ਮੁੰਬਈ— ਸਰਕਾਰ ਵੱਲੋਂ ਸਟਾਕ ਬਾਜ਼ਾਰ ਨਾਲ ਜੁੜੇ ਟੈਕਸਾਂ 'ਚ ਕਟੌਤੀ ਹੋਣ ਦੀ ਸੰਭਾਵਨਾ ਤੇ ਗਲੋਬਲ ਸੰਕੇਤਾਂ ਨਾਲ ਉਤਸ਼ਾਹਤ ਸੈਂਸੈਕਸ ਤੇ ਨਿਫਟੀ ਵੀਰਵਾਰ ਨੂੰ ਚੰਗੀ ਰੌਣਕ ਨਾਲ ਖੁੱਲ੍ਹੇ ਹਨ। ਬੰਬਈ ਸਟਾਕ ਐਕਸਚੇਂਜ (ਬੀ. ਐੱਸ. ਈ.) ਦਾ 30 ਸਟਾਕਸ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ ਕਾਰੋਬਾਰ ਦੇ ਸ਼ੁਰੂ 'ਚ 176 ਅੰਕ ਦੀ ਮਜਬੂਤੀ ਨਾਲ 40,228 ਦੇ ਪੱਧਰ 'ਤੇ ਖੁੱਲ੍ਹਾ ਹੈ।
ਪਿਛਲੇ ਦੋ ਦਿਨਾਂ ਤੋਂ ਬਾਜ਼ਾਰ 'ਚ ਭਾਰੀ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ। ਨੈਸ਼ਨਲ ਸਟਾਕ ਐਕਸਚੇਂਜ (ਐੱਨ. ਐੱਸ. ਈ.) ਦਾ 50 ਸਟਾਕਸ ਵਾਲਾ ਪ੍ਰਮੁੱਖ ਸੂਚਕ ਅੰਕ ਨਿਫਟੀ 52.40 ਅੰਕ ਦੀ ਤੇਜ਼ੀ ਨਾਲ 11,896 'ਤੇ ਖੁੱਲ੍ਹਾ ਹੈ। ਕਾਰੋਬਾਰ ਦੇ ਸ਼ੁਰੂ 'ਚ ਬੀ. ਐੱਸ. ਈ. ਮਿਡ ਕੈਪ 'ਚ 60 ਅੰਕ ਦੀ ਮਜਬੂਤੀ ਤੇ ਬੈਂਕ ਨਿਫਟੀ 'ਚ 160 ਅੰਕ ਦੀ ਬੜ੍ਹਤ ਦੇਖਣ ਨੂੰ ਮਿਲੀ। ਕਰੰਸੀ ਬਾਜ਼ਾਰ ਦੀ ਗੱਲ ਕਰੀਏ ਤਾਂ ਡਾਲਰ ਦੇ ਮੁਕਾਬਲੇ ਰੁਪਿਆ 70.77 ਦੇ ਪੱਧਰ 'ਤੇ ਖੁੱਲ੍ਹਾ ਹੈ। ਪਿਛਲੇ ਕਾਰੋਬਾਰੀ ਦਿਨ ਇਹ 70.88 'ਤੇ ਬੰਦ ਹੋਇਆ ਸੀ। ਖਬਰਾਂ ਹਨ ਕਿ ਸਰਕਾਰ ਇਕੁਇਟੀ ਬਾਜ਼ਾਰ ਨਾਲ ਜੁੜੇ ਲਾਂਗ ਟਰਮ ਕੈਪੀਟਲ ਗੇਨ ਟੈਕਸ (ਐੱਲ. ਟੀ. ਸੀ. ਜੀ.), ਸ਼ਾਰਟ ਟਰਮ ਕੈਪੀਟਲ ਗੇਨ ਟੈਕਸ (ਐੱਸ. ਟੀ. ਸੀ. ਜੀ.), ਸਕਿਓਰਿਟੀ ਟ੍ਰਾਂਜੈਕਸ਼ਨ ਟੈਕਸ (ਐੱਸ. ਟੀ. ਟੀ.), ਡਿਵੀਡੈਂਡ ਡਿਸਟ੍ਰਿਬਿਊਸ਼ਨ ਟੈਕਸ (ਡੀ. ਡੀ. ਟੀ.) 'ਚ ਕਟੌਤੀ ਕਰਨ ਦਾ ਵਿਚਾਰ ਕਰ ਰਹੀ ਹੈ, ਜਿਸ ਨੂੰ ਲੈ ਕੇ ਨਿਵੇਸ਼ਕਾਂ 'ਚ ਭਾਰੀ ਉਤਸ਼ਾਹਤ ਦੇਖਣ ਨੂੰ ਮਿਲ ਰਿਹਾ ਹੈ।
ਗਲੋਬਲ ਬਾਜ਼ਾਰ-

ਯੂ. ਐੱਸ. ਫੈਡਰਲ ਰਿਜ਼ਰਵ ਵੱਲੋਂ ਵਿਆਜ ਦਰਾਂ 'ਚ ਇਸ ਸਾਲ ਤੀਜੀ ਵਾਰ ਕਟੌਤੀ ਨਾਲ ਉਤਸ਼ਾਹਤ ਯੂ. ਐੱਸ. ਬਾਜ਼ਾਰ ਹਰੇ ਨਿਸ਼ਾਨ 'ਤੇ ਬੰਦ ਹੋਏ ਹਨ। ਡਾਓ 115 ਅੰਕ ਯਾਨੀ 0.43 ਫੀਸਦੀ ਦੀ ਬੜ੍ਹਤ ਨਾਲ 27,186.69 ਦੇ ਪੱਧਰ 'ਤੇ, ਨੈਸਡੈਕ ਕੰਪੋਜ਼ਿਟ 27 ਅੰਕ ਯਾਨੀ 0.3 ਫੀਸਦੀ ਦੀ ਮਜਬੂਤੀ ਨਾਲ 8,303.98 ਦੇ ਪੱਧਰ 'ਤੇ ਬੰਦ ਹੋਏ ਹਨ, ਜਦੋਂ ਕਿ ਐੱਸ. ਐਂਡ ਪੀ.-500 ਇੰਡੈਕਸ 3,046.77 ਦੇ ਰਿਕਾਰਡ ਪੱਧਰ 'ਤੇ ਬੰਦ ਹੋਇਆ ਹੈ।
ਉੱਥੇ ਹੀ, ਏਸ਼ੀਆਈ ਬਾਜ਼ਾਰਾਂ 'ਚ ਵੀ ਰੌਣਕ ਦੇਖਣ ਨੂੰ ਮਿਲ ਰਹੀ ਹੈ। ਹਾਲਾਂਕਿ, ਚੀਨ ਦਾ ਬਾਜ਼ਾਰ ਸਪਾਟ ਯਾਨੀ 0.01 ਫੀਸਦੀ ਦੀ ਮਾਮੂਲੀ ਤੇਜ਼ੀ ਨਾਲ ਕਾਰੋਬਾਰ ਕਰਦਾ ਦਿਸਿਆ ਹੈ। ਐੱਸ. ਜੀ. ਐਕਸ. ਨਿਫਟੀ 47 ਅੰਕ ਯਾਨੀ 0.4 ਫੀਸਦੀ ਚੜ੍ਹ ਕੇ 11,940 'ਤੇ ਕਾਰੋਬਾਰ ਕਰ ਰਿਹਾ ਸੀ। ਜਪਾਨ ਦਾ ਬਾਜ਼ਾਰ ਨਿੱਕੇਈ 43.94 ਅੰਕ ਯਾਨੀ 0.19 ਫੀਸਦੀ ਦੀ ਮਜਬੂਤੀ ਨਾਲ 22,887 'ਤੇ ਸੀ। ਹਾਂਗਕਾਂਗ ਦਾ ਬਾਜ਼ਾਰ ਹੈਂਗ ਸੇਂਗ 334 ਅੰਕ ਯਾਨੀ 1.3 ਫੀਸਦੀ ਦੀ ਮਜਬੂਤੀ ਨਾਲ 27,002 'ਤੇ ਅਤੇ ਦੱਖਣੀ ਕੋਰੀਆ ਦਾ ਬਾਜ਼ਾਰ ਕੋਸਪੀ 0.9 ਫੀਸਦੀ ਦੀ ਬੜ੍ਹਤ ਨਾਲ 2,100 ਦੇ ਪੱਧਰ 'ਤੇ ਸੀ। ਸਿੰਗਾਪੁਰ ਦਾ ਸਟ੍ਰੇਟਸ ਟਾਈਮਜ਼ 0.65 ਫੀਸਦੀ ਦੀ ਵੱਧ ਕੇ 3,228 'ਤੇ ਕਾਰੋਬਾਰ ਕਰ ਰਿਹਾ ਸੀ।
ਰੁਪਿਆ 11 ਪੈਸੇ ਮਜ਼ਬੂਤ ਹੋ ਕੇ 70.77 ਦੇ ਪੱਧਰ 'ਤੇ ਖੁੱਲ੍ਹਿਆ
NEXT STORY