ਬਿਜ਼ਨੈੱਸ ਡੈਸਕ — ਗਲੋਬਲ ਬਾਜ਼ਾਰਾਂ ਤੋਂ ਮਿਲੇ ਮਜ਼ਬੂਤ ਸੰਕੇਤਾਂ ਨਾਲ ਅੱਜ ਭਾਰਤੀ ਸ਼ੇਅਰ ਬਾਜ਼ਾਰ ਵਾਧੇ ਨਾਲ ਬੰਦ ਹੋਏ। ਕਾਰੋਬਾਰ ਦੇ ਅੰਤ 'ਚ ਅੱਜ ਸੈਂਸੈਕਸ 157.55 ਅੰਕ ਯਾਨੀ 0.42 ਫੀਸਦੀ ਵਧ ਕੇ 37,494.40 'ਤੇ ਅਤੇ ਨਿਫਟੀ 41.20 ਅੰਕ ਯਾਨੀ 0.37 ਫੀਸਦੀ ਵਧ ਕੇ 11,319.55 'ਤੇ ਬੰਦ ਹੋਇਆ। ਹਾਲਾਂਕਿ ਕਾਰੋਬਾਰ ਦੌਰਾਨ ਸੈਂਸੈਕਸ 37533 'ਤੇ ਅਤੇ ਨਿਫਟੀ 11328 ਦੇ ਉੱਚ ਪੱਧਰ 'ਤੇ ਪਹੁੰਚ ਗਿਆ। ਨਿਵੇਸ਼ਕਾਂ ਦੀਆਂ ਨਜ਼ਰਾਂ ਰਿਜ਼ਰਵ ਬੈਂਕ ਦੀ ਮੁਦਰਾ ਸਮੀਖਿਆ ਮੀਟਿੰਗ 'ਤੇ ਹੈ। ਮੰਨਿਆ ਜਾ ਰਿਹਾ ਹੈ ਕਿ ਕੇਂਦਰੀ ਬੈਂਕ ਵਿਆਜ ਦਰਾਂ ਨੂੰ ਉਸੇ ਤਰ੍ਹਾਂ ਕਾਇਮ ਰੱਖੇਗਾ।
ਮਿਡਕੈਪ ਸਮਾਲਕੈਪ ਸ਼ੇਅਰਾਂ ਵਿਚ ਵਾਧਾ
ਮਿਡਕੈਪ ਅਤੇ ਸਮਾਲਕੈਪ ਸ਼ੇਅਰਾਂ ਵਿਚ ਵਾਧਾ ਦਿਖਾਈ ਦੇ ਰਿਹਾ ਹੈ। ਬੀ.ਐੱਸ.ਈ. ਦੇ ਮਿਡਕੈਪ ਇੰਡੈਕਸ 'ਚ 0.30 ਫੀਸਦੀ ਅਤੇ ਸਮਾਲਕੈਪ ਇੰਡੈਕਸ 'ਚ 0.55 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ। ਨਿਫਟੀ ਦਾ ਮਿਡਕੈਪ 100 ਇੰਡੈਕਸ 0.11 ਫੀਸਦੀ ਤੱਕ ਵਧ ਕੇ ਬੰਦ ਹੋਇਆ ਹੈ।
ਬੈਂਕ ਨਿਫਟੀ 'ਚ ਵਾਧਾ
ਬੈਂਕ, ਫਾਰਮਾ, ਆਟੋ, ਮੈਟਲ ਸ਼ੇਅਰਾਂ 'ਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਬੈਂਕ ਨਿਫਟੀ ਇੰਡੈਕਸ 177 ਅੰਕ ਵਧ ਕੇ 27814 ਦੇ ਪੱਧਰ 'ਤੇ ਬੰਦ ਹੋਇਆ ਹੈ। ਨਿਫਟੀ ਆਟੋ 'ਚ 0.54 ਫੀਸਦੀ, ਨਿਫਟੀ ਮੈਟਲ 'ਚ 0.62 ਫੀਸਦੀ, ਨਿਫਟੀ ਫਾਰਮਾ 'ਚ 0.88 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ।
ਟਾਪ ਗੇਨਰਜ਼
ਆਈ.ਸੀ.ਆਈ.ਸੀ.ਆਈ. ਬੈਂਕ ਭਾਰਤੀ ਏਅਰਟੈੱਲ, ਐੱਸ.ਬੀ.ਆਈ., ਐਕਸਿਸ ਬੈਂਕ, ਮਹਿੰਦਰਾ ਐਂਡ ਮਹਿੰਦਰਾ, ਆਈਡੀਆ
ਟਾਪ ਲੂਜ਼ਰਜ਼
ਇੰਫੋਸਿਸ, ਐੱਚ.ਸੀ.ਐੱਲ. ਟੇਕ, ਹਿੰਡਾਲਕੋ, ਐੱਚ.ਡੀ.ਐੱਫ.ਸੀ. ਬੈਂਕ, ਅਦਾਨੀ ਪੋਰਟਸ
ਈ-ਕਾਮਰਸ ਫਰਮਾਂ ਦੀ ਤੈਅ ਹੋਵੇਗੀ ਜਵਾਬਦੇਹੀ
NEXT STORY