ਮੁੰਬਈ (ਭਾਸ਼ਾ) - ਵਿਦੇਸ਼ੀ ਫੰਡਾਂ ਦੀ ਤਾਜ਼ਾ ਖਰੀਦਦਾਰੀ ਦੇ ਵਿਚਕਾਰ ਪ੍ਰਮੁੱਖ ਇਕਵਿਟੀ ਸੂਚਕਾਂਕ ਸੈਂਸੈਕਸ ਅਤੇ ਨਿਫਟੀ ਮੰਗਲਵਾਰ ਨੂੰ ਸ਼ੁਰੂਆਤੀ ਵਪਾਰ ਵਿੱਚ ਨਵੇਂ ਸਰਵਕਾਲੀ ਉੱਚ ਪੱਧਰਾਂ ਨੂੰ ਛੂਹ ਗਏ। ਇਸ ਦੌਰਾਨ ਖ਼ਾਸ ਤੌਰ 'ਤੇ ਬੈਂਕਿੰਗ ਸ਼ੇਅਰਾਂ 'ਚ ਖਰੀਦਦਾਰੀ ਦੇਖਣ ਨੂੰ ਮਿਲੀ। ਬੀਐੱਸਈ ਦਾ 30 ਸ਼ੇਅਰਾਂ ਵਾਲਾ ਸੈਂਸੈਕਸ ਸ਼ੁਰੂਆਤੀ ਕਾਰੋਬਾਰ 'ਚ 395.57 ਅੰਕ ਚੜ੍ਹ ਕੇ 66,985.50 'ਤੇ ਬੰਦ ਹੋਇਆ। NSE ਨਿਫਟੀ 99.8 ਅੰਕ ਚੜ੍ਹ ਕੇ 19,811.25 'ਤੇ ਪਹੁੰਚ ਗਿਆ।
ਸੈਂਸੈਕਸ ਦੇ ਸ਼ੇਅਰਾਂ ਵਿੱਚ ਇੰਡਸਇੰਡ ਬੈਂਕ, ਐਕਸਿਸ ਬੈਂਕ, ਐੱਚਡੀਐੱਫਸੀ ਬੈਂਕ, ਆਈਸੀਆਈਸੀਆਈ ਬੈਂਕ, ਇਨਫੋਸਿਸ, ਹਿੰਦੁਸਤਾਨ ਯੂਨੀਲੀਵਰ, ਮਾਰੂਤੀ ਅਤੇ ਏਸ਼ੀਅਨ ਪੇਂਟਸ ਪ੍ਰਮੁੱਖ ਸਨ। ਦੂਜੇ ਪਾਸੇ ਭਾਰਤੀ ਏਅਰਟੈੱਲ, ਟੇਕ ਮਹਿੰਦਰਾ, ਟਾਈਟਨ, ਅਲਟਰਾਟੈੱਕ ਸੀਮੈਂਟ, ਟੀਸੀਐੱਸ ਅਤੇ ਟਾਟਾ ਸਟੀਲ ਲਾਲ ਰੰਗ ਵਿੱਚ ਸਨ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਅਨੁਸਾਰ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਸੋਮਵਾਰ ਨੂੰ 73 ਕਰੋੜ ਰੁਪਏ ਦੇ ਸ਼ੇਅਰ ਖਰੀਦੇ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ 0.38 ਫ਼ੀਸਦੀ ਵਧ ਕੇ 78.80 ਡਾਲਰ ਪ੍ਰਤੀ ਬੈਰਲ 'ਤੇ ਰਿਹਾ। ਸੋਮਵਾਰ ਨੂੰ ਸੈਂਸੈਕਸ 529.03 ਅੰਕ ਜਾਂ 0.80 ਫ਼ੀਸਦੀ ਵਧ ਕੇ 66,589.93 'ਤੇ ਬੰਦ ਹੋਇਆ, ਜਦੋਂ ਕਿ ਨਿਫਟੀ 146.95 ਅੰਕ ਜਾਂ 0.75 ਫ਼ੀਸਦੀ ਦੇ ਵਾਧੇ ਨਾਲ 19,711.45 ਦੇ ਰਿਕਾਰਡ ਉੱਚ ਪੱਧਰ 'ਤੇ ਬੰਦ ਹੋਇਆ।
ਮਹਿੰਗਾਈ ਨੇ ਕੱਢੇ ਵੱਟ : ਟਮਾਟਰ ਤੋਂ ਬਾਅਦ ਹੁਣ ਆਸਮਾਨ ਛੂਹਣ ਲੱਗੀਆਂ ਸੇਬ ਦੀਆਂ ਕੀਮਤਾਂ
NEXT STORY