ਮੁੰਬਈ (ਭਾਸ਼ਾ) - ਗਲੋਬਲ ਬਾਜ਼ਾਰਾਂ ਵਿੱਚ ਤੇਜ਼ੀ ਅਤੇ ਵਿਦੇਸ਼ੀ ਨਿਵੇਸ਼ ਦੇ ਵਧਣ ਦੇ ਵਿਚਕਾਰ, ਸਥਾਨਕ ਸ਼ੇਅਰ ਬਾਜ਼ਾਰ ਸੈਂਸੈਕਸ ਅਤੇ ਨਿਫਟੀ ਸ਼ੁੱਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿਚ ਆਪਣੇ ਸਭ ਤੋਂ ਉੱਚੇ ਪੱਧਰ 'ਤੇ ਪਹੁੰਚ ਗਏ। ਸਥਾਨਕ ਸ਼ੇਅਰ ਬਾਜ਼ਾਰਾਂ 'ਚ ਲਗਾਤਾਰ 11ਵੇਂ ਦਿਨ ਤੇਜ਼ੀ ਰਹੀ। BSE ਦਾ 30 ਸ਼ੇਅਰਾਂ ਵਾਲਾ ਸੈਂਸੈਕਸ ਸ਼ੁਰੂਆਤੀ ਕਾਰੋਬਾਰ 'ਚ 255.46 ਅੰਕ ਵਧ ਕੇ 67,774.46 'ਤੇ ਪਹੁੰਚ ਗਿਆ। NSE ਨਿਫਟੀ 70.05 ਅੰਕ ਵਧ ਕੇ 20,173.15 ਦੇ ਆਪਣੇ ਸਰਵਕਾਲੀ ਉੱਚ ਪੱਧਰ 'ਤੇ ਪਹੁੰਚ ਗਿਆ।
ਇਹ ਵੀ ਪੜ੍ਹੋ : RBI ਨੇ ਗਾਹਕਾਂ ਨੂੰ ਦਿੱਤੀ ਵੱਡੀ ਰਾਹਤ, ਲੋਨ ਨੂੰ ਲੈ ਕੇ ਬੈਂਕਾਂ ਨੂੰ ਜਾਰੀ ਕੀਤੇ ਇਹ ਸਖ਼ਤ ਹੁਕਮ
ਸੈਂਸੈਕਸ ਵਿੱਚ ਐੱਚਸੀਐੱਲ ਟੈਕਨਾਲੋਜੀਜ਼, ਟਾਟਾ ਮੋਟਰਜ਼, ਵਿਪਰੋ, ਐੱਚਡੀਐੱਫਸੀ ਬੈਂਕ, ਟੈਕ ਮਹਿੰਦਰਾ, ਟਾਟਾ ਕੰਸਲਟੈਂਸੀ ਸਰਵਿਸਿਜ਼, ਇੰਫੋਸਿਸ ਅਤੇ ਮਹਿੰਦਰਾ ਐਂਡ ਮਹਿੰਦਰਾ ਦੇ ਸ਼ੇਅਰ ਵਧੇ। ਜਦੋਂ ਕਿ ਏਸ਼ੀਅਨ ਪੇਂਟਸ, ਹਿੰਦੁਸਤਾਨ ਯੂਨੀਲੀਵਰ, ਟਾਈਟਨ ਅਤੇ ਐਕਸਿਸ ਬੈਂਕ ਦੇ ਸ਼ੇਅਰ ਘਾਟੇ 'ਚ ਰਹੇ। ਹੋਰ ਏਸ਼ੀਆਈ ਬਾਜ਼ਾਰਾਂ 'ਚ ਚੀਨ ਦਾ ਸ਼ੰਘਾਈ ਕੰਪੋਜ਼ਿਟ, ਜਾਪਾਨ ਦਾ ਨਿੱਕੇਈ, ਦੱਖਣੀ ਕੋਰੀਆ ਦਾ ਕੋਸਪੀ ਅਤੇ ਹਾਂਗਕਾਂਗ ਦਾ ਹੈਂਗ ਸੇਂਗ ਵਧੀਆਂ ਹਨ। ਅਮਰੀਕੀ ਬਾਜ਼ਾਰ ਵੀਰਵਾਰ ਨੂੰ ਸਕਾਰਾਤਮਕ ਰੁਖ ਨਾਲ ਬੰਦ ਹੋਏ ਹਨ। ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਵੀਰਵਾਰ ਨੂੰ 294.69 ਕਰੋੜ ਰੁਪਏ ਦੇ ਸ਼ੇਅਰ ਖਰੀਦੇ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ 0.82 ਫ਼ੀਸਦੀ ਵਧ ਕੇ 94.47 ਅਮਰੀਕੀ ਡਾਲਰ ਪ੍ਰਤੀ ਬੈਰਲ 'ਤੇ ਰਿਹਾ।
ਇਹ ਵੀ ਪੜ੍ਹੋ : ਕੇਂਦਰ ਸਰਕਾਰ ਨੇ ਤਿਉਹਾਰਾਂ ਤੋਂ ਪਹਿਲਾਂ ਔਰਤਾਂ ਨੂੰ ਦਿੱਤਾ ਵੱਡਾ ਤੋਹਫ਼ਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਾਸਪੋਰਟ, ਡਰਾਈਵਿੰਗ ਲਾਇਸੈਂਸ ਜਾਂ ਆਧਾਰ ਕਾਰਡ ਬਣਵਾਉਣ ਵਾਲਿਆਂ ਲਈ ਵੱਡੀ ਖ਼ਬਰ
NEXT STORY