ਮੁੰਬਈ— ਗਲੋਬਲ ਬਾਜ਼ਾਰਾਂ 'ਚ ਮਿਲੇ-ਜੁਲੇ ਸੰਕੇਤਾਂ ਵਿਚਕਾਰ ਸੈਂਸੈਕਸ ਤੇ ਨਿਫਟੀ ਤੇਜ਼ੀ 'ਚ ਖੁੱਲ੍ਹੇ ਹਨ। ਬੰਬਈ ਸਟਾਕ ਐਕਸਚੇਂਜ (ਬੀ. ਐੱਸ. ਈ.) ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ ਪਿਛਲੇ ਦਿਨ ਦੇ ਰਿਕਾਰਡ ਬੰਦ ਪੱਧਰ 39,056.65 ਦੇ ਮੁਕਾਬਲੇ ਅੱਜ 159.98 ਅੰਕ ਚੜ੍ਹ ਕੇ 39,216.63 'ਤੇ ਕਾਰੋਬਾਰ ਕਰ ਰਿਹਾ ਹੈ। ਬਾਜ਼ਾਰ 'ਚ ਲਗਾਤਾਰ 5ਵੇਂ ਦਿਨ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ।
ਨੈਸ਼ਨਲ ਸਟਾਕ ਐਕਸਚੇਂਜ (ਐੱਨ. ਐੱਸ. ਈ.) ਦਾ 50 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਨਿਫਟੀ 36.55 ਅੰਕ ਦੀ ਤੇਜ਼ੀ ਨਾਲ 11,749.75 ਦੇ ਪੱਧਰ 'ਤੇ ਖੁੱਲ੍ਹਾ ਹੈ।ਨਿਫਟੀ 28 ਅਗਸਤ 2018 ਦੇ ਆਲਟਾਈਮ ਹਾਈ 11,760 ਦੇ ਬੇਹੱਦ ਨਜ਼ਦੀਕ ਕਾਰੋਬਾਰ ਕਰ ਰਿਹਾ ਹੈ।ਬੁੱਧਵਾਰ ਕਾਰੋਬਾਰ ਦੇ ਸ਼ੁਰੂ 'ਚ ਬੀ. ਐੱਸ. ਈ. ਮਿਡ ਕੈਪ 'ਚ 60 ਅੰਕ ਦੀ ਤੇਜ਼ੀ ਅਤੇ ਬੈਂਕ ਨਿਫਟੀ 'ਚ 185 ਅੰਕ ਦੀ ਮਜਬੂਤੀ ਦੇਖਣ ਨੂੰ ਮਿਲੀ। ਕਰੰਸੀ ਬਾਜ਼ਾਰ ਦੀ ਗੱਲ ਕਰੀਏ ਤਾਂ ਡਾਲਰ ਦੇ ਮੁਕਾਬਲੇ ਰੁਪਿਆ ਅੱਜ 68.72 ਦੇ ਪੱਧਰ 'ਤੇ ਖੁੱਲ੍ਹਾ ਹੈ, ਜਦੋਂ ਕਿ ਬੀਤੇ ਕਾਰੋਬਾਰੀ ਦਿਨ ਡਾਲਰ ਦੇ ਮੁਕਾਬਲੇ ਰੁਪਿਆ 68.75 ਦੇ ਪੱਧਰ 'ਤੇ ਬੰਦ ਹੋਇਆ ਸੀ। ਇਸ ਦੇ ਇਲਾਵਾ ਬ੍ਰੈਂਟ ਕੱਚਾ ਤੇਲ 70 ਡਾਲਰ ਪ੍ਰਤੀ ਬੈਰਲ ਦੇ ਨਜ਼ਦੀਕ ਕਾਰੋਬਾਰ ਕਰ ਰਿਹਾ ਹੈ।
ਗਲੋਬਲ ਬਾਜ਼ਾਰਾਂ 'ਚ ਕਾਰੋਬਾਰ-
ਮੰਗਲਵਾਰ ਅਮਰੀਕੀ ਬਾਜ਼ਾਰ ਮਿਲੇ-ਜੁਲੇ ਬੰਦ ਹੋਏ ਸਨ। ਡਾਓ ਜੋਂਸ ਇੰਡੈਕਸ 80 ਅੰਕ ਯਾਨੀ 0.30 ਫੀਸਦੀ ਡਿੱਗ ਕੇ 26,179.13 ਦੇ ਪੱਧਰ 'ਤੇ ਬੰਦ ਹੋਇਆ। ਐੱਸ. ਐਂਡ ਪੀ.-500 ਇੰਡੈਕਸ ਸਪਾਟ, ਜਦੋਂ ਕਿ ਨੈਸਡੈਕ ਕੰਪੋਜ਼ਿਟ 0.25 ਫੀਸਦੀ ਦੀ ਤੇਜ਼ੀ 'ਚ ਬੰਦ ਹੋਇਆ।
ਉੱਥੇ ਹੀ, ਏਸ਼ੀਆਈ ਬਾਜ਼ਾਰਾਂ 'ਚ ਮਜਬੂਤ ਕਾਰੋਬਾਰ ਦੇਖਣ ਨੂੰ ਮਿਲ ਰਿਹਾ ਹੈ। ਹਾਲਾਂਕਿ ਐੱਨ. ਐੱਸ. ਈ. ਨਿਫਟੀ-50 ਦਾ ਸਿੰਗਾਪੁਰ ਟ੍ਰੇਡਡ ਐੱਸ. ਜੀ. ਐਕਸ. ਨਿਫਟੀ ਉਤਰਾਅ-ਚੜ੍ਹਾਅ ਨਾਲ ਮਾਮੂਲੀ ਕਮਜ਼ੋਰ ਹੋ ਕੇ 11,800 ਦੇ ਕਰੀਬ ਕਾਰੋਬਾਰ ਕਰ ਰਿਹਾ ਹੈ। ਹਾਂਗਕਾਂਗ ਦਾ ਹੈਂਗ ਸੇਂਗ 200 ਅੰਕ ਦੀ ਮਜਬੂਤੀ ਨਾਲ 29,828.47 'ਤੇ ਕਾਰੋਬਾਰ ਕਰਦਾ ਦੇਖਣ ਨੂੰ ਮਿਲਿਆ। ਜਪਾਨ ਦਾ ਬਾਜ਼ਾਰ ਨਿੱਕੇਈ 164 ਅੰਕ ਦੀ ਤੇਜ਼ੀ ਨਾਲ 21,669.78 ਦੇ ਪੱਧਰ 'ਤੇ ਕਾਰੋਬਾਰ ਕਰਦਾ ਦਿਸਿਆ। ਚੀਨ ਦਾ ਬਾਜ਼ਾਰ ਵੀ 6 ਅੰਕ ਚੜ੍ਹ ਕੇ ਇਸ ਦੌਰਾਨ 3,182.43 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਸੀ।
ਰੁਪਏ 'ਚ ਵਾਧਾ ਕਾਇਮ, 3 ਪੈਸੇ ਵਧ ਕੇ ਖੁੱਲ੍ਹਿਆ
NEXT STORY