ਮੁੰਬਈ— ਗਲੋਬਲ ਬਾਜ਼ਾਰਾਂ ਤੋਂ ਮਿਲੇ-ਜੁਲੇ ਸੰਕੇਤਾਂ ਵਿਚਕਾਰ ਸੈਂਸੈਕਸ ਤੇ ਨਿਫਟੀ ਹਲਕੀ ਮਜਬੂਤੀ 'ਚ ਖੁੱਲ੍ਹੇ ਹਨ। ਸੋਮਵਾਰ ਬਾਜ਼ਾਰ 'ਚ ਛੁੱਟੀ ਰਹੀ ਸੀ। ਬੰਬਈ ਸਟਾਕ ਐਕਸਚੇਂਜ (ਬੀ. ਐੱਸ. ਈ.) ਦੇ 30 ਸਟਾਕਸ ਵਾਲੇ ਪ੍ਰਮੁੱਖ ਸੂਚਕ ਅੰਕ ਸੈਂਸੈਕਸ ਦੀ ਸ਼ੁਰੂਆਤ 32 ਅੰਕ ਦੀ ਮਜਬੂਤੀ ਨਾਲ 39,282 'ਤੇ ਹੋਈ ਹੈ। ਨੈਸ਼ਨਲ ਸਟਾਕ ਐਕਸਚੇਂਜ (ਐੱਨ. ਐੱਸ. ਈ.) ਦਾ 50 ਸਟਾਕਸ ਵਾਲਾ ਪ੍ਰਮੁੱਖ ਸੂਚਕ ਅੰਕ ਨਿਫਟੀ 10.35 ਅੰਕ ਦੀ ਤੇਜ਼ੀ ਨਾਲ 11,637 'ਤੇ ਖੁੱਲ੍ਹਾ ਹੈ। ਕਾਰੋਬਾਰ ਦੇ ਸ਼ੁਰੂ 'ਚ ਬੀ. ਐੱਸ. ਈ. ਮਿਡ ਕੈਪ 'ਚ 8 ਅੰਕ ਦੀ ਕਮਜ਼ੋਰੀ ਤੇ ਬੈਂਕ ਨਿਫਟੀ 'ਚ 50 ਅੰਕ ਦੀ ਗਿਰਾਵਟ ਦੇਖਣ ਨੂੰ ਮਿਲੀ। ਕਰੰਸੀ ਬਾਜ਼ਾਰ ਦੀ ਗੱਲ ਕਰੀਏ ਤਾਂ ਡਾਲਰ ਦੇ ਮੁਕਾਬਲੇ ਰੁਪਿਆ 70.74 ਦੇ ਪੱਧਰ 'ਤੇ ਖੁੱਲ੍ਹਾ ਹੈ। ਪਿਛਲੇ ਕਾਰੋਬਾਰੀ ਦਿਨ ਇਹ 70.88 'ਤੇ ਬੰਦ ਹੋਇਆ ਸੀ।
ਗਲੋਬਲ ਬਾਜ਼ਾਰਾਂ 'ਚ ਕਾਰੋਬਾਰ-
ਬਿਹਤਰ ਕਾਰਪੋਰੇਟ ਨਤੀਜੇ ਤੇ ਯੂ. ਐੱਸ.-ਚੀਨ ਵਿਚਕਾਰ ਵਪਾਰ ਮੋਰਚੇ 'ਤੇ ਸਕਾਰਾਤਮਕ ਸੰਕੇਤ ਮਿਲਣ ਨਾਲ ਯੂ. ਐੱਸ. ਬਾਜ਼ਾਰ ਹਰੇ ਨਿਸ਼ਾਨ 'ਤੇ ਬੰਦ ਹੋਏ ਹਨ। ਐੱਸ. ਐਂਡ ਪੀ.-500 ਇੰਡੈਕਸ 0.6 ਫੀਸਦੀ ਦੀ ਮਜਬੂਤੀ ਦਰਜ ਕਰਦੇ ਹੋਏ 3,039.42 ਦੇ ਰਿਕਾਰਡ ਉੱਚ ਪੱਧਰ 'ਤੇ ਬੰਦ ਹੋਇਆ ਹੈ। ਡਾਓ 132.66 ਅੰਕ ਯਾਨੀ 0.5 ਫੀਸਦੀ ਦੇ ਉਛਾਲ ਨਾਲ 27,090.72 ਦੇ ਪੱਧਰ 'ਤੇ ਬੰਦ ਹੋਇਆ ਹੈ। ਇਸ ਤੋਂ ਇਲਾਵਾ ਨੈਸਡੈਕ ਕੰਪੋਜ਼ਿਟ 1 ਫੀਸਦੀ ਦੀ ਤੇਜ਼ੀ ਨਾਲ 8,325.99 ਦੇ ਪੱਧਰ 'ਤੇ ਬੰਦ ਹੋਇਆ।
ਉੱਥੇ ਹੀ, ਏਸ਼ੀਆਈ ਬਾਜ਼ਾਰਾਂ 'ਚ ਕਾਰੋਬਾਰ ਮਿਲੇ-ਜੁਲੇ ਦੇਖਣ ਨੂੰ ਮਿਲੇ ਹਨ। ਚੀਨ ਦਾ ਬਾਜ਼ਾਰ ਸ਼ੰਘਾਈ ਕੰਪੋਜ਼ਿਟ 0.36 ਫੀਸਦੀ ਦੀ ਗਿਰਾਵਟ ਨਾਲ ਕਾਰੋਬਾਰ ਕਰ ਰਿਹਾ ਸੀ, ਜਦੋਂ ਕਿ ਐੱਸ. ਜੀ. ਐਕਸ. ਨਿਫਟੀ 12 ਅੰਕ ਯਾਨੀ 0.11 ਫੀਸਦੀ ਚੜ੍ਹ ਕੇ 11,678 'ਤੇ ਕਾਰੋਬਾਰ ਕਰ ਰਿਹਾ ਸੀ। ਜਪਾਨ ਦਾ ਬਾਜ਼ਾਰ ਨਿੱਕੇਈ 107 ਅੰਕ ਯਾਨੀ 0.47 ਫੀਸਦੀ ਦੀ ਮਜਬੂਤੀ ਨਾਲ 22,975 'ਤੇ ਸੀ।
ਹਾਂਗਕਾਂਗ ਦਾ ਬਾਜ਼ਾਰ ਹੈਂਗ ਸੇਂਗ 66 ਅੰਕ ਯਾਨੀ 0.25 ਫੀਸਦੀ ਦੀ ਕਮਜ਼ੋਰੀ ਨਾਲ ਅਤੇ ਦੱਖਣੀ ਕੋਰੀਆ ਦਾ ਬਾਜ਼ਾਰ ਕੋਸਪੀ 0.38 ਅੰਕ ਯਾਨੀ 0.01 ਫੀਸਦੀ ਦੀ ਮਾਮੂਲੀ ਗਿਰਾਵਟ ਨਾਲ ਕਾਰੋਬਾਰ ਕਰ ਰਿਹਾ ਸੀ। ਸਿੰਗਾਪੁਰ ਦਾ ਸਟ੍ਰੇਟਸ ਟਾਈਮਜ਼ 24 ਅੰਕ ਯਾਨੀ 0.78 ਫੀਸਦੀ ਦੀ ਮਜਬੂਤੀ ਨਾਲ 3,209 'ਤੇ ਕਾਰੋਬਾਰ ਕਰ ਰਿਹਾ ਸੀ।
ਕੱਚੇ ਤੇਲ 'ਚ ਕਮਜ਼ੋਰੀ, ਸੋਨੇ ਦੀ ਚਮਕ ਘਟੀ
NEXT STORY