ਮੁੰਬਈ— ਯੂ. ਐੱਸ.-ਚੀਨ ਵਿਚਕਾਰ ਵਪਾਰ ਡੀਲ ਇਸ ਸਾਲ ਦੇ ਅੰਤ ਤਕ ਨਾ ਹੋਣ ਦੀ ਚਿੰਤਾ ਕਾਰਨ ਗਲੋਬਲ ਬਾਜ਼ਾਰ ਲਾਲ ਨਿਸ਼ਾਨ 'ਤੇ ਦੇਖਣ ਨੂੰ ਮਿਲੇ ਹਨ।
ਉੱਥੇ ਹੀ, ਇਸ ਵਿਚਕਾਰ ਬੰਬਈ ਸਟਾਕ ਐਕਸਚੇਂਜ (ਬੀ. ਐੱਸ. ਈ.) ਦੇ 30 ਸਟਾਕਸ ਵਾਲੇ ਪ੍ਰਮੁੱਖ ਸੂਚਕ ਅੰਕ ਸੈਂਸੈਕਸ ਦੀ ਸ਼ੁਰੂਆਤ 35.16 ਅੰਕ ਦੀ ਹਲਕੀ ਤੇਜ਼ੀ ਨਾਲ 40,686 ਦੇ ਪੱਧਰ 'ਤੇ ਹੋਈ ਹੈ।
ਨੈਸ਼ਨਲ ਸਟਾਕ ਐਕਸਚੇਂਜ (ਐੱਨ. ਐੱਸ. ਈ.) ਦਾ 50 ਸਟਾਕਸ ਵਾਲਾ ਪ੍ਰਮੁੱਖ ਸੂਚਕ ਅੰਕ ਨਿਫਟੀ 10.90 ਅੰਕ ਦੀ ਤੇਜ਼ੀ ਨਾਲ 12,010 'ਤੇ ਖੁੱਲ੍ਹਾ ਹੈ। ਕਾਰੋਬਾਰ ਦੇ ਸ਼ੁਰੂ 'ਚ ਬੀ. ਐੱਸ. ਈ. ਮਿਡ ਕੈਪ 'ਚ 30 ਅੰਕ ਦੀ ਮਜਬੂਤੀ ਤੇ ਬੈਂਕ ਨਿਫਟੀ 'ਚ ਵੀ 30 ਅੰਕ ਦੀ ਬੜ੍ਹਤ ਦੇਖਣ ਨੂੰ ਮਿਲੀ। ਕਰੰਸੀ ਬਾਜ਼ਾਰ ਦੀ ਗੱਲ ਕਰੀਏ ਤਾਂ ਡਾਲਰ ਦੇ ਮੁਕਾਬਲੇ ਰੁਪਿਆ 71.82 ਦੇ ਪੱਧਰ 'ਤੇ ਖੁੱਲ੍ਹਾ ਹੈ। ਪਿਛਲੇ ਕਾਰੋਬਾਰੀ ਦਿਨ ਇਹ 71.81 'ਤੇ ਬੰਦ ਹੋਇਆ ਸੀ।
ਗਲੋਬਲ ਬਾਜ਼ਾਰ-
ਯੂ. ਐੱਸ. ਬਾਜ਼ਾਰ ਗਿਰਾਵਟ 'ਚ ਬੰਦ ਹੋਏ ਹਨ। ਡਾਓ 112 ਅੰਕ ਡਿੱਗ ਕੇ 27,821 'ਤੇ, ਐੱਸ. ਐਂਡ ਪੀ.-500 ਇੰਡੈਕਸ 0.38 ਫੀਸਦੀ ਦੀ ਕਮਜ਼ੋਰੀ ਨਾਲ 3,108 'ਤੇ, ਨੈਸਡੈਕ ਕੰਪੋਜ਼ਿਟ 0.51 ਫੀਸਦੀ ਦੀ ਗਿਰਾਵਟ ਨਾਲ 8,526 ਦੇ ਪੱਧਰ 'ਤੇ ਬੰਦ ਹੋਏ ਹਨ।
ਏਸ਼ੀਆਈ ਬਾਜ਼ਾਰਾਂ 'ਚ ਵੀ ਗਿਰਾਵਟ ਦੇਖਣ ਨੂੰ ਮਿਲੀ। ਚੀਨ ਦਾ ਬਾਜ਼ਾਰ ਸ਼ੰਘਾਈ ਕੰਪੋਜ਼ਿਟ 0.07 ਫੀਸਦੀ ਦੀ ਗਿਰਾਵਟ ਨਾਲ 2908.94 'ਤੇ ਸੀ। ਐੱਸ. ਜੀ. ਐਕਸ. ਨਿਫਟੀ 16 ਅੰਕ ਯਾਨੀ 0.14 ਫੀਸਦੀ ਦੀ ਕਮਜ਼ੋਰੀ ਨਾਲ 11,995 'ਤੇ ਕਾਰੋਬਾਰ ਕਰ ਰਿਹਾ ਸੀ। ਜਪਾਨ ਦਾ ਬਾਜ਼ਾਰ ਨਿੱਕੇਈ 276 ਅੰਕ ਯਾਨੀ 1.19 ਫੀਸਦੀ ਦੀ ਗਿਰਾਵਟ ਨਾਲ 22,872 'ਤੇ ਕਾਰੋਬਾਰ ਕਰਦਾ ਦੇਖਣ ਨੂੰ ਮਿਲਿਆ। ਹਾਂਗਕਾਂਗ ਦਾ ਬਾਜ਼ਾਰ ਹੈਂਗ ਸੇਂਗ 411 ਅੰਕ ਯਾਨੀ 1.53 ਫੀਸਦੀ ਦੀ ਕਮਜ਼ੋਰੀ ਨਾਲ 26,477 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਸੀ। ਦੱਖਣੀ ਕੋਰੀਆ ਦਾ ਬਾਜ਼ਾਰ ਕੋਸਪੀ 24 ਅੰਕ ਯਾਨੀ 1.15 ਫੀਸਦੀ ਦੀ ਗਿਰਾਵਟ ਨਾਲ 2,100 ਦੇ ਪੱਧਰ 'ਤੇ ਸੀ। ਸਿੰਗਾਪੁਰ ਦਾ ਸਟ੍ਰੇਟਸ ਟਾਈਮਜ਼ 23 ਅੰਕ ਯਾਨੀ 0.7 ਫੀਸਦੀ ਦੀ ਗਿਰਾਵਟ ਨਾਲ 3,206 'ਤੇ ਦਿਸਿਆ।
ASIA ਬਾਜ਼ਾਰ ਲਾਲ ਨਿਸ਼ਾਨ 'ਤੇ, SGX ਨਿਫਟੀ 12,000 ਤੋਂ ਹੇਠਾਂ
NEXT STORY