ਮੁੰਬਈ— ਗਲੋਬਲ ਬਾਜ਼ਾਰਾਂ ਤੋਂ ਮਿਲੇ-ਜੁਲੇ ਸੰਕੇਤਾਂ ਵਿਚਕਾਰ ਸੋਮਵਾਰ ਦੇ ਕਾਰੋਬਾਰ 'ਚ ਸੈਂਸੈਕਸ ਅਤੇ ਨਿਫਟੀ ਤੇਜ਼ੀ 'ਚ ਖੁੱਲ੍ਹੇ ਹਨ। ਬੰਬਈ ਸਟਾਕ ਐਕਸਚੇਂਜ (ਬੀ. ਐੱਸ. ਈ.) ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ 373.76 ਅੰਕ ਯਾਨੀ 1.09 ਫੀਸਦੀ ਚੜ੍ਹ ਕੇ 34,689.39 'ਤੇ ਖੁੱਲ੍ਹਾ ਹੈ। ਨੈਸ਼ਨਲ ਸਟਾਕ ਐਕਸਚੇਂਜ (ਐੱਨ. ਐੱਸ. ਈ.) ਦਾ 50 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਨਿਫਟੀ 102.30 ਅੰਕ ਯਾਨੀ 0.99 ਫੀਸਦੀ ਦੀ ਤੇਜ਼ੀ ਨਾਲ 10,405.85 ਦੇ ਪੱਧਰ 'ਤੇ ਖੁੱਲ੍ਹਿਆ ਹੈ।
ਕਾਰੋਬਾਰ ਦੇ ਸ਼ੁਰੂ 'ਚ ਬੀ. ਐੱਸ. ਈ. ਮਿਡ ਕੈਪ 'ਚ 68 ਅੰਕ ਦੀ ਮਜਬੂਤੀ ਅਤੇ ਬੈਂਕ ਨਿਫਟੀ 'ਚ 398 ਅੰਕ ਦੀ ਤੇਜ਼ੀ ਦੇਖਣ ਨੂੰ ਮਿਲੀ ਹੈ। ਕਰੰਸੀ ਬਾਜ਼ਾਰ ਦੀ ਗੱਲ ਕਰੀਏ ਤਾਂ ਡਾਲਰ ਦੇ ਮੁਕਾਬਲੇ ਰੁਪਿਆ ਅੱਜ 73.30 ਦੇ ਪੱਧਰ 'ਤੇ ਖੁੱਲ੍ਹਾ ਹੈ, ਜਦੋਂ ਕਿ ਬੀਤੇ ਕਾਰੋਬਾਰੀ ਦਿਨ ਸ਼ੁੱਕਰਵਾਰ ਨੂੰ ਡਾਲਰ ਦੇ ਮੁਕਾਬਲੇ ਰੁਪਿਆ 73.32 ਦੇ ਪੱਧਰ 'ਤੇ ਬੰਦ ਹੋਇਆ ਸੀ।
ਗਲੋਬਲ ਬਾਜ਼ਾਰਾਂ ਦੀ ਗੱਲ ਕਰੀਏ ਤਾਂ ਸ਼ੁੱਕਰਵਾਰ ਦੇ ਕਾਰੋਬਾਰ 'ਚ ਅਮਰੀਕੀ ਬਾਜ਼ਾਰ ਮਿਲੇ-ਜੁਲੇ ਬੰਦ ਹੋਏ ਸਨ। ਡਾਓ ਜੋਂਸ 'ਚ 64.89 ਅੰਕ ਦੀ ਤੇਜ਼ੀ ਦੇਖਣ ਨੂੰ ਮਿਲੀ। ਉੱਥੇ ਹੀ ਸੋਮਵਾਰ ਨੂੰ ਏਸ਼ੀਆਈ ਬਾਜ਼ਾਰਾਂ 'ਚ ਮਿਲਿਆ-ਜੁਲਿਆ ਕਾਰੋਬਾਰ ਦੇਖਣ ਨੂੰ ਮਿਲ ਰਿਹਾ ਹੈ। ਚੀਨ ਦਾ ਬਾਜ਼ਾਰ ਸ਼ੰਘਾਈ ਚੰਗੀ ਤੇਜ਼ੀ ਨਾਲ 97.86 ਅੰਕ ਚੜ੍ਹ ਕੇ 2,648.32 'ਤੇ ਕਾਰੋਬਾਰ ਕਰਦਾ ਦੇਖਣ ਨੂੰ ਮਿਲਿਆ। ਜਾਪਾਨ ਦਾ ਬਾਜ਼ਾਰ ਨਿੱਕੇਈ 70 ਅੰਕ ਡਿੱਗ ਕੇ 22,462 'ਤੇ ਕਾਰੋਬਾਰ ਕਰਦਾ ਦਿਸਿਆ। ਐੱਨ. ਐੱਸ. ਈ. ਨਿਫਟੀ-50 ਦਾ ਸਿੰਗਾਪੁਰ ਟ੍ਰੇਡਡ ਐੱਸ. ਜੀ. ਐਕਸ. ਨਿਫਟੀ 38.50 ਅੰਕ ਵਧ ਕੇ 10,363.50 'ਤੇ ਕਾਰੋਬਾਰ ਕਰਦਾ ਦੇਖਣ ਨੂੰ ਮਿਲਿਆ। ਹਾਂਗਕਾਂਗ ਦਾ ਹੈਂਗ ਸੇਂਗ 478.05 ਅੰਕ ਦੀ ਤੇਜ਼ੀ ਨਾਲ 26,042 'ਤੇ ਕਾਰੋਬਾਰ ਕਰਦਾ ਦੇਖਣ ਨੂੰ ਮਿਲਿਆ। ਦੱਖਣੀ ਕੋਰੀਆ ਦਾ ਇੰਡੈਕਸ ਕੋਸਪੀ 0.34 ਫੀਸਦੀ ਡਿੱਗ ਕੇ 2,148 'ਤੇ ਕਾਰੋਬਾਰ ਕਰਦਾ ਨਜ਼ਰ ਆਇਆ।
ਰੁਪਿਆ 2 ਪੈਸੇ ਵਧ ਕੇ 73.30 'ਤੇ ਖੁੱਲ੍ਹਿਆ
NEXT STORY