ਮੁੰਬਈ— ਗਲੋਬਲ ਬਾਜ਼ਾਰਾਂ ਤੋਂ ਮਿਲੇ ਚੰਗੇ ਸੰਕੇਤਾਂ ਨਾਲ ਸ਼ੁੱਕਰਵਾਰ ਦੇ ਕਾਰੋਬਾਰੀ ਸਤਰ 'ਚ ਭਾਰਤੀ ਸ਼ੇਅਰ ਬਾਜ਼ਾਰ ਦੀ ਸ਼ੁਰੂਆਤ ਮਜ਼ਬੂਤੀ ਨਾਲ ਹੋਈ। ਬੰਬਈ ਸਟਾਕ ਐਕਸਚੇਂਜ (ਬੀ. ਐੱਸ. ਈ.) ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ 66.40 ਅੰਕ ਚੜ੍ਹ ਕੇ 34,167.53 'ਤੇ ਖੁੱਲ੍ਹਿਆ, ਜਦੋਂ ਕਿ ਨੈਸ਼ਨਲ ਸਟਾਕ ਐਕਸਚੇਂਜ (ਐੱਨ. ਐੱਸ. ਈ.) ਦਾ 50 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਨਿਫਟੀ 36.65 ਅੰਕ ਦੀ ਮਜ਼ਬੂਤੀ ਨਾਲ 10,495.30 ਦੇ ਪੱਧਰ 'ਤੇ ਖੁੱਲ੍ਹਿਆ। ਕਾਰੋਬਾਰ ਦੌਰਾਨ ਸੈਂਸੈਕਸ ਹੋਰ ਮਜ਼ਬੂਤੀ ਦਰਜ ਕਰਦੇ ਹੋਏ 34,200 ਦੇ ਪਾਰ ਕਾਰੋਬਾਰ ਕਰਦਾ ਨਜ਼ਰ ਆਇਆ। ਸ਼ੁੱਕਰਵਾਰ ਨੂੰ ਇੰਫੋਸਿਸ ਦੇ ਜਨਵਰੀ-ਮਾਰਚ ਅਤੇ ਵਿੱਤੀ ਸਾਲ 2017-18 ਦੇ ਨਤੀਜੇ ਵੀ ਜਾਰੀ ਹੋਣਗੇ, ਜਿਸ 'ਤੇ ਨਿਵੇਸ਼ਕਾਂ ਦੀ ਨਜ਼ਰ ਹੈ।
— ਫਿਲਹਾਲ ਟੈੱਕ ਸ਼ੇਅਰਾਂ 'ਚ ਗਿਰਾਵਟ ਨਾਲ ਸ਼ੁਰੂਆਤੀ ਕਾਰੋਬਾਰ ਦੌਰਾਨ ਬਾਜ਼ਾਰ 'ਤੇ ਦਬਾਅ ਨਜ਼ਰ ਆ ਰਿਹਾ ਹੈ। ਇੰਫੋਸਿਸ, ਟੈੱਕ ਮਹਿੰਦਰਾ, ਐੱਚ. ਸੀ. ਐੱਲ. ਟੈੱਕ 'ਚ ਗਿਰਾਵਟ ਦੇਖਣ ਨੂੰ ਮਿਲੀ ਹੈ, ਜਦੋਂ ਕਿ ਟੀ. ਸੀ. ਐੱਸ. ਅਤੇ ਵਿਪਰੋ 'ਚ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ।
— ਬੀ. ਐੱਸ. ਈ. ਲਾਰਜ ਕੈਪ 0.3 ਫੀਸਦੀ ਦੀ ਮਜ਼ਬੂਤੀ ਨਾਲ ਕਾਰੋਬਾਰ ਕਰਦਾ ਨਜ਼ਰ ਆਇਆ। ਮਿਡ ਕੈਪ ਅਤੇ ਸਮਾਲ ਕੈਪ 'ਚ 0.5 ਫੀਸਦੀ ਦੀ ਤੇਜ਼ੀ ਦੇਖਣ ਨੂੰ ਮਿਲੀ ਹੈ।
— ਨਿਫਟੀ 'ਤੇ ਆਈ. ਟੀ. ਸੈਕਟਰ ਇੰਡੈਕਸ ਨੂੰ ਛੱਡ ਕੇ ਬਾਰੀ 10 ਸੈਕਟਰ ਇੰਡੈਕਸ ਹਰੇ ਨਿਸ਼ਾਨ 'ਤੇ ਕਾਰੋਬਾਰ ਕਰਦੇ ਹੋਏ ਦੇਖਣ ਨੂੰ ਮਿਲੇ। ਨਿਫਟੀ ਬੈਂਕ 'ਚ 0.4 ਫੀਸਦੀ ਦੀ ਤੇਜ਼ੀ ਹੈ ਅਤੇ ਇਹ 25,305.55 'ਤੇ ਕਾਰੋਬਾਰ ਕਰਦਾ ਨਜ਼ਰ ਆਇਆ ਹੈ। ਨਿਫਟੀ ਮੈਟਲ 'ਚ ਵੀ ਚੰਗੀ ਤੇਜ਼ੀ ਦੇਖਣ ਨੂੰ ਮਿਲੀ। ਇਹ 0.7 ਫੀਸਦੀ ਵਧ ਕੇ 3,700 ਦੇ ਪਾਰ ਕਾਰੋਬਾਰ ਕਰਦਾ ਦੇਖਣ ਨੂੰ ਮਿਲਿਆ।
ਏਸ਼ੀਆਈ ਬਾਜ਼ਾਰਾਂ 'ਚ ਮਿਲਿਆ-ਜੁਲਿਆ ਕਾਰੋਬਾਰ
ਇਸ ਦੌਰਾਨ ਏਸ਼ੀਆਈ ਬਾਜ਼ਾਰਾਂ 'ਚ ਮਿਲਿਆ-ਜੁਲਿਆ ਕਾਰੋਬਾਰ ਦੇਖਣ ਨੂੰ ਮਿਲਿਆ ਹੈ। ਐੱਨ. ਐੱਸ. ਈ.-50 ਦਾ ਸਿੰਗਾਪੁਰ-ਟ੍ਰੇਡਡ ਐੱਸ. ਜੀ. ਐਕਸ. ਤੇਜ਼ੀ ਨਾਲ ਕਾਰੋਬਾਰ ਕਰਦਾ ਨਜ਼ਰ ਆਇਆ। ਜਾਪਾਨ ਦਾ ਨਿੱਕੇਈ ਵੀ ਮਜ਼ਬੂਤ ਹੋ ਕੇ ਕਾਰੋਬਾਰ ਕਰ ਰਿਹਾ ਸੀ, ਜਦੋਂ ਕਿ ਹਾਂਗ ਕਾਂਗ ਦਾ ਹੈਂਗ ਸੇਂਗ ਅਤੇ ਚੀਨ ਦਾ ਸ਼ੰਘਾਈ ਗਿਰਾਵਟ ਨਾਲ ਕਾਰੋਬਾਰ ਕਰਦੇ ਨਜ਼ਰ ਆਏ।
ਐੱਸ. ਜੀ. ਐਕਸ. ਨਿਫਟੀ 16 ਅੰਕ ਚੜ੍ਹ ਕੇ 10,484 ਦੇ ਨੇੜੇ-ਤੇੜੇ 'ਤੇ ਕਾਰੋਬਾਰ ਕਰਦਾ ਨਜ਼ਰ ਆਇਆ, ਜਦੋਂ ਕਿ ਜਾਪਾਨ ਦਾ ਬਾਜ਼ਾਰ ਨਿੱਕੇਈ 0.5 ਫੀਸਦੀ ਦੀ ਮਜ਼ਬੂਤੀ ਨਾਲ 21,771 'ਤੇ ਕਾਰੋਬਾਰ ਕਰ ਰਿਹਾ ਸੀ। ਚੀਨ ਦਾ ਬਾਜ਼ਾਰ ਸ਼ੰਘਾਈ ਕੰਪੋਜਿਟ 0.4 ਫੀਸਦੀ ਅਤੇ ਹਾਂਗ ਕਾਂਗ ਦਾ ਹੈਂਗ ਸੇਂਗ 0.2 ਫੀਸਦੀ ਦੀ ਗਿਰਾਵਟ ਨਾਲ ਕਾਰੋਬਾਰ ਕਰਦੇ ਨਜ਼ਰ ਆਏ ਹਨ। ਉੱਥੇ ਹੀ, ਵੀਰਵਾਰ ਦੇ ਕਾਰੋਬਾਰੀ ਸਤਰ 'ਚ ਡਾਓ ਜੋਂਸ, ਐੱਸ. ਐਂਡ. ਪੀ. ਅਤੇ ਨੈਸਡੈਕ ਕੰਪੋਜ਼ਿਟ ਤੇਜ਼ੀ 'ਚ ਬੰਦ ਹੋਏ ਹਨ।
ਰਿਲਾਇੰਸ ਨੂੰ ਪਿੱਛੇ ਛੱਡ ਟੀ.ਸੀ.ਐੱਸ. ਫਿਰ ਬਣੀ ਦੇਸ਼ ਦੀ ਸਭ ਤੋਂ ਮਹਿੰਗੀ ਕੰਪਨੀ
NEXT STORY