ਐਕਸ. ਨਿਫਟੀ 30 ਅੰਕ ਯਾਨੀ 0.3 ਫੀਸਦੀ ਵੱਧ ਕੇ 10,800 ਤੋਂ ਪਾਰ ਕਾਰੋਬਾਰ ਕਰ ਰਿਹਾ ਸੀ। ਇਸ ਦੇ ਇਲਾਵਾ ਦੱਖਣੀ ਕੋਰੀਆ ਦੇ ਬਾਜ਼ਾਰ ਕੋਸਪੀ 'ਚ 1.2 ਫੀਸਦੀ ਅਤੇ ਸਿੰਗਾਪੁਰ ਦੇ ਸਟ੍ਰੇਟਸ ਟਾਈਮਜ਼ 'ਚ 0.7 ਫੀਸਦੀ ਦੀ ਮਜਬੂਤੀ ਦਰਜ ਕੀਤੀ ਗਈ।
ਛੇ ਦਿਨ ਬਾਅਦ ਘਟੇ ਪੈਟਰੋਲ ਅਤੇ ਡੀਜ਼ਲ ਦੇ ਭਾਅ, ਜਾਣੋ ਆਪਣੇ ਸ਼ਹਿਰ ਦੀਆਂ ਕੀਮਤਾਂ
NEXT STORY